Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸਮਾਜਵਾਦੀ ਪਾਰਟੀ ਨੂੰ ਹਰਾਉਣ ਲਈ ਭਾਜਪਾ ਦਾ ਸਾਥ ਦਿਆਂਗੇ: ਮਾਇਆਵਤੀ

October 30, 2020 10:02 PM

ਲਖਨਊ, 30 ਅਕਤੂਬਰ (ਪੋਸਟ ਬਿਊਰੋ)- ਰਾਜ ਸਭਾ ਚੋਣਾਂ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਸੱਤ ਵਿਧਾਇਕਾਂ ਦੇ ਬਾਗ਼ੀ ਹੋਣ ਤੋਂ ਭੜਕੀ ਹੋਈ ਇਸ ਪਾਰਟੀ ਦੀ ਮੁਖੀ ਮਾਇਆਵਤੀ ਦੇ ਤੇਵਰ ਜਿੱਥੇ ਸਮਾਜਵਾਦੀ ਪਾਰਟੀ ਵਿਰੁੱਧ ਗਰਮ ਹਨ, ਉਥੇ ਭਾਰਤੀ ਜਨਤਾ ਪਾਰਟੀ ਵੱਲ ਨਰਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਤਾਂ ਨੂੰ ਹਰ ਹਾਲ `ਚ ਹਰਾਵਾਂਗੇ, ਭਾਵੇਂ ਇਸ ਲਈ ਭਾਜਪਾ ਅਤੇ ਹੋਰ ਪਾਰਟੀਆਂ ਦਾ ਸਾਥ ਕਿਉਂ ਨਾ ਦੇਣਾ ਪਵੇ ਅਤੇ ਰਾਜ ਸਭਾ ਦੀਆਂ ਚੋਣਾਂ ਦਾ ਬਦਲਾ ਉਹ ਸਮਾਜਵਾਦੀ ਪਾਰਟੀ ਤੋਂ ਵਿਧਾਨ ਪ੍ਰੀਸ਼ਦ ਚੋਣਾਂ `ਚ ਲਵੇਗੀ।
ਬਸਪਾ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਬਸਪਾ ਵਿਧਾਇਕਾਂ ਨੂੰ ਤੋੜਨ ਵਾਲੇ ਅਖਿਲੇਸ਼ ਦਾ ਉਹੀ ਹਾਲ ਹੋਵੇਗਾ ਜਿਹੜਾ 2007 `ਚ ਉਨ੍ਹਾਂ ਦੇ ਪਿਤਾ (ਮੁਲਾਇਮ ਸਿੰਘ ਯਾਦਵ) ਦਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਪਾਰਟੀ ਨੂੰ ਉਸੇ ਦੀ ਭਾਸ਼ਾ ਵਿੱਚ ਜਵਾਬ ਦੇਵਾਂਗੇ ਅਤੇ ਉਸ ਨੂੰ ਸਬਕ ਸਿਖਾਉਣ ਲਈ ਕਿਸੇ ਵੀ ਹੱਦ ਤੱਕ ਜਾਵਾਂਗੇ। ਸਮਾਜਵਾਦੀ ਪਾਰਟੀ ਨੂੰ ਘੋਰ ਦਲਿਤ ਵਿਰੋਧੀ ਕਰਾਰ ਦਿੰਦਿਆਂ ਉਨ੍ਹਾਂਨੇ ਸਾਲ 2003 `ਚ ਮੁਲਾਇਮ ਸਿੰਘ ਵੱਲੋਂ ਬਸਪਾ ਦੇ 38 ਵਿਧਾਇਕਾਂ ਨੂੰ ਤੋੜ ਕੇ ਆਪਣੀ ਸਰਕਾਰ ਭਣਾਉਣ ਦੀ ਯਾਦ ਵੀ ਦਿਵਾਈ। ਉਨ੍ਹਾਂ ਕਿਹਾ ਕਿ ਅਖਿਲੇਸ਼ ਵੀ ਆਪਣੇ ਪਿਤਾ ਦੇ ਕਦਮਾਂ `ਤੇ ਚੱਲ ਕੇ ਉਹੀ ਗ਼ਲਤ ਕੰਮ ਕਰ ਰਹੇ ਹਨ। ਮਾਇਆਵਤੀ ਨੇ ਰਾਜ ਸਭਾ ਚੋਣਾਂ `ਚ ਬਾਗੀਆਂ ਨੂੰ ਪਾਰਟੀ ਤੋਂਸਸੈਂਡ ਕਰ ਦਿੱਤਾ ਹੈ। ਉਨ੍ਹਾ ਨੇ ਬੀਤੀਆਂ ਲੋਕ ਸਭਾ ਚੋਣਾਂ `ਚ ਸਮਾਜਵਾਦੀ ਪਾਰਟੀ ਨਾਲ ਗਠਜੋੜ `ਤੇ ਵੀ ਸਫਾਈ ਦਿੱਤੀ ਅਤੇ ਕਿਹਾ ਕਿ ਗਠਜੋੜ ਦਾ ਫ਼ੈਸਲਾ ਕਾਹਲੀ `ਚ ਲਿਆ ਸੀ। ਸਮਾਜਵਾਦੀ ਪਾਰਟੀ ਨੇ ਕਦੀ ਗਠਜੋੜ ਧਰਮ ਨਹੀਂ ਨਿਭਾਇਆ। ਅਲਿਖੇਸ ਲਗਾਤਾਰ ਗੈਸਟ ਹਾਊਸ ਕਾਂਡ ਦਾ ਕੇਸ ਵਾਪਸ ਲੈਣ ਲਈ ਦਬਾਅ ਬਣਾਉਂਦੇ ਰਹੇ। ਚੋਣ ਨਤੀਜੇ ਆਉਣ ਤੋਂ ਬਾਅਦ ਇਸ ਪਾਰਟੀ ਦਾ ਬਦਲਿਆ ਵਿਹਾਰ ਦੇਖ ਕੇ ਕੇਸ ਵਾਪਸ ਲੈਣ ਦੀ ਗ਼ਲਤੀ ਦਾ ਅਹਿਸਾਸ ਹੋਣ ਲੱਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ