Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਵਿੱਚ ਟਰੇਨ ਸਰਵਿਸ ਕੇਂਦਰ ਸਰਕਾਰ ਵੱਲੋਂ ਅਜੇ ਵੀ ਨਹੀਂ ਚਲਾਈ ਜਾਵੇਗੀ

October 30, 2020 08:36 AM

* ਬੀਕੇਯੂ (ਉਗਰਾਹਾਂ) ਵੱਲੋਂਰੇਲ ਲਾਈਨਾਂ ਤੋਂ ਧਰਨਾ ਚੁੱਕਣ ਤੋਂ ਇਨਕਾਰ

ਚੰਡੀਗੜ੍ਹ, 29 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਵਿੱਚ ਰੇਲ ਗੱਡੀਆਂ ਦੀ ਸੇਵਾ ਮੁੜ ਕੇ ਸ਼ੁਰੂ ਹੋਣ ਵਿੱਚ ਹੋਰ ਸਮਾਂ ਲੱਗ ਸਕਦਾ ਹੈ, ਕਿਉਂਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਤਿੰਨ ਥਰਮਲ ਪਲਾਂਟਾਂਵਿੱਚੋਂ ਦੋਂਹ ਨੂੰ ਜਾਣ ਵਾਲੀ ਸਰਵਿਸ ਚਾਲੂ ਕਰਨ ਲਈ ਰੇਲਵੇ ਟਰੈਕਾਂ ਉੱਤੇਲੱਗੇ ਧਰਨੇ ਚੁੱਕਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਸੰਬੰਧ ਵਿੱਚ ਅੱਜ ਵੀਰਵਾਰ ਦੁਪਹਿਰ ਨੂੰ ਪੰਜਾਬ ਦੇ ਮੰਤਰੀਆਂ ਦੀ ਤਿੰਨ ਮੈਂਬਰੀ ਕਮੇਟੀ ਨੇਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਦੇ ਪ੍ਰਤੀਨਿਧਾਂ ਨਾਲ ਇੱਕ ਹੰਗਾਮੀ ਮੀਟਿੰਗ ਸੱਦੀ ਸੀ ਤਾਂ ਜੋ ਉਹ ਇਸ ਯੂਨੀਅਨ ਨੂੰ ਧਰਨਾ ਹਟਾਉਣ ਲਈ ਮਨਾ ਸਕਣ। ਭਾਰਤ ਸਰਕਾਰ ਦੇ ਰੇਲ ਮੰਤਰਾਲੇ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਾਫਕਿਹਾ ਹੈ ਕਿ ਉਹ ਸਾਰੇ ਧਰਨਾ ਹਟਾਏ ਜਾਣ ਤੱਕ ਇਸ ਰਾਜਦੀ ਰੇਲ ਸੇਵਾ ਚਾਲੂਨਹੀਂ ਕਰਨਗੇ।ਬਾਕੀ ਦੀਆਂ 30 ਕਿਸਾਨ ਯੂਨੀਅਨਾਂ ਪਹਿਲਾਂ ਹੀ ਇਸ ਅੰਦੋਲਨ ਦੌਰਾਨ ਰੇਲ ਪਟੜੀਆਂ ਤੋਂ ਧਰਨੇ ਹਟਾ ਕੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਸੰਘਰਸ਼ ਦਾ ਰੁਖ ਮੋੜ ਰਹੀਆਂ ਹਨ। ਤਿੰਨਾਂ ਮੰਤਰੀਆਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਆਗੂਆਂ ਨੂੰ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੂੰ ਭਾਰੀ ਘਾਟਾ ਝੱਲਣਾ ਪੈ ਰਿਹਾ ਹੈ ਤੇ ਰੇਲ ਸੇਵਾ ਰੋਕਣਾ ਇਸ ਰਾਜ ਦੀ ਆਰਥਿਕਤਾ ਉੱਤੇਮਾਰੂ ਪ੍ਰਭਾਵ ਪਾ ਰਿਹਾ ਹੈ। ਰੇਲ ਸੇਵਾ ਬੰਦ ਹੋਣ ਨਾਲ ਉਦਯੋਗ ਦਾ ਭਾਰੀ ਨੁਕਸਾਨ ਹੋ ਰਿਹਾ ਹੈ,ਕਿਉਂਕਿ ਉਨ੍ਹਾਂ ਦਾ ਪੱਕਾ ਮਾਲ ਉਨ੍ਹਾਂ ਦੇ ਗ੍ਰਾਹਕਾਂ ਨੂੰ ਸੂਬੇ ਤੋਂ ਬਾਹਰ ਨਹੀਂ ਭੇਜਿਆ ਜਾ ਸਕਦਾ ਤੇ ਨਾ ਉਹ ਕੰਮ ਚਲਾਉਣ ਲਈ ਕੱਚਾ ਮਾਲ ਲਿਆ ਸਕਦੇ ਹਨ, ਕਿਉਂਕਿ ਬਹੁਤੀਆਂ ਚੀਜ਼ਾਂ ਰੇਲ ਗੱਡੀਆਂ ਨਾਲਆਉਂਦੀਆਂ ਹਨ। ਮੰਤਰੀਆਂ ਨੇ ਇਹ ਵੀ ਦੱਸਿਆ ਕਿ ਰਾਜ ਦੇ ਥਰਮਲ ਪਲਾਂਟਾਂ, ਪ੍ਰਾਈਵੇਟ ਵੀ ਅਤੇ ਸਰਕਾਰੀ ਮਾਲਕੀ ਵਾਲੇ ਵੀ, ਦੋਵਾਂ ਵਿੱਚ ਕੋਲੇ ਦਾ ਘੱਟ ਸਟਾਕ ਹੈ ਤੇ ਜੇ ਪਲਾਂਟ ਚਲਾਉਣ ਲਈ ਤੁਰੰਤ ਲੋੜੀਂਦਾ ਕੋਲਾ ਨਾ ਮਿਲਿਆ ਤਾਂ ਪੰਜਾਬ ਵਿੱਚ ਬਲੈਕ ਆਊਟ ਹੋ ਜਾਵੇਗਾ।
ਭਾਰਤੀ ਕਿਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਧਰਨਾ ਹਟਾਉਣ ਤੋਂ ਇਨਕਾਰ ਕਰ ਕੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਉੱਤੇ ਆਰਥਿਕ ਰੋਕਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ‘ਅਸੀਂ ਮੁੱਖ ਰੇਲਵੇ ਲਾਈਨਾਂ ਉੱਤੇ ਨਹੀਂ ਬੈਠੇ। ਅਸੀਂ ਪਹਿਲਾਂ ਹੀ ਇਹ ਲਾਈਨਾਂ ਛੱਡ ਗਏ ਸੀ ਅਤੇ ਮਾਲ ਗੱਡੀਆਂ ਦੀ ਸੇਵਾ ਦੁਬਾਰਾ ਸ਼ੁਰੂ ਹੋ ਸਕਦੀ ਹੈ, ਪਰ ਸਾਡਾ ਅੰਦੋਲਨ ਨਿੱਜੀ ਥਰਮਲ ਪਲਾਂਟਾਂ ਦੇ ਬਾਹਰ ਹੈ। ਅਸੀਂ ਇੱਥੇ ਧਰਨਾ ਨਹੀਂ ਛੱਡਾਂਗੇ। ਰਾਜ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪ੍ਰਾਈਵੇਟ ਥਰਮਲ ਪਲਾਂਟਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣੇ ਆਪ ਆਪਣੇ ਪਲਾਂਟ ਚਲਾਉਣ ਲਈ ਕਹੇ।’

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ