Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਓਸ਼ਵਾ ਵਿਚਲਾ ਆਪਣਾ ਸਾਰਾ ਕੰਮਕਾਜ ਬੰਦ ਕਰੇਗੀ ਜੀਐਮ?

November 26, 2018 08:05 AM

ਓਸ਼ਵਾ, 25 ਨਵੰਬਰ (ਪੋਸਟ ਬਿਊਰੋ) : ਵੱਖ ਵੱਖ ਸਰੋਤਾਂ ਤੋਂ ਇਹ ਪਤਾ ਲੱਗਿਆ ਹੈ ਕਿ ਜਨਰਲ ਮੋਟਰਜ਼ ਓਸ਼ਵਾ, ਓਨਟਾਰੀਓ ਵਿਚਲੇ ਆਪਣੇ ਸਾਰੇ ਆਪਰੇਸ਼ਨ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਨਾਲ ਵੱਧ ਤਨਖਾਹ ਵਾਲੀਆਂ ਕਈ ਨੌਕਰੀਆਂ ਖੁੱਸਣ ਦਾ ਵੀ ਡਰ ਪੈਦਾ ਹੋ ਗਿਆ ਹੈ।
ਟੋਰਾਂਟੋ ਦੇ ਪੂਰਬ ਵਿੱਚ 60 ਕਿਲੋਮੀਟਰ ਦੀ ਦੂਰੀ ਉੱਤੇ ਸਥਿਤ 159,000 ਲੋਕਾਂ ਦੀ ਆਬਾਦੀ ਵਾਲੇ ਇਸ ਸ਼ਹਿਰ ਵਿੱਚ ਇਸ ਸਬੰਧ ਵਿੱਚ ਐਲਾਨ ਸੋਮਵਾਰ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜੀਐਮ ਵੱਲੋਂ ਓਸ਼ਵਾ ਵਿੱਚ ਆਪਣਾ ਕੰਮਕਾਜ ਬੰਦ ਕਰਨ ਦੀ ਕਵਾਇਦ ਅਸਲ ਵਿੱਚ ਗਲੋਬਲ ਪੁਨਰਗਠਨ ਦਾ ਹੀ ਹਿੱਸਾ ਹੈ।
ਇਸ ਸਮੇਂ ਓਸ਼ਵਾ ਏਰੀਆ ਵਿੱਚ ਕੰਪਨੀ ਦੀਆਂ 2500 ਯੂਨੀਅਨ ਪੁਜ਼ੀਸ਼ਨਾਂ ਹਨ ਤੇ 300 ਦੇ ਲੱਗਭਗ ਤਨਖਾਹਯਾਫਤਾ ਕਰਮਚਾਰੀ ਹਨ। ਇਸ ਤੋਂ ਇਲਾਵਾ ਇੰਗਰਸੋਲ, ਮਾਰਖਮ ਤੇ ਸੇਂਟ ਕੈਥਰੀਨਜ਼ ਵਿੱਚ ਵੀ ਜੀਐਮ ਦੇ ਕਈ ਹੋਰ ਕਰਮਚਾਰੀ ਕੰਮ ਕਰਦੇ ਹਨ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਕੀ ਇਨ੍ਹਾਂ ਅਹੁਦਿਆਂ ਉੱਤੇ ਵੀ ਕੰਪਨੀ ਦੇ ਇਸ ਫੈਸਲੇ ਦਾ ਕੋਈ ਅਸਰ ਪਵੇਗਾ।
ਓਸ਼ਵਾ ਦੇ ਸਾਬਕਾ ਮੇਅਰ ਜੌਹਨ ਹੈਨਰੀ ਦਾ ਕਹਿਣਾ ਹੈ ਕਿ ਉਹ ਆਸ ਕਰ ਰਹੇ ਹਨ ਕਿ ਇਹ ਅਫਵਾਹ ਹੀ ਹੋਵੇ ਕਿਉਂਕਿ ਕਮਿਊਨਿਟੀ ਲਈ ਜੀਐਮ ਵੱਡਾ ਆਰਥਿਕ ਇੰਜਣ ਹੈ। ਇੱਕ ਸਮਾਂ ਸੀ ਜਦੋਂ ਓਸ਼ਵਾ ਇਲਾਕੇ ਵਿੱਚ ਜੀਐਮ ਦੇ 40,000 ਕਰਮਚਾਰੀ ਸਨ। ਹੈਨਰੀ ਨੇ ਦੱਸਿਆ ਕਿ ਉਨ੍ਹਾਂ ਦੇ ਸਾਰੇ ਪਰਿਵਾਰ ਨੇ ਹੀ ਜੀਐਮ ਵਿੱਚ ਕੰਮ ਕੀਤਾ ਹੈ। ਪਰ ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਓਸਵਾ ਦਾ ਅਰਥਚਾਰਾ ਸਿਰਫ ਆਟੋ ਸਨਅਤ ਉੱਤੇ ਹੀ ਨਿਰਭਰ ਨਹੀਂ ਕਰਦਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼