Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਬਿਜਲੀ ਮਾਫ਼ੀਆ ਹੱਥੋਂ ਲੋਕਾਂ ਦੀ ਅੰਨ੍ਹੀ, ਲੁੱਟ ਕਰਵਾ ਰਹੀ ਹੈ ਅਮਰਿੰਦਰ ਸਰਕਾਰ : ਅਮਨ ਅਰੋੜਾ

October 30, 2020 06:38 PM

-ਨਿੱਜੀ ਥਰਮਲ ਪਲਾਂਟਾਂ ਨਾਲ ਮਾਰੂ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਤੋਂ ਕਿਉਂ ਭੱਜ ਰਹੀ ਹੈ ਕਾਂਗਰਸ ਸਰਕਾਰ? 


ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਗਾਇਆ ਹੈ ਕਿ ਅਮਰਿੰਦਰ ਸਿੰਘ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਦੇ ਗੱਠਜੋੜ ਨਾਲ ਚੱਲ ਰਹੇ ਬਿਜਲੀ ਮਾਫ਼ੀਆ ਹੱਥੋਂ ਪੰਜਾਬ ਦੀ ਜਨਤਾ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ ਅਮਰਿੰਦਰ ਸਿੰਘ ਸਰਕਾਰ ਕਾਰਨ ਪੰਜਾਬ ਗੰਭੀਰ ਚੁਨੌਤੀਆਂ 'ਚੋਂ ਗੁਜ਼ਰ ਰਹੀ ਹੈ। ਜਿਸ ਦਾ ਖ਼ਮਿਆਜ਼ਾ ਪੰਜਾਬ ਦੇ ਸਾਰੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਅਮਨ ਅਰੋੜਾ ਨੇ ਪੰਜਾਬ ਦੇ ਤਿੰਨ ਨਿੱਜੀ ਥਰਮਲ ਪਲਾਂਟਾਂ (ਤਲਵੰਡੀ ਸਾਬੋ, ਰਾਜਪੁਰਾ ਤੇ ਗੋਇੰਦਵਾਲ ਸਾਹਿਬ) ਨੂੰ ਬਿਨਾ ਬਿਜਲੀ ਖ਼ਰੀਦੇ ਪਾਵਰਕਾਮ (ਸਰਕਾਰ) ਵੱਲੋਂ ਦਿੱਤੇ ਜਾ ਰਹੇ ਰੋਜ਼ਾਨਾ 5 ਕਰੋੜ ਰੁਪਏ ਦੇ ਫਿਕਸਡ ਚਾਰਜ ਨੂੰ ਖ਼ੁਦ ਸਰਕਾਰ ਵੱਲੋਂ ਬਿਜਲੀ ਮਾਫ਼ੀਆ ਹੱਥੋਂ ਸਾਰੇ ਬਿਜਲੀ ਖਪਤਕਾਰ ਦੀ ਅੰਨ੍ਹੀ ਲੁੱਟ ਕਰਵਾਈ ਜਾ ਰਹੀ ਹੈ।
ਅਮਨ ਅਰੋੜਾ ਨੇ ਦੋਸ਼ ਲਗਾਇਆ ਕਿ ਅਮਰਿੰਦਰ ਸਿੰਘ ਸਰਕਾਰ ਨੇ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਵਾਂਗ ਮੋਦੀ ਹਿੱਸਾ-ਪੱਤੀ ਬੰਨ੍ਹ ਲਈ ਹੈ। ਇਹੋ ਕਾਰਨ ਹੈ ਕਿ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਕੀਤੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ ਤੋਂ ਭੱਜ ਚੁੱਕੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਸਮਝੌਤੇ ਰੱਦ ਕਰਨਾ ਤਾਂ ਦੂਰ ਮੁੱਖ ਮੰਤਰੀ ਅਮਰਿੰਦਰ ਸਿੰਘ ਬਿਜਲੀ ਖ਼ਰੀਦ ਸਮਝੌਤਿਆਂ 'ਤੇ ਵਾਈਟ ਪੇਪਰ ਜਾਰੀ ਕਰਨ ਦੇ ਵਚਨਾਂ ਤੋਂ ਵੀ ਮੁੱਕਰ ਗਏ ਹਨ।
ਅਮਨ ਅਰੋੜਾ ਨੇ ਕਿਹਾ ਕਿ ਇੱਕ ਸਰਕਾਰ ਕੋਲ ਸਕੂਲੀ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਦੇਣ ਦੇ ਪੈਸੇ ਨਹੀਂ ਹਨ, ਦੂਜੇ ਪਾਸੇ ਬਿਨਾ ਬਿਜਲੀ ਖ਼ਰੀਦੇ ਇਨ੍ਹਾਂ ਤਿੰਨਾਂ ਥਰਮਲ ਪਲਾਂਟਾਂ ਨੂੰ ਪ੍ਰਤੀ ਮਹੀਨਾ 150 ਕਰੋੜ ਰੁਪਏ ਦਾ ਫਿਕਸਡ ਚਾਰਜ ਦਿੱਤਾ ਜਾ ਰਿਹਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਸਰਕਾਰ ਲੋਕਾਂ ਨੂੰ ਲੁੱਟ ਰਹੇ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ 'ਚ ਅਸਫਲ ਰਹੀ ਤਾਂ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇਹ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਪੰਜਾਬ ਦੇ ਖਪਤਕਾਰਾਂ ਨੂੰ ਕੇਜਰੀਵਾਲ ਸਰਕਾਰ ਵਾਂਗ ਸਸਤੀ ਬਿਜਲੀ ਮੁਹੱਈਆ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ