Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਵਿਧਾਇਕ ਬੈਂਸ ਨੇ ਗਵਰਨਰ ਦੇ ਖ਼ਿਲਾਫ਼ ਵਿਧਾਨ ਸਭਾ ਵਿੱਚ ਨਿੰਦਾ ਮਤਾ ਲਿਆਉਣ ਦੀ ਮੰਗ ਚੁੱਕੀ

October 30, 2020 09:52 PM

ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਵਿੱਚ ਰਾਜ ਦੇ ਗਵਰਨਰ ਦੇ ਖ਼ਿਲਾਫ਼ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ ਹੈ।
ਇਸ ਬਾਰੇ ਬੈਂਸ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਗਵਰਨਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਤੇ ਸਾਰੇ ਵਿਧਾਇਕਾਂ ਨਾਲ ਬੇਹੱਦ ਰੁੱਖਾ ਵਿਹਾਰ ਕਰਨ ਦੀ ਗੱਲ ਕਹੀ ਹੈ।ਬੈਂਸ ਨੇ ਸਪੀਕਰ ਨੂੰ ਭੇਜੀ ਚਿੱਠੀ ਵਿੱਚ ਕਿਹਾ ਹੈ ਕਿ ਪੰਜਾਬ ਅਸੈਂਬਲੀ ਵਿੱਚ ਸਰਬ ਸੰਮਤੀ ਨਾਲ ਕਿਸਾਨਾਂ ਦੇ ਹੱਕ ਵਿੱਚ ਪਾਸ ਕੀਤੇ ਬਿੱਲਾਂ ਨੂੰ ਪ੍ਰਵਾਨਗੀ ਦਿਵਾਉਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਗਏ ਪੰਜਾਬ ਦੇ ਸਾਰੇ ਐਮ ਐਲ ਏਜ਼ ਅਤੇ ਮੰਤਰੀਆਂ ਨਾਲ ਸੂਬੇ ਦੇ ਗਵਰਨਰ ਵੀ ਪੀ ਸਿੰਘ ਬਦਨੋਰ ਨੇ ਬਹੁਤ ਮਾੜਾ ਵਰਤਾਓ ਕੀਤਾ ਸੀ।ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਗਏ ਮੰਤਰੀਆਂ ਤੇ ਵਿਧਾਇਕਾਂ ਨੂੰ ਬਾਹਰ ਪਾਰਕ ਵਿੱਚ ਇੱਕ ਸੁਰੱਖਿਆ ਰੱਸੀ ਲਾ ਕੇ ਖੜਾ ਕੀਤਾ ਗਿਆ, ਜਿਵੇਂ ਅਦਾਲਤ ਦੇ ਕਟਹਿਰੇ ਵਿੱਚ ਕਿਸੇ ਦੋਸ਼ੀ ਨੂੰ ਖੜਾ ਕੀਤਾ ਜਾਂਦਾ ਜਾਂਦਾ ਹੈ ਅਤੇ ਜਦੋਂ ਮੁੱਖ ਮੰਤਰੀ ਅਤੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੇ ਗਵਰਨਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸੇ ਕੀਤੇ ਹੋਏ ਬਿੱਲਾਂ ਦੀਆਂ ਕਾਪੀਆਂ ਸੌਂਪੀਆਂ ਤਾਂ ਗਵਰਨਰ ਬਿੱਲ ਫੜਨ ਦੇ ਤੁਰੰਤ ਬਾਅਦ ਇੱਕ ਵੀ ਸ਼ਬਦ ਬੋਲੇ ਬਿਨਾਂ ਯੂ-ਟਰਨ ਲੈ ਕੇ ਆਪਣੇ ਦਫ਼ਤਰ ਵੱਲ ਚੱਲ ਪਏ। ਬੈਂਸ ਨੇ ਕਿਹਾ ਕਿ ਗਵਰਨਰ ਦਾ ਵਤੀਰਾ ਮੁੱਖ ਮੰਤਰੀ ਸਮੇਤ ਸਾਰੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦੀ ਬੇਇੱਜ਼ਤੀ ਕਰਨ ਵਾਲਾ ਸੀ। ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੇ ਉਸੇ ਵਕਤ ਮੁੱਖ ਮੰਤਰੀ ਨੂੰ ਗਵਰਨਰ ਦੇ ਮਾੜੇ ਵਤੀਰੇ ਬਾਰੇ ਰੋਸ ਜ਼ਾਹਿਰ ਕੀਤਾ ਸੀ। ਬੈਂਸ ਨੇ ਸਪੀਕਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਗਵਰਨਰ ਦੇ ਇਸ ਬੇਹੱਦ ਰੁੱਖੇ ਵਤੀਰੇ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਨਿੰਦਾ ਮਤਾ ਲਿਆਂਦਾ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਇਸ ਰਾਜ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਦਾ ਅਪਮਾਨ ਨਾ ਕਰ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ