Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਕੈਪਟਨ ਵੱਲੋਂ ਬਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ, ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ

October 30, 2020 06:31 PM

ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬਸ ਆਪਰੇਟਰਾਂ ਨੂੰ ਸ਼ੁੱਕਰਵਾਰ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਸਾਰੀਆਂ ਸਟੇਜ ਕੈਰਿਜ, ਮਿਨੀ ਅਤੇ ਸਕੂਲ ਬੱਸਾਂ ਲਈ ਮੋਟਰ ਵਹੀਕਲ ਕਰ ’ਤੇ 100 ਫੀਸਦੀ ਕਰ (ਟੈਕਸ) ਮੁਆਫੀ 31 ਦਸੰਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਕਰਾਂ ਦੇ ਬਕਾਏ, ਵਿਆਜ ਅਤੇ ਜੁਰਮਾਨੇ ਤੋਂ ਬਿਨਾਂ, ਦੀ ਅਦਾਇਗੀ 31 ਮਾਰਚ, 2021 ਤੱਕ ਅੱਗੇ ਪਾ ਦਿੱਤੀ ਹੈ।
ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕਦਮ ਨਾਲ ਟਰਾਂਸਪੋਰਟ ਖੇਤਰ ਨੂੰ 100 ਕਰੋੜ ਰੁਪਏ ਦਾ ਕੁੱਲ ਵਿੱਤੀ ਲਾਭ ਹੋਵੇਗਾ। ਮੁੱਖ ਮੰਤਰੀ ਨੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਮਿਨੀ ਪ੍ਰਾਈਵੇਟ ਬੱਸ ਮਾਲਕਾਂ ਨੂੰ ਦਰਪੇਸ਼ ਮੁੱਦੇ ਅਗਲੇ ਹਫਤੇ ਤੱਕ ਨਿਪਟਾ ਦਿੱਤੇ ਜਾਣ।
ਮੁੱਖ ਮੰਤਰੀ ਵੱਲੋਂ ਇਨ੍ਹਾਂ ਫੈਸਲਿਆਂ ਅਤੇ ਦਿਸ਼ਾ ਨਿਰਦੇਸ਼ਾਂ ਦਾ ਐਲਾਨ ਸੂਬੇ ਦੀਆਂ ਵੱਖੋ-ਵੱਖ ਪ੍ਰਾਈਵੇਟ ਟਰਾਂਸਪੋਰਟ ਐਸੋਸਿਏਸ਼ਨਾਂ ਨਾਲ ਇਕ ਵਰਚੁਅਲ ਕਾਨਫਰੈਂਸ ਦੌਰਾਨ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਕੇ. ਸਿਵਾ ਪ੍ਰਸਾਦ ਵੀ ਹਾਜ਼ਿਰ ਸਨ।
ਹਾਲਾਂਕਿ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ 31 ਦਸੰਬਰ ਤੱਕ 50 ਫੀਸਦੀ ਤੱਕ ਹੀ ਕਰ ਮੁਆਫੀ ਦਾ ਸੁਝਾਅ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਟਰਾਂਸਪੋਰਟਰਾਂ ਦੇ ਖਦਸ਼ਿਆਂ ਮੁੱਖ ਰੱਖਦੇ ਹੋਏ ਵਿਭਾਗ ਦੇ ਸੁਝਾਅ ਤੋਂ ਅੱਗੇ ਵੱਧਦੇ ਹੋਏ 100 ਫੀਸਦੀ ਰਾਹਤ ਦਾ ਐਲਾਨ ਕਰ ਦਿੱਤਾ। ਧਿਆਨ ਦੇਣ ਯੋਗ ਹੈ ਕਿ ਪਹਿਲਾਂ ਸੂਬਾ ਸਰਕਾਰ ਦੁਆਰਾ ਟਰਾਂਸਪੋਟਰਾਂ ਨੂੰ ਦੋ ਮਹੀਨਿਆਂ ਲਈ 30 ਸਤੰਬਰ ਤੱਕ 100 ਫੀਸਦੀ ਰਾਹਤ ਦਿੱਤੀ ਗਈ ਸੀ।
ਮੁੱਖ ਮੰਤਰੀ ਨੇ ਟਰਾਂਸਪੋਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨੋਟਿਸ ਲਿਆ ਜਿਨ੍ਹਾਂ ਨੇ ਆਪਣਾ ਪੱਖ ਸਾਹਮਣੇ ਰੱਖਦੇ ਹੋਏ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਜਦੋਂ ਕਿ 10 ਫੀਸਦੀ ਤੋਂ ਵੀ ਘੱਟ ਲੋਕ ਬੱਸ ਸੇਵਾਵਾਂ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਸੂਰਤ ਵਿੱਚ ਉਨ੍ਹਾਂ ਵਾਸਤੇ ਆਪਣੇ ਵਾਹਨ ਚਲਾਉਣ ਲਈ ਡੀਜ਼ਲ ਦੀ ਲਾਗਤ ਪੂਰੀ ਕਰਨੀ ਵੀ ਔਖੀ ਹੋ ਰਹੀ ਹੈ। ਟਰਾਂਸਪੋਰਟ ਐਸੋਸਿਏਸ਼ਨਾਂ ਦੇ ਪ੍ਰਤੀਨਿਧਿਆਂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਹਾਲਾਂਕਿ ਸੂਬੇ ਦੇ ਟਰਾਂਸਪੋਰਟ ਅਤੇ ਪੀ.ਆਰ.ਟੀ.ਸੀ ਦੀ ਮੁੱਖ ਰੂਟ ਹੋਣ ਕਾਰਨ ਕਾਫੀ ਮੰਗ ਹੈ, ਪਰ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਕੋਵਿਡ ਮਹਾਂਮਾਰੀ ਕਾਰਨ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਟਰਾਂ ਦੀ ਇਸ ਗੱਲ ਨਾਲ ਸਹਮਤਿ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਸਨਅਤ, ਜਿਸਦਾ ਸੰਚਾਲਨ ਪੂਰਨ ਤੌਰ ’ਤੇ ਪੰਜਾਬੀ ਹੀ ਕਰਦੇ ਹਨ, ਨੂੰ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸੂਬਾ ਸਰਕਾਰ ਦੀ ਹੋਰ ਮਦਦ ਦੀ ਲੋੜ ਹੈ ਅਤੇ ਇਸੇ ਕਰਕੇ ਉਨ੍ਹਾਂ ਇਸ ਵਰ੍ਹੇ ਦੇ ਅੰਤ ਤੱਕ ਕੁੱਲ ਕਰ ’ਚ ਛੋਟ ਦਿੱਤੇ ਜਾਣ ਦੀ ਮੰਗ ਮੰਨ ਲਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ