Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਫਲੂ ਸ਼ੌਟਜ਼ ਦੀ ਮੰਗ ਵਧੀ, ਸਪਲਾਈ ਪੂਰੀ ਨਾ ਹੋਣ ਕਾਰਨ ਸਰਕਾਰ ਚਿੰਤਤ

November 06, 2020 06:34 AM

ਓਨਟਾਰੀਓ, 5 ਨਵੰਬਰ (ਪੋਸਟ ਬਿਊਰੋ) : ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਵੱਲੋਂ ਫਲੂ ਵੈਕਸੀਨ ਦੀਆਂ ਹੋਰ ਡੋਜ਼ਿਜ਼ ਆਰਡਰ ਕਰਨ ਲਈ ਸਪਲਾਇਰਜ਼ ਨਾਲ ਕੰਮ ਕੀਤਾ ਜਾ ਰਿਹਾ ਹੈ| ਪਰ ਇਸ ਦੀ ਸਫਲਤਾ ਇਸ ਗੱਲ ਉੱਤੇ ਹੀ ਨਿਰਭਰ ਕਰਦੀ ਹੈ ਕਿ ਕਿਤੇ ਹੋਰਨਾਂ ਦੇਸ਼ਾਂ ਵੱਲੋਂ ਵਰਤੋਂ ਤੋਂ ਜ਼ਿਆਦਾ ਦਾ ਆਰਡਰ ਤਾਂ ਨਹੀਂ ਕੀਤਾ ਗਿਆ|
ਪਬਲਿਕ ਹੈਲਥ ਅਧਿਕਾਰੀਆਂ ਤੇ ਸਿਆਸਤਦਾਨਾਂ ਵੱਲੋਂ ਹਰ ਕੈਨੇਡੀਅਨ ਨੂੰ ਇਨਫਲੂਐਂਜ਼ਾ ਵੈਕਸੀਨ ਲੈਣ ਦੀ ਗੱਲ ਆਖੀ ਜਾ ਰਹੀ ਹੈ ਤਾਂ ਕਿ ਕੋਵਿਡ-19 ਨਾਲ ਪਹਿਲਾਂ ਤੋਂ ਹੀ ਜੂਝ ਰਹੇ ਹਸਪਤਾਲਾਂ ਨੂੰ ਫਲੂ ਸੀਜ਼ਨ ਦੇ ਕੇਸਾਂ ਨਾਲ ਨਾ ਸਿੱਝਣਾ ਪਵੇ| ਇਸ ਨਾਲ ਓਨਟਾਰੀਓ ਸਮੇਤ ਕਈ ਪ੍ਰੋਵਿੰਸਾਂ ਵਿੱਚ ਫਲੂ ਵੈਕਸੀਨ ਦੀ ਮੰਗ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਤੇ ਫੈਡਰਲ ਸਰਕਾਰ ਤੋਂ ਵੀ ਇਹ ਮੰਗ ਕੀਤੀ ਜਾ ਰਹੀ ਹੈ ਕਿ ਵਧੇਰੇ ਡੋਜ਼ਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ|
ਇਸ ਹਫਤੇ ਦੇ ਸ਼ੁਰੂ ਵਿੱਚ ਕੁੱਝ ਲੋਕਾਂ ਨੇ ਸੋਸ਼ਲ ਮੀਡੀਆ ਉੱਤੇ ਆਪਣੀ ਭੜਾਸ ਕੱਢੀ| ਕਈਆਂ ਨੇ ਆਖਿਆ ਕਿ ਉਨ੍ਹਾਂ ਨੂੰ ਇਹ ਈਮੇਲ ਹਾਸਲ ਹੋਈ ਹੈ ਕਿ ਉਨ੍ਹਾਂ ਦੀ ਅਪੁਆਂਇੰਟਮੈਂਟ ਪ੍ਰੋਵਿੰਸ ਵਿੱਚ ਵੈਕਸੀਨ ਦੀ ਸਪਲਾਈ ਦੀ ਘਾਟ ਕਾਰਨ ਰੱਦ ਕਰ ਦਿੱਤੀ ਗਈ ਹੈ| ਫੈਡਰਲ ਪਬਲਿਕ ਹੈਲਥ ਏਜੰਸੀ, ਜਿਸ ਨੇ ਪ੍ਰੋਵਿੰਸਾਂ ਦੀ ਅਪੀਲ ਉੱਤੇ ਫਲੂ ਸ਼ੌਟਜ਼ ਆਰਡਰ ਕੀਤੇ ਸਨ, ਨੇ 37 ਮਿਲੀਅਨ ਲੋਕਾਂ ਪਿੱਛੇ ਇਸ ਸਾਲ ਆਪਣੇ ਆਰਡਰ ਵਿੱਚ 25 ਫੀ ਸਦੀ ਵਾਧਾ, ਜੋ ਕਿ 13æ9 ਮਿਲੀਅਨ ਬਣਦਾ ਹੈ, ਕੀਤਾ ਹੈ|
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਆਖਿਆ ਸੀ ਕਿ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਸਾਡੇ ਕੋਲ ਹਰ ਕਿਸੇ ਲਈ ਵਾਧੂ ਫਲੂ ਵੈਕਸੀਨ ਹੋਵੇ| ਪਰ ਇਸ ਵਾਅਦੇ ਨੂੰ ਪੂਰਾ ਕਰ ਸਕਣਾ ਸੁਖਾਲਾ ਨਹੀਂ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ