Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਟਰੰਪ ਨੇ ਪੈਨਸਿਲਵੇਨੀਆ ਤੇ ਮਿਸ਼ੀਗਨ ਖਿਲਾਫ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਦਿੱਤੀ ਧਮਕੀ

November 05, 2020 09:16 PM

ਵਿਸਕੌਨਸਿਨ ਵਿੱਚ ਵੋਟਾਂ ਦੀ ਗਿਣਤੀ ਦੁਬਾਰਾ ਕਰਵਾਉਣ ਦੀ ਕੀਤੀ ਮੰਗ

ਮਿਸ਼ੀਗਨ, 5 ਨਵੰਬਰ (ਪੋਸਟ ਬਿਊਰੋ) : ਰਾਸ਼ਟਰਪਤੀ ਡੌਨਲਡ ਟਰੰਪ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਚੋਣਾਂ ਦੇ ਨਤੀਜਿਆਂ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ| ਪਰ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਅਜਿਹੇ ਦੇਸ਼ ਵਿੱਚ ਇਸ ਬਿਆਨ ਦੀ ਕੀ ਤੁਕ ਬਣਦੀ ਹੈ ਜਿੱਥੇ ਵੋਟਾਂ ਦੀ ਟੈਬੂਲੇਸ਼ਨ ਡਾਕ ਰਾਹੀਂ ਮਿਲੀਆਂ ਵੋਟਾਂ ਕਾਰਨ ਚੋਣਾਂ ਵਾਲੇ ਦਿਨ ਤੋਂ ਬਾਅਦ ਵੀ ਜਾਰੀ ਰਹਿੰਦੀ ਹੈ ਤੇ ਆਮ ਤੌਰ ਉੱਤੇ ਸਟੇਟ ਹੀ ਇਹ ਤੈਅ ਕਰਦੇ ਹਨ ਕਿ ਇਹ ਗਿਣਤੀ ਕਦੋਂ ਬੰਦ ਹੋਣੀ ਹੈ|
ਟਰੰਪ ਕੈਂਪੇਨ ਵੱਲੋਂ ਮਿਸ਼ੀਗਨ ਵਿੱਚ ਕੇਸ ਦਰਜ ਕਰਵਾਇਆ ਗਿਆ ਹੈ ਤੇ ਵੋਟਾਂ ਦੀ ਗਿਣਤੀ ਰੋਕਣ ਦੀ ਮੰਗ ਕੀਤੀ ਗਈ ਹੈ| ਪਰ ਵੋਟਿੰਗ ਖਤਮ ਹੋ ਚੁੱਕੀ ਹੈ| ਪੂਰੇ ਦੇਸ਼ ਵਿੱਚ ਇੱਥੇ ਹੀ ਕਾਊਂਟਿੰਗ ਹੋ ਰਹੀ ਹੈ| ਚੋਣਾਂ ਵਾਲੇ ਦਿਨ ਤੋਂ ਬਾਅਦ ਕਿਸੇ ਵੀ ਸਟੇਟ ਵਿੱਚ ਐਬਸੈਂਟੀ ਵੋਟਾਂ ਨਹੀਂ ਗਿਣੀਆਂ ਜਾਣਗੀਆਂ| ਜੋਅ ਬਾਇਡਨ ਦੀ ਕੈਂਪੇਨ ਦੇ ਇੱਕ ਡੈਮੋਕ੍ਰੈਟਿਕ ਮੈਂਬਰ ਨੇ ਆਖਿਆ ਕਿ ਟਰੰਪ ਦਾ ਬਿਆਨ ਅਪਮਾਨਜਨਕ ਤੇ ਗਲਤ ਹੈ|
ਸਟੇਟ ਆਫ ਪੈਨਸਿਲਵੇਨੀਆ ਉੱਤੇ ਮੁਕੱਦਮਾ ਕਰਨ ਦੀ ਮੰਸ਼ਾ ਜ਼ਾਹਿਰ ਕਰਨ ਤੋਂ ਬਾਅਦ ਟਰੰਪ ਦੇ ਕੈਂਪੇਨ ਮੈਨੇਜਰ ਬਿੱਲ ਸਟੇਪੀਅਨ ਤੇ ਹੋਰਨਾਂ ਭਾਈਵਾਲਾਂ ਜਿਨ੍ਹਾਂ ਵਿੱਚ ਉਨ੍ਹਾਂ ਦਾ ਲੜਕਾ ਐਰਿਕ, ਵੀ ਸ਼ਾਮਲ ਹੈ, ਨੇ ਆਨਲਾਈਨ ਜਿੱਤ ਐਲਾਨ ਦਿੱਤੀ| ਕਿਸੇ ਵੀ ਮਾਮਲੇ ਵਿੱਚ ਫਰਾਡ ਦੇ ਦਾਅਵੇ ਨਾਲ ਸਿੱਧੇ ਤੌਰ ਉੱਤੇ ਹਾਈ ਕੋਰਟ ਨਹੀਂ ਜਾਇਆ ਜਾ ਸਕਦਾ| ਟਰੰਪ ਤੇ ਉਨ੍ਹਾਂ ਦੀ ਕੈਂਪੇਨ ਵੱਲੋਂ ਵੱਖ ਵੱਖ ਸਟੇਟਸ ਉੱਤੇ ਵੋਟਾਂ ਨੂੰ ਗਿਣਨ ਦੇ ਮਾਮਲੇ ਵਿੱਚ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਜਾ ਸਕਦੀਆਂ ਹਨ| ਪਰ ਉਨ੍ਹਾਂ ਨੂੰ ਇਹ ਕਾਨੂੰਨੀ ਲੜਾਈ ਸਟੇਟ ਜਾਂ ਹੇਠਲੀ ਫੈਡਰਲ ਅਦਾਲਤ ਤੋਂ ਸ਼ੁਰੂ ਕਰਨੀ ਹੋਵੇਗੀ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ