Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਗਲਤ ਪੈਨਸ਼ਨ ਲੈ ਰਹੇ 70 ਹਜ਼ਾਰ ‘ਬਜ਼ੁਰਗਾਂ` ਤੋਂ ਵਸੂਲੀ ਹੋਵੇਗੀ

November 06, 2020 10:01 PM

ਮੋਗਾ, 6 ਨਵੰਬਰ (ਪੋਸਟ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅਯੋਗ ਬੁਢਾਪਾ ਪੈਨਸ਼ਨ ਧਾਰਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਭਾਜਪਾ ਗਠਜੋੜ ਸਰਕਾਰ ਮੌਕੇ ਲੱਗੀਆਂ ਬੁਢਾਪਾ ਪੈਨਸ਼ਨਾਂ ਦੀ ਪੜਤਾਲ ਦੌਰਾਨ 70 ਹਜ਼ਾਰ ਤੋਂ ਵੱਧ ਲਾਭਪਾਤਰੀ ਅਯੋਗ ਨਿਕਲੇ ਹਨ, ਜੋ ਸਰਕਾਰੀ ਖਜ਼ਾਨੇ ਨੂੰ 162.35 ਕਰੋੜ ਰੁਪਏ ਦਾ ਚੂਨਾ ਲਾ ਗਏ। ਸੂਬਾ ਸਰਕਾਰ ਨੇ ਬੁਢਾਪਾ ਪੈਨਸ਼ਨ ਲਈ ਵੱਧ ਉਮਰ ਲਿਖਾ ਕੇ ਲਾਭ ਲੈ ਰਹੇ ਬਜ਼ੁਰਗਾਂ ਜਾ ਜਾਇਦਾਦਾਂ ਦੇ ਮਾਲਕਾਂ ਨੂੰ ਵਸੂਲੀ ਲਈ ਨੋਟਿਸ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ 1728 ਅਯੋਗ ਲਾਭ ਪਾਤਰੀਆਂ ਨੂੰ 4 ਕਰੋੜ 80 ਲੱਖ 76,900 ਰੁਪਏ ਦੀ ਵਸੂਲੀ ਲਈ ਨੋਟਿਸ ਜਾਰੀ ਕੀਤੇ ਗਏ ਹਨ। ਅਯੋਗ ਪੈਨਸ਼ਨਰਾਂ ਨੂੰ ਰਿਕਵਰੀ ਤੋਂ ਪਹਿਲਾਂ 15 ਦਿਨਾਂ ਦਾ ਮੌਕਾ ਦਿੱਤਾ ਗਿਆ ਹੈ ਅਤੇ ਉਹ ਜ਼ਿਲ੍ਹਾ ਸਮਾਜਕ ਸੁਰੱਖਿਆ ਅਫਸਰ ਕੋਲ ਆਪਣਾ ਪੱਖ ਪੇਸ਼ ਕਰ ਸਕਦੇ ਹਨ। ਤੈਅ ਸਮੇਂ ਦੌਰਾਨ ਪੱਖ ਪੇਸ਼ ਨਾ ਕਰਨ ਉੱਤੇ ਵਸੂਲੀ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪਤਾ ਲੱਗਾ ਹੈ ਕਿ ਲਾਭ ਪਾਤਰੀਆਂ ਦੀ ਉਮਰ ਦੇ ਸਬੂਤ ਘੋਖਣ ਮਗਰੋਂਜ਼ਿਲ੍ਹਾ ਕਮੇਟੀ ਰਿਕਵਰੀ ਦਾ ਫੈਸਲਾ ਕਰੇਗੀ। ਜਿਨ੍ਹਾਂ ਲਾਭ ਪਾਤਰੀਆਂ ਨੇ ਆਪਣੀ ਆਮਦਨ ਦੇ ਸਰੋਤ ਲੁਕਾ ਕੇ ਬੁਢਾਪਾ ਪੈਨਸ਼ਨ ਲਵਾਈ ਸੀ, ਉਨ੍ਹਾਂਤੋਂ ਵਸੂਲੀ ਜਾਵੇਗੀ। ਪੜਤਾਲ ਵਿੱਚ ਵੱਧ ਜ਼ਮੀਨ ਵਾਲੇ ਅਯੋਗ ਲਾਭ ਪਾਤਰੀਆਂ ਤੋਂ ਭੌਂ ਮਾਲੀਆ ਐਕਟ ਤਹਿਤ ਵਸੂਲੀ ਕੀਤੀ ਜਾਵੇਗੀ। ਮਿਲੇ ਵੇਰਵਿਆਂ ਅਨੁਸਾਰ ਹਰ ਅਯੋਗ ਲਾਭ ਪਾਤਰੀ ਨੂੰ ਔਸਤਨ 23,137 ਰੁਪਏ ਸਰਕਾਰ ਨੂੰ ਵਾਪਸ ਕਰਨੇ ਪੈਣਗੇ। ਅਯੋਗ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਜ਼ਿਲ੍ਹਾ ਸੰਗਰੂਰ ਵਿੱਚ ਹੈ, ਜਿੱਥੇ 12,573 ਅਯੋਗ ਪੈਨਸ਼ਨਾਂ ਦਾ ਪਤਾ ਲੱਗਾ ਹੈ। ਇਨ੍ਹਾਂਤੋਂ 26.63 ਕਰੋੜ ਰੁਪਏ ਦੀ ਵਸੂਲੀ ਹੋਵੇਗੀ। ਸੰਗਰੂਰ ਜ਼ਿਲੇ ਦੇ ਹਰ ਅਯੋਗ ਲਾਭ ਪਾਤਰੀ ਨੂੰ ਔਸਤਨ 21,184 ਰੁਪਏ ਪ੍ਰਤੀ ਕੇਸ ਵਾਪਸ ਕਰਨੇ ਪੈਣਗੇ। ਦੂਜਾ ਨੰਬਰ ਬਠਿੰਡਾ ਦਾ ਹੈ, ਜਿੱਥੇ 8762 ਕੇਸ ਅਯੋਗ ਨਿਕਲੇ ਤੇ 17 ਕਰੋੜ ਰੁਪਏ ਦੀ ਵਸੂਲੀ ਹੋਣੀ ਹੈ। ਇਹ ਔਸਤਨ ਪ੍ਰਤੀ ਕੇਸ 19,401 ਰੁਪਏ ਬਣਦੀ ਹੈ। ਤੀਜਾ ਅੰਮ੍ਰਿਤਸਰ ਹੈ, ਜਿੱਥੇ 19.95 ਕਰੋੜ ਵਸੂਲਿਆ ਜਾਣਾ ਹੈ। ਜ਼ਿਲ੍ਹਾ ਮੁਕਤਸਰ ਸਾਹਿਬ `ਚ 15.70 ਕਰੋੜ ਰੁਪਏ, ਮਾਨਸਾ ਵਿੱਚ 18.87 ਕਰੋੜ ਰੁਪਏ ਵਸੂਲੇ ਜਾਣੇ ਹਨ।
ਪੰਜਾਬ ਵਿੱਚ ਚਾਰ ਤਰ੍ਹਾਂ ਦੀਆਂ ਪੈਨਸ਼ਨਾਂ ਦੇ 25 ਲੱਖ ਲਾਭ ਪਾਤਰੀਆਂ ਵਿੱਚੋਂ ਕਰੀਬ 16 ਲੱਖ ਬੁਢਾਪਾ ਪੈਨਸ਼ਨ ਲੈ ਰਹੇ ਹਨ। ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਦੇ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੇ ਜਾਂਦੇ ਹਨ। 58 ਸਾਲ ਦੀ ਮਹਿਲਾ ਅਤੇ 65 ਸਾਲ ਦਾ ਪੁਰਸ਼ ਇਸ ਪੈਨਸ਼ਨ ਲਈ ਯੋਗ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ