Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪ੍ਰਵਾਸੀ ਪੰਜਾਬੀ ਜੱਗੀ ਜੌਹਲ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲੀ

November 08, 2020 01:19 AM

* ਕਤਲਾਂ ਸਮੇਤ ਅੱਠ ਕੇਸ ਪੈਡਿੰਗ ਹੋਣ ਕਾਰਨ ਹਾਲੇ ਰਿਹਾਈ ਨਹੀਂ ਹੋਵੇਗੀ

ਮੋਗਾ, 7 ਨਵੰਬਰ (ਪੋਸਟ ਬਿਊਰੋ)- ਪੰਜਾਬ ਵਿੱਚ ਕਰੀਬ 4 ਸਾਲ ਪਹਿਲਾਂ ਹਿੰਦੂ ਜਥੇਬੰਦੀ ਦੇ ਆਗੂਆਂ ਸਮੇਤ ਮਿਥ ਕੇ ਕੀਤੇ ਗਏ ਕੁਝ ਕਤਲਾਂ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਮੰਨੇ ਜਾਂਦੇਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਨੂੰ ਇੱਕ ਕੇਸ ਵਿੱਚ ਹਾਈਕੋਰਟ ਵਿੱਚੋਂ ਜ਼ਮਾਨਤ ਮਿਲ ਗਈ ਹੈ, ਪਰ ਕੁਝ ਹੋਰ ਕਤਲ ਕੇਸਾਂ ਵਿੱਚ ਨਾਮਜ਼ਦ ਹੋਣ ਕਾਰਨ ਹਾਲ ਦੀ ਘੜੀ ਉਸ ਦੀ ਰਿਹਾਈ ਨਹੀਂ ਹੋ ਸਕੇਗੀ ਤੇ ਉਹ ਜੇਲ੍ਹ ਵਿੱਚ ਹੀ ਰਹੇਗਾ।
ਵਰਨਣ ਯੋਗ ਹੈ ਕਿ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਮੂਲ ਰੂਪ ਵਿੱਚ ਪਿੰਡ ਗੱਗੜ ਪੱਤੀ, ਜੰਡਿਆਲਾ ਮੰਜਕੀ (ਜਲੰਧਰ) ਦਾ ਵਸਨੀਕ ਹੈ। ਉਹ ਸਾਲ 2017 ਵਿੱਚ ਵਿਆਹ ਕਰਾਉਣ ਆਇਆ ਸੀ। ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਦੇ ਮੁਤਾਬਕ ਜੱਗੀ ਨੂੰ ਥਾਣਾ ਬਾਘਾਪੁਰਾਣਾ ਵਿਖੇ 17 ਦਸੰਬਰ 2016 ਨੂੰ ਆਰਮਜ਼ ਐਕਟ ਅਤੇ ਯੂ ਏ ਪੀ ਐਕਟ ਹੇਠ ਦਰਜ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ ਜੁਡੀਸ਼ਲ ਹਿਰਾਸਤ ਵਿੱਚ ਕੇਂਦਰੀ ਜੇਲ੍ਹ ਨੰਬਰ 1, ਤਿਹਾੜ ਨਵੀਂ ਦਿੱਲੀ ਵਿੱਚ ਬੰਦ ਹੈ। ਵਕੀਲ ਨੇ ਦੱਸਿਆ ਕਿ 8 ਹੋਰ ਕੇਸ ਪੈਂਡਿੰਗ ਹੋਣ ਕਰ ਕੇਇਨ੍ਹਾਂ ਕੇਸਾਂ ਵਿੱਚ ਵੀ ਜ਼ਮਾਨਤ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।
ਸਟੇਟ ਸਪੈਸ਼ਲ ਸੈਲ ਵੱਲੋਂ ਜੱਗੀ ਜੌਹਲ ਨੂੰ ਪੰਜਾਬ ਵਿੱਚ ਹਿੰਦੂ ਜਥੇਬੰਦੀ ਆਗੂਆਂ ਸਣੇ ਮਿਥ ਕੇ ਕੀਤੇ ਗਏ ਕਤਲਾਂ ਦੀਆਂ ਵਾਰਦਾਤਾਂ ਵਿੱਚ ਨਾਮਜ਼ਦ ਕਰਨ ਪਿੱਛੋਂ ਇਸ ਕੇਸ ਦੀ ਪੜਤਾਲ ਕੌਮੀ ਜਾਂਚ ਏਜੰਸੀ (ਐਨ ਆਈ ਏ) ਨੂੰ ਤਬਦੀਲ ਕਰ ਦਿੱਤੀ ਗਈ ਸੀ। ਜੱਗੀ ਜੌਹਲ ਉਤੇ ਇਨ੍ਹਾਂ ਸਿਆਸੀ ਕਤਲਾਂ ਲਈ ਅਤੇ ਖਾੜਕੈ ਸਰਗਰਮੀਆਂ ਕਰਵਾਉਣ ਅਤੇ ਖ਼ਾਲਿਸਤਾਨੀ ਸੰਗਠਨਾਂ ਨੂੰ ਬਦਅਮਨੀ ਫੈਲਾਉਣ ਲਈ ਫੰਡ ਪੁਚਾਉਣ ਦੇ ਦੋਸ਼ ਲੱਗੇ ਸਨ। ਥਾਣਾ ਬਾਜਖਾਨਾ (ਫ਼ਰੀਦਕੋਟ) ਵਿੱਚ 26 ਜੂਨ 2017 ਨੂੰ ਦਰਜ ਕੇਸ ਵਿੱਚਜੁਲਾਈ 2019 ਵਿੱਚ ਫ਼ਰੀਦਕੋਟ ਦੀ ਅਦਾਲਤ ਨੇ ਜੱਗੀ ਜੌਹਲ ਤੇ ਹੋਰਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ। ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਦਾ ਵਿਆਹ 18 ਅਕਤੂਬਰ 2017 ਨੂੰ ਮਹਿਤਪੁਰ ਨੇੜਲੇ ਪਿੰਡ ਸੋਹਲ ਜਗੀਰ ਦੀ ਇੱਕ ਲੜਕੀ ਨਾਲ ਹੋਇਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ