Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਭਾਰਤ

ਪਰਾਲੀ ਤੇ ਇੰਡਸਟਰੀ ਪ੍ਰਦੂਸ਼ਣ ਉੱਤੇਕਰੋੜਾਂ ਦੇ ਜੁਰਮਾਨੇ ਵਾਲਾ ਆਰਡੀਨੈਂਸ ਮਨਜ਼ੂਰ

October 30, 2020 08:37 AM

* 5 ਸਾਲ ਦੀ ਸਜ਼ਾ ਤੇ 5 ਕਰੋੜ ਜੁਰਮਾਨੇ ਦੀ ਵਿਵਸਥਾ

ਨਵੀਂ ਦਿੱਲੀ, 29 ਅਕਤੂਬਰ, (ਪੋਸਟ ਬਿਊਰੋ)- ਭਾਰਤ ਵਿੱਚ ਪਰਾਲੀ ਅਤੇ ਇੰਡਸਟਰੀ ਕਾਰਨ ਹੋ ਰਹੇ ਪ੍ਰਦੂਸ਼ਣ ਬਾਰੇ ਕੇਂਦਰ ਸਰਕਾਰ ਨੇ ਸਖਤ ਰੁਖ਼ ਧਾਰਨ ਕੀਤਾ ਹੈ। ਇਸ ਨੇ ਇੱਕ ਪ੍ਰਦੂਸ਼ਣ ਰੋਕੂ ਕਮਿਸ਼ਨ ਬਣਾਉਣ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਨਿਯਮ ਤੋੜਨ ਵਾਲੇ ਨੂੰ 1 ਕਰੋੜ ਤੱਕ ਜੁਰਮਾਨਾ ਲਾਇਆ ਜਾ ਸਕਦਾ ਹੈ। ਨਵੇਂ ਬਣਨ ਜਾ ਰਹੇ ਕਮਿਸ਼ਨ ਕੋਲ ਕਿਸੇ ਨੂੰ ਪੰਜ ਸਾਲ ਦੀ ਸਜ਼ਾ ਤੇ ਪੰਜ ਕਰੋੜ ਦੇ ਜੁਰਮਾਨੇ ਕਰਨ ਦਾ ਅਧਿਕਾਰ ਹੈ। ਕਮਿਸ਼ਨ ਦੇ ਹੁਕਮਾਂ ਨੂੰ ਸਿਰਫ ਨੈਸ਼ਨਲਗਰੀਨ ਟ੍ਰਿਬੀਊਨਲ (ਐੱਨ ਜੀ ਟੀ) ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।
ਦਿੱਲੀ ਐੱਨ ਸੀ ਆਰ(ਨੈਸ਼ਨਲ ਕੈਪੀਟਲ ਰੀਜਨ) ਦੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੀ ਰੋਕਥਾਮ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੀ ਸਖਤੀ ਪਿੱਛੋਂ ਵੱਡੀ ਪਹਿਲ ਕੀਤੀ ਤੇ ਦਿੱਲੀ-ਐੱਨ ਸੀ ਆਰ ਅਤੇ ਇਸ ਦੇ ਨਾਲ ਲੱਗਦੇ ਰਾਜਾਂ ਹਰਿਆਣਾ,ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਵਿੱਚ ਹਵਾ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਗਰਾਨੀ ਲਈ ਇੱਕ ਕਮਿਸ਼ਨ ਬਣਾਉਣ ਦੇ ਆਰਡੀਨੈਂਸ ਨੂੰ ਪ੍ਰਵਾਨਗੀ ਦਿੱਤੀ ਹੈ। ਕਮਿਸ਼ਨਦੇ ਇੱਕ ਚੇਅਰਪਰਸਨ ਦੇ ਨਾਲ ਕੇਂਦਰ ਸਰਕਾਰ, ਐੱਨ ਸੀ ਆਰ ਵਾਲੇ ਰਾਜਾਂ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਭਾਰਤੀ ਦੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਨੁਮਾਇੰਦੇ ਵੀ ਹੋਣਗੇ।ਇਹ ਕਮਿਸ਼ਨ ਵਾਤਾਵਰਣ ਪ੍ਰਦੂਸ਼ਣ ਰੋਕਥਾਮ ਤੇ ਕੰਟਰੋਲ ਅਥਾਰਟੀ (ਈ ਪੀ ਸੀ ਏ) ਦੀ ਥਾਂ ਲਵੇਗਾ। ਇਹ ਕਮਿਸ਼ਨ ਬਣਨ ਨਾਲ ਸਾਰੀਆਂ ਟਾਸਕ ਫੋਰਸਾਂ, ਕਮੇਟੀਆਂ, ਮਾਹਰ ਗਰੁੱਪਾਂ ਅਤੇ ਤਾਲਮੇਲ ਦੀ ਤੇਜ਼ੀ ਆਵੇਗੀ। ਕਮਿਸ਼ਨ ਦਾ ਮੁੱਖ ਦਫਤਰ ਦਿੱਲੀ ਵਿਚ ਹੋਵੇਗਾ। ਇਸ ਕਮਿਸ਼ਨ ਨੂੰ 5 ਸਾਲ ਤੱਕ ਦੀ ਕੈਦ ਅਤੇ 5 ਕਰੋੜ ਰੁਪਏ ਤੱਕ ਜੁਰਮਾਨਾ ਕਰਨ ਦਾ ਅਧਿਕਾਰ ਦਿੱਤਾ ਗਿਆ। ਕਮਿਸ਼ਨ ਦੇ ਆਦੇਸ਼ਾਂ ਨੂੰ ਸਿਰਫ ਐਨਜੀਟੀ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਦਿੱਲੀ-ਐੱਨ ਸੀ ਆਰ ਵਿੱਚ ਵਧਦੇ ਪ੍ਰਦੂਸ਼ਣ ਬਾਰੇ ਇੱਕ ਕੇਸ ਦੀ ਸੁਣਵਾਈ ਵੇਲੇਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਦੇਚੀਫ ਜਸਟਿਸ ਜਸਟਿਸ ਐਸ ਏ ਬੋਬੜੇ ਨੇ ਕਿਹਾ ਕਿ ਕੁਝ ਮਾਹਰਾਂ ਨੇ ਮੈਨੂੰ ਇਹ ਦੱਸਿਆ ਹੈ ਕਿ ਪ੍ਰਦੂਸ਼ਣ ਦਾ ਕਾਰਨ ਸਿਰਫ ਪਰਾਲੀ ਨਹੀਂ, ਤੁਸੀਂ ਲੋਕ ਲੰਬੀਆਂ ਖੂਬਸੂਰਤ ਗੱਡੀਆਂ ਵਿਚ ਵੀ ਚੱਲਣਾ ਬੰਦ ਕਰੋ ਤੇ ਇਸ ਦੀ ਬਜਾਏ ਸਾਈਕਲਿੰਗ ਦੀ ਆਦਤ ਪਾਉ। ਚੀਫ਼ ਜਸਟਿਸ ਨੇ ਸੁਣਵਾਈ ਅਗਲੇ ਹਫਤੇ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਇਹ ਵੀ ਆਦੇਸ਼ ਦਿੱਤਾ ਹੈ ਕਿ ਦਿੱਲੀ ਦੀ ਹਵਾ ਖਰਾਬ ਨਾ ਹੋਣ ਦਿੱਤੀ ਜਾਵੇ ਅਤੇ ਜੇ ਜਰੂਰੀ ਨਾ ਹੋਵੇ ਤਾਂ ਪਟਾਕੇ ਨਾ ਚਲਾਏ ਜਾਣ ਅਤੇ ਪ੍ਰਦੂਸ਼ਣ ਘਟਾਉਣ ਵਿੱਚ ਸਾਰੇ ਨਦਦ ਕਰੋ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ