Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਇਸ ਵਾਰ ਨਾ ਜਿੱਤੇ ਤਾਂ 2024 ਵਿੱਚ ਮੁੜ ਕਿਸਮਤ ਅਜ਼ਮਾ ਸਕਦੇ ਹਨ ਟਰੰਪ

November 06, 2020 10:50 PM

ਵਾਸ਼ਿੰਗਟਨ, 6 ਨਵੰਬਰ (ਪੋਸਟ ਬਿਊਰੋ) : ਅਮਰੀਕੀ ਚੋਣਾਂ 2020 ਦਾ ਨਤੀਜਾ ਹੁਣ ਆਉਣ ਹੀ ਵਾਲਾ ਹੈ ਤੇ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਵੀ ਇਹ ਭਣਕ ਲੱਗ ਚੁੱਕੀ ਹੈ ਕਿ ਇਸ ਵਾਰੀ ਉਨ੍ਹਾਂ ਦੇ ਹੱਥ ਖਾਲੀ ਹੀ ਰਹਿਣ ਵਾਲੇ ਹਨ| ਪਰ ਇਹ ਕਨਸੋਆਂ ਮਿਲੀਆਂ ਹਨ ਕਿ ਟਰੰਪ ਇਹ ਫੈਸਲਾ ਕਰ ਚੁੱਕੇ ਹਨ ਕਿ ਜੇ ਇਸ ਵਾਰੀ ਜਿੱਤ ਨਸੀਬ ਨਾ ਹੋਈ ਤਾਂ 2024 ਵਿੱਚ ਉਹ ਦੁਬਾਰਾ ਚੋਣਾਂ ਲੜ ਸਕਦੇ ਹਨ|
ਸੀ ਐਨ ਐਨ ਅਨੁਸਾਰ ਇਸ ਵਾਰੀ ਜੋਅ ਬਾਇਡਨ ਹੱਥੋਂ ਹਾਰਨ ਤੋਂ ਬਾਅਦ ਟਰੰਪ 2024 ਵਿੱਚ ਇੱਕ ਵਾਰੀ ਫਿਰ ਆਪਣੀ ਕਿਸਮਤ ਅਜ਼ਮਾਉਣੀ ਚਾਹੁੰਦੇ ਹਨ| ਇਸ ਬਾਰੇ ਉਨ੍ਹਾਂ ਆਪਣੇ ਨਜ਼ਦੀਕੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਹੈ| ਹਾਲਾਂਕਿ ਇਹ ਸਪਸ਼ਟ ਨਹੀਂ ਹੋਇਆ ਕਿ ਟਰੰਪ ਸੱਚਮੁੱਚ ਅਜਿਹਾ ਕਰਨਾ ਚਾਹੁੰਦੇ ਸਨ ਪਰ ਇਹ ਵਿਸ਼ਾ ਵਿਚਾਰਿਆ ਜ਼ਰੂਰ ਗਿਆ ਹੈ|
ਅਮਰੀਕੀ ਸੰਵਿਧਾਨ ਅਨੁਸਾਰ ਟਰੰਪ 2024 ਵਿੱਚ ਇੱਕ ਵਾਰੀ ਫਿਰ ਰਾਸ਼ਟਰਪਤੀ ਚੋਣਾਂ ਲੜ ਸਕਦੇ ਹਨ ਜਾਂ ਫਿਰ ਆਪਣੇ ਬੱਚਿਆਂ ਵਿੱਚੋਂ ਕਿਸੇ ਇੱਕ ਜਿਵੇਂ ਕਿ ਇਵਾਂਕਾ ਜਾਂ ਡੌਨਲਡ ਸੀਨੀਅਰ ਨੂੰ ਵੀ ਮੈਦਾਨ ਵਿੱਚ ਉਤਾਰ ਸਕਦੇ ਹਨ| ਟਰੰਪ ਕੈਂਪੇਨ 3 ਨਵੰਬਰ ਨੂੰ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਲੈ ਕੇ ਹੁਣ ਤੱਕ ਜਾਰਜੀਆ, ਮਿਸ਼ੀਗਨ ਤੇ ਪੈਨੇਸਿਲਵੇਨੀਆ ਵਿੱਚ ਕੇਸ ਦਾਇਰ ਕਰਨ ਵਿੱਚ ਰੁੱਝੀ ਹੋਈ ਹੈ| ਟਰੰਪ ਖੇਮੇ ਵੱਲੋਂ ਅਦਾਲਤ ਨੂੰ ਇਨ੍ਹਾਂ ਸਟੇਟਸ ਵਿੱਚ ਵੋਟਾਂ ਦੀ ਗਿਣਤੀ ਰੋਕਣ ਦੀ ਅਪੀਲ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਸਾਰੇ ਨਤੀਜਿਆਂ ਨੂੰ ਜਾਅਲੀ ਦੱਸਿਆ ਜਾ ਰਿਹਾ ਹੈ| ਹੁਣ ਤੱਕ ਮਿਸ਼ੀਗਨ ਤੇ ਜਾਰਜੀਆ ਇਨ੍ਹਾਂ ਕੇਸਾਂ ਨੂੰ ਰੱਦ ਕਰ ਚੁੱਕੇ ਹਨ|
ਵੀਰਵਾਰ ਨੂੰ ਬਾਇਡਨ ਨੂੰ ਨੇਵਾਡਾ ਤੇ ਐਰੀਜ਼ੋਨਾ ਵਿੱਚ ਮਾਮੂਲੀ ਲੀਡ ਹਾਸਲ ਹੋ ਚੁੱਕੀ ਸੀ| ਪੈਨਸਿਲਵੇਨੀਆ ਤੇ ਜਾਰਜੀਆ ਵਿੱਚ ਵੀ ਬਾਇਡਨ ਦਾ ਹੱਥ ਉੱਪਰ ਹੈ ਤੇ ਉੱਥੇ ਅਜੇ ਵੀ ਵੋਟਾਂ ਦੀ ਗਿਣਤੀ ਜਾਰੀ ਹੈ| 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ