Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਲਈ ਐੱਲ.ਪੀ.ਏ.ਆਈ.ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਹਦਾਇਤ ਦੇਣ ਪ੍ਰਧਾਨ ਮੰਤਰੀ : ਸੁਖਬੀਰ ਬਾਦਲ

October 30, 2020 06:51 PM
ਫਾਈਲ ਫੋਟੋ

* ਪ੍ਰਧਾਨ ਮੰਤਰੀ ਨੂੰ ਵੀਜ਼ਾ ਮੁਕਤ ਧਾਰਮਿਕ ਯਾਤਰਾ ਕਰਨ ਦੇਣ ਦੀ ਕੀਤੀ ਬੇਨਤੀ, ਕਿਹਾ ਕਿ ਜਿਹਨਾਂ ਕੋਲ ਪਾਸਪੋਰਟ ਨਹੀਂ ਉਹਨਾਂ ਨੂੰ ਲਾਂਘੇ ਰਾਹੀਂ ਦਰਸ਼ਨ ਦੀ ਆਗਿਆ ਦਿੱਤੀ ਜਾਵੇ


ਚੰਡੀਗੜ, 30 ਅਕਤੂਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551 ਸਾਲਾ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਜਾਣ ਦੇਣ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਵਾਸਤੇ ਲੈਂਡਜ਼ ਪੋਰਟਸ ਅਥਾਰਟੀ ਆਫ ਇੰਡੀਆ (ਐਲ ਪੀ ਏ ਆਈ) ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।
ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਨਰੇਂਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਿਹੜੇ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ, ਉਹਨਾਂ ਨੂੰ ਵੀਜ਼ੇ ਤੋਂ ਬਗੈਰ ਹੀ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ 30 ਨਵੰਬਰ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿਹਤ ਸਬੰਧੀ ਹਦਾਇਤਾਂ ਦੇ ਨਾਲ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਮਿਲਣੀ ਚਾਹੀਦੀ ਹੈ।
ਬਾਦਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਸਿੱਖ ਭਾਈਚਾਰੇ ਵਿਚ ਇਹ ਉਤਸ਼ਾਹ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲਿਆ ਜਾਵੇ ਤਾਂ ਜੋ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਉਹਨਾਂ ਖੇਤਾਂ ਦੇ ਦਰਸ਼ਨ ਕਰ ਸਕਣ ਜਿਥੇ ਗੁਰੂ ਸਾਹਿਬ 18 ਸਾਲਾਂ ਤੱਕ ਖੇਤੀ ਕਰਦੇ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਵਾਸਤੇ ਸਫਰ ਕਰਨ ਤੇ ਇਸਦੀ ਆਗਿਆ ਦੇਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ ਜਦਕਿ ਭਾਰਤ ਸਰਕਾਰ ਤੋਂ ਇਸ ਫੈਸਲੇ ਦੀ ਉਡੀਕ ਹੈ। ਉਹਨਾਂ ਕਿਹਾ ਕਿ ਲਾਂਘਾ ਭਾਰਤ ਸਰਕਾਰ ਨੇ ਕੋਰੋਨਾ ਹਾਲਾਤਾਂ ਕਾਰਨ 16 ਨਵੰਬਰ ਨੂੰ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਵਿਸ਼ਵ ਭਰ ਅਤੇ ਦੇਸ਼ ਵਿਚ ਧਾਰਮਿਕ ਅਸਥਾਨ ਦਰਸ਼ਨਾ ਵਾਸਤੇ ਖੋਲ ਦਿੱਤੇ ਗਏ ਹਨ ਜੋ ਕਿ ਕੋਰੋਨਾ ਕਾਰਨ ਅੰਸ਼ਕ ਤੌਰ 'ਤੇ ਜਾਂ ਪੂਰਨ ਤੌਰ 'ਤੇ ਬੰਦ ਕੀਤੇ ਗਏ ਸਨ। ਉਹਨਾਂ ਕਿਹਾ ਕਿ ਪਿਛਲੇ ਸਾਲ ਉਦੋਂ ਇਤਿਹਾਸ ਸਿਰਜਿਆ ਗਿਆ ਸੀ ਜਦੋਂ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੇ 9 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਂਘੇ ਦਾ ਉਦਘਾਟਨ ਕੀਤਾ ਸੀ ਤੇ ਸ਼ਰਧਾਲੂਆਂ ਲਈ ਦਰਸ਼ਨਾਂ ਦੀ ਸ਼ੁਰੂਆਤ ਹੋਈ ਸੀ। ਉਹਨਾਂ ਕਿਹਾ ਕਿ ਇਸ ਮਗਰੋਂ ਹੁਣ ਤੱਕ ਹਜ਼ਾਰਾਂ ਦੀ ਹੀ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ ਜਿਸਦੇ ਦਰਸ਼ਨਾਂ 'ਤੇ 16 ਮਾਰਚ 2020 ਨੂੰ ਪਾਬੰਦੀ ਲਗਾਈ ਗਈ। ਉਹਨਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਇਸ ਅਸਥਾਨ ਦੇ ਦਰਸ਼ਨਾਂ ਦੀ ਆਗਿਆ ਦੇਣ ਕਿਵੇਂ ਕਿ ਦੇਸ਼ ਭਰ ਵਿਚ ਹੋਰਨਾਂ ਥਾਵਾਂ ਵਾਸਤੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਇੱਛਾਵਾਂ ਵੀ ਪੂਰੀਆਂ ਹੋ ਜਾਣਗੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ