Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਚੋਣ ਤੋਂ ਪਹਿਲਾਂ ਸਰਵੇਖਣ ਵਿੱਚ ਰਾਸ਼ਟਰਪਤੀ ਵਜੋਂ ਟਰੰਪ ਉੱਤੇ ਜੋਅ ਬਿਡੇਨ ਅਜੇ ਵੀ ਭਾਰੂ

October 30, 2020 08:39 AM

* ਬਿਡੇਨ 54 ਫ਼ੀਸਦੀ ਅਤੇ ਟਰੰਪ 42 ਫ਼ੀਸਦੀ ਲੋਕਾਂ ਦੀ ਪਸੰਦ

ਵਾਸ਼ਿੰਗਟਨ, 29 ਅਕਤੂਬਰ, (ਪੋਸਟ ਬਿਊਰੋ)- ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਸਰਗਰਮੀਜਦੋਂ ਸਿਖਰ ਉੱਤੇ ਹੈ, ਇਸ ਦੌਰਾਨ ਨਵੇਂ ਕੌਮੀ ਸਰਵੇਖਣ ਵਿਚ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨ ਨੂੰ ਵੋਟਰਾਂ ਦੀ ਪਸੰਦ ਦੇ ਆਧਾਰ ਉੱਤੇ ਅੱਗੇ ਦੱਸਿਆ ਗਿਆ ਹੈ। ਸਰਵੇਖਣ ਵਿਚ ਬਿਡੇਨ ਆਪਣੇ ਵਿਰੋਧੀ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਤੋਂ 12 ਪੁਆਇੰਟ ਅੱਗੇ ਦੱਸੇ ਗਏ ਹਨ।
ਇਸ ਬਾਰੇ ਅਮਰੀਕਾ ਦੀ ਨਿਊਜ਼ ਵੈੱਬਸਾਈਟ ‘ਦ ਹਿਲ` ਨੇ ਸੀ ਐੱਨ ਐੱਨ ਵੱਲੋਂ ਕੀਤੇ ਗਏ ਕੌਮੀ ਸਰਵੇਖਣ ਦੇ ਹਵਾਲੇ ਨਾਲ ਸੂਚਨਾ ਦਿੱਤੀ ਹੈ ਕਿ ਜੋਅ ਬਿਡੇਨ ਨੂੰ 54 ਫ਼ੀਸਦੀ ਵੋਟਰਾਂ ਨੇ ਪਸੰਦ ਕੀਤਾ ਹੈ ਤੇ ਡੋਨਾਲਡ ਟਰੰਪ ਨੂੰ ਪਸੰਦ ਕਰਨ ਵਾਲੇ 42 ਫ਼ੀਸਦੀ ਮਿਲੇ ਹਨ। ਹਾਲੇ ਤਕ ਦੇ ਕੌਮੀ ਸਰਵੇਖਣਾਂ ਵਿਚ ਦੋਵਾਂ ਵਿਚਾਲੇ ਇਹ ਸਭ ਤੋਂ ਵੱਡਾ ਫਰਕ ਹੈ। ਇਸ ਸਰਵੇਖਣ ਵਿਚ ਇਸ ਗੱਲ ਦੀ ਸੰਭਾਵਨਾ ਦੱਸੀ ਗਈ ਹੈ ਕਿ ਵੋਟਿੰਗ ਦੇ ਦਿਨ ਜੋਅ ਬਿਡੇਨ ਡੈਮੋਕ੍ਰੇਟ ਪਾਰਟੀ ਵੱਲੋਂ ਪਿਛਲੀ ਚੋਣ ਵਿਚ ਉਮੀਦਵਾਰ ਰਹੀ ਹਿਲੇਰੀ ਕਲਿੰਟਨ ਤੋਂਵੱਧ ਸਮਰਥਨ ਹਾਸਲ ਕਰਨਗੇ। ਸਰਵੇਖਣ ਵਿਚ ਸੀਨੀਅਰ ਸਿਟੀਜ਼ਨਜ਼ ਦਾ ਸਮਰਥਨ ਵੀ ਜੋਅ ਬਿਡੇਨ ਲਈ ਵੱਧ ਦੇਖਣ ਨੂੰ ਮਿਲਿਆ ਹੈ। ਚੋਣ ਪ੍ਰਚਾਰ ਵਿਚ ਬਿਡੇਨ ਵੱਲੋਂ ਵੱਖ-ਵੱਖ ਮੁੱਦਿਆਂ ਉੱਤੇ ਦਿੱਤੇ ਜਾ ਰਹੇ ਵਿਚਾਰਾਂ ਨਾਲ 55 ਫ਼ੀਸਦੀ ਲੋਕ ਸਹਿਮਤ ਰਹੇ, ਜਦਕਿ 42 ਫ਼ੀਸਦੀ ਲੋਕ ਉਨ੍ਹਾਂ ਦੀ ਸੋਚਨਾਲ ਸਹਿਮਤ ਨਹੀਂ ਹਨ ਅਤੇ ਟਰੰਪ ਦੇ ਮਾਮਲੇ ਵਿਚ ਇਹ ਗਿਣਤੀ ਇਕਦਮ ਉਲਟੀ ਹੈ।
ਅਮਰੀਕੀ ਚੋਣ ਇਤਿਹਾਸ ਵਿਚ ਇਸ ਵਾਰ ਦੀ ਰਾਸ਼ਟਰਪਤੀ ਚੋਣ ਸਭ ਤੋਂਮਹਿੰਗੀ ਹੋਣ ਵਾਲੀ ਹੈ। ਇਸ ਚੋਣ ਵਿਚ 14 ਅਰਬ ਡਾਲਰ ਖ਼ਰਚ ਹੋਣ ਜਾ ਰਹੇ ਹਨ। ਇਕ ਖੋਜੀ ਗਰੁੱਪ ਸੈਂਟਰ ਆਫ ਰਿਸਪੌਂਸਿਵ ਪਾਲਿਟਿਕਸ ਦੇ ਅਨੁਸਾਰ ਪਿਛਲੀ ਚੋਣ ਵੇਲੇ 2016 ਵਿਚ 11 ਅਰਬ ਡਾਲਰ ਖ਼ਰਚ ਹੋਏ ਸਨ।ਚੋਣ ਤੋਂ ਪਹਿਲਾਂ ਹੁੰਦੀ ਵੋਟਿੰਗ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਵਾਸਤੇ ਉਮੀਦਵਾਰ ਜੋਅ ਬਿਡੇਨ ਨੇ ਆਪਣੇ ਰਾਜ ਡੇਲਾਵੇਅਰ ਵਿਚ ਵੋਟ ਪਾਈ ਹੈ। ਉਹ ਆਪਣੀ ਪਤਨੀ ਜਿਲ ਨਾਲ ਵੋਟ ਪਾਉਣ ਗਏ ਸਨ। ਇਸ ਦੌਰਾਨ ਫਲੋਰੀਡਾ ਦੇ ਗਵਰਨਰ ਰਾਨ ਡੇਸੈਂਟਿਸ ਇਸ ਆਪਣਾ ਵੋਟ ਨਹੀਂ ਪਾ ਸਕੇ। ਕਿਸੇ ਨੇ ਉਨ੍ਹਾਂ ਦੇ ਆਨਲਾਈਨ ਐਡਰੈੱਸ ਵਿੱਚ ਗ਼ੈਰ-ਕਾਨੂੰਨੀ ਤਬਦੀਲੀ ਕਰ ਦਿੱਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ