Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਅਰਥਚਾਰੇ ਬਾਰੇ ਲਿਬਰਲ ਸਰਕਾਰ ਦੀ ਮੌਜੂਦਾ ਪਹੁੰਚ ਬਿਲਕੁਲ ਸਹੀ : ਮੌਰਨਿਊ

November 26, 2018 08:13 AM

ਓਟਵਾ, 25 ਨਵੰਬਰ (ਪੋਸਟ ਬਿਊਰੋ) : ਵਿੱਤ ਮੰਤਰੀ ਬਿੱਲ ਮੌਰਨਿਊ ਦਾ ਕਹਿਣਾ ਹੈ ਕਿ ਮੌਜੂਦਾ ਆਰਥਿਕ ਹਾਲਾਤ ਦੇ ਮੱਦੇਨਜ਼ਰ ਬਜਟ ਨੂੰ ਸੰਤੁਲਿਤ ਕਰਨ ਲਈ ਸਰਕਾਰ ਵੱਲੋਂ ਖਰਚਾ ਕੀਤੇ ਜਾਣ ਦਾ ਫੈਸਲਾ ਬਿਲਕੁਲ ਸਹੀ ਹੈ। ਉਨ੍ਹਾਂ ਆਖਿਆ ਕਿ ਕੰਜ਼ਰਵੇਟਿਵਾਂ ਵੱਲੋਂ ਵਿੱਤੀ ਮੈਨੇਜਮੈਂਟ ਦੇ ਦਿੱਤੇ ਜਾ ਰਹੇ ਸੁਝਾਅ ਨਾਲ ਨੌਕਰੀਆਂ ਵਿੱਚ ਕਟੌਤੀ ਤੇ ਵਿਕਾਸ ਵਿੱਚ ਖੜੋਤ ਆਵੇਗੀ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 2019 ਤੱਕ ਬਜਟ ਨੂੰ ਸੰਤੁਲਿਤ ਕਰਨ ਦੇ ਕੀਤਾ ਵਾਅਦਾ ਪੂਰਾ ਨਾ ਕਰਨ ਦਾ ਪੱਖ ਪੂਰਦਿਆਂ ਇੱਕ ਇੰਟਰਵਿਊ ਵਿੱਚ ਮੌਰਨਿਊ ਨੇ ਆਖਿਆ ਕਿ ਕੰਜ਼ਰਵੇਟਿਵ ਸਾਡੇ ਉੱਤੇ ਦਬਾਅ ਪਾ ਰਹੇ ਹਨ ਕਿ ਉਸ ਰਕਮ ਨੂੰ ਘਟਾਇਆ ਜਾਵੇ ਜਿਹੜੀ ਅਸੀਂ ਅਰਥਚਾਰੇ ਵਿੱਚ ਲਾਉਣ ਜਾ ਰਹੇ ਹਾਂ ਤਾਂ ਕਿ ਬਜਟ ਨੂੰ ਤੇਜ਼ੀ ਨਾਲ ਸੰਤੁਲਿਤ ਕੀਤਾ ਜਾ ਸਕੇ। ਟੋਰੀਜ਼ ਦਾ ਕਹਿਣਾ ਹੈ ਕਿ ਇਸ ਨਾਲ ਸੇਵਾਵਾਂ ਵਿੱਚ ਕਟੌਤੀ ਹੋਵੇਗੀ, ਬੇਰੋਜ਼ਗਾਰੀ ਦਰ ਵਧੇਗੀ, ਵਿਕਾਸ ਦਰ ਘਟੇਗੀ ਤੇ ਇਹ ਖੁਦ ਨੂੰ ਹਾਰ ਦੇ ਰਾਹ ਉੱਤੇ ਲਿਜਾਣ ਵਾਲੀ ਗੱਲ ਹੋਵੇਗੀ।
ਉਨ੍ਹਾਂ ਆਖਿਆ ਕਿ ਅਸੀਂ ਸੰਤੁਲਿਤ ਪਹੁੰਚ ਅਪਣਾ ਸਕਦੇ ਹਾਂ। ਅਸੀਂ ਕਰਜੇ਼ ਨੂੰ ਘਟਾਉਣ ਦੇ ਨਾਲ ਨਾਲ ਅਰਥਚਾਰੇ ਨੂੰ ਲੀਹ ਉੱਤੇ ਲਿਆਂਵਾਂਗੇ। ਸਾਨੂੰ ਇਹ ਦੋਵੇਂ ਚੀਜਾਂ ਇੱਕਠਿਆਂ ਕਰਨੀਆਂ ਹੋਣਗੀਆਂ। ਇਸ ਨਾਲ ਹੀ ਸਾਨੂੰ ਸਕਾਰਾਤਮਕ ਨਤੀਜੇ ਮਿਲਣੇ ਸ਼ੁਰੂ ਹੋਣਗੇ ਜਿਹੜੇ ਸਾਨੂੰ ਪਿਛਲੇ ਕੁੱਝ ਸਾਲਾਂ ਤੋਂ ਨਹੀਂ ਮਿਲ ਰਹੇ। ਮੌਰਨਿਊ ਨੇ ਆਖਿਆ ਕਿ ਉਨ੍ਹਾਂ ਦਾ ਧਿਆਨ ਮੌਜੂਦਾ ਪਹੁੰਚ ਨੂੰ ਬਰਕਰਾਰ ਰੱਖਣ ਉੱਤੇ ਹੀ ਰਹੇਗਾ। ਉਨ੍ਹਾਂ ਆਖਿਆ ਕਿ ਇਸ ਪਹੁੰਚ ਨੇ ਹੁਣ ਤੱਕ ਕੰਮ ਕੀਤਾ ਹੈ ਤੇ ਅਰਥਚਾਰੇ ਵਿੱਚ ਵੀ ਸਕਾਰਾਤਮਕ ਬਦਲਾਅ ਨਜ਼ਰ ਆ ਰਹੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ