Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਜਗਦੀਸ਼ ਭੋਲਾ ਦੇ ਸਾਥੀ ਸਣੇ 2 ਜਣੇ ਹਥਿਆਰਾਂ ਸਮੇਤ ਕਾਬੂ

November 06, 2020 10:03 PM

ਮਾਨਸਾ, 6 ਨਵੰਬਰ (ਪੋਸਟ ਬਿਊਰੋ)- ਅੰਤਰਰਾਜੀ ਡਰੱਗ ਸਮੱਗਲਰਾਂ ਦਾ ਸਾਥੀ ਤੇ 10 ਕਿਲੋ ਨਸ਼ੀਲੇ ਪਾਊਡਰ ਮਾਮਲੇ ਵਿੱਚ 2014 ਤੋਂ ਭਗੌੜੇ ਮੁਲਜ਼ਮ ਹਰਪ੍ਰੀਤ ਸਿੰਘ ਉਰਫ ਰੌਕੀ ਵਾਸੀ ਬਣਾਂਵਾਲਾ ਜ਼ਿਲ੍ਹਾ ਪਟਿਆਲਾ ਨੂੰ ਸਾਥੀ ਸਣੇ ਮਾਨਸਾ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ ਵੱਡੀ ਮਾਤਰਾ ਵਿੱਚ ਅਸਲਾ, ਜਾਅਲੀ ਪਾਸਪੋਰਟ ਤੇ ਆਧਾਰ ਕਾਰਡ ਆਦਿ ਬਰਾਮਦ ਕੀਤੇ ਗਏ ਹਨ, ਜਿਸ ਬਾਰੇ ਅਗਲੀ ਜਾਂਚ ਜਾਰੀ ਹੈ।
ਪੁਲਸ ਅਨੁਸਾਰ ਇਸ ਦੋਸ਼ੀ ਦਾ ਸਾਰਾ ਪਰਵਾਰ ਕੈਨੇਡਾ ਵਿਖੇ ਰਹਿੰਦਾ ਹੈ ਤੇ ਇਹ ਮੁਲਜ਼ਮ ਜਾਅਲੀ ਪਾਸਪੋਰਟ ਨਾਲ ਕੈਨੇਡਾ ਜਾਣ ਦੀ ਤਾਕ ਵਿੱਚ ਸੀ। ਉਸ ਦੇ ਨਾਲ ਗ੍ਰਿਫਤਾਰ ਕੀਤੇ ਉਸ ਦੇ ਸਾਥੀ ਅਮਨੀਤ ਸ਼ੇਰ ਸਿੰਘ ਉਰਫ ਕਾਕੂ ਪੁੱਤਰ ਸਮਸ਼ੇਰ ਸਿੰਘ ਵਾਸੀ ਅਭੈਪੁਰ ਜ਼ਿਲ੍ਹਾ ਪਟਿਆਲਾ ਤੋਂ ਇੱਕ ਪਿਸਤੌਲ ਮਿਲਿਆ ਹੈ। ਇਸ ਬਾਰੇ ਪੁਲਸ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਰੌਕੀ ਅੱਜ ਕੱਲ੍ਹ ਆਪਣਾ ਨਾਂਅ ਬਦਲ ਕੇ ਚੰਡੀਗੜ੍ਹ ਰਹਿ ਰਿਹਾ ਸੀ ਤੇ ਉਸ ਨੇ ਪਿਛਲੇ ਸਮੇਂ ਵਿੱਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ `ਤੇ ਦਿੱਲੀ ਤੋਂ ਪਾਸਪੋਰਟ ਬਣਵਾਇਆ ਸੀ। ਉਸ ਦੇ ਸਬੰਧ ਨਸ਼ਾ ਸਮੱਗਲਰ ਜਗਦੀਸ਼ ਭੋਲਾ ਨਾਲ ਦੱਸੇ ਜਾ ਰਹੇ ਹਨ।ਮਾਨਸਾ ਦੇ ਐਸ ਐਸ ਪੀ ਸੁਰਿੰਦਰ ਲਾਂਬਾ, ਡੀ ਐਸ ਪੀ ਹਰਜਿੰਦਰ ਸਿੰਘ ਗਿੱਲ ਅਤੇ ਸੀ ਆਈ ਏ ਸਟਾਫ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਾਰ ਸਮੇਤ ਮੁਲਜ਼ਮ ਹਰਪ੍ਰੀਤ ਸਿੰਘ ਉਰਫ ਰੌਕੀ ਵਾਸੀ ਬਣਾਂਵਾਲਾ ਜ਼ਿਲ੍ਹਾ ਪਟਿਆਲਾ ਤੇ ਉਸ ਦੇ ਸਾਥੀ ਅਮਨੀਤ ਸ਼ੇਰ ਸਿੰਘ ਕਾਕੂ ਵਾਸੀ ਅਭੈਪੁਰ ਨੂੰ ਕਾਬੂ ਕਰ ਕੇ ਉਨ੍ਹਾਂਤੋਂ ਇੱਕ ਪਿਸਤੌਲ 32 ਬੋਰ ਤੇ 14 ਕਾਰਤੂਸ, ਇੱਕ ਰਾਈਫਲ ਤੀਹ ਬੋਰ ਤੇ 1712 ਕਾਰਤੂਸ, 12 ਬੋਰ ਬੰਦੂਕ, ਜਾਅਲੀ ਪਾਸਪੋਰਟ ਤੇ ਆਧਾਰ ਕਾਰਡ ਸਣੇ ਇੱਕ ਲਗਜ਼ਰੀ ਗੱਡੀ ਬਰਾਮਦ ਕੀਤੀ ਹੈ। ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਖਿਲਾਫ ਪਹਿਲਾਂ ਵੀ 10 ਕਿਲੋ ਨਸ਼ੀਲਾ ਪਾਊਡਰ ਫੜੇ ਜਾਣ ਦਾ ਕੇਸ ਥਾਣਾ ਫਤਹਿਗੜ੍ਹ ਵਿਖੇ ਦਰਜ ਹੈ, ਜਿਸ ਵਿੱਚ ਉਹ 2014 ਤੋਂ ਭਗੌੜਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਸਮੱਗਲਰ ਜਗਦੀਸ਼ ਭੋਲਾ ਨਾਲ ਸੰਬੰਧਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮਾਨਸਾ ਪੁਲਸ ਨੇ ਮੁਲਜ਼ਮ ਦਾ ਸੱਤ ਨਵੰਬਰ ਤੱਕ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਦੇ 10 ਦੇ ਕਰੀਬ ਸਾਥੀਆਂ ਨੂੰ ਡਰੱਗ ਸਮੱਗਲਿੰਗ ਲਈ ਸਜ਼ਾ ਹੋ ਚੁੱਕੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ