Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸੋਸ਼ਲ ਮੀਡੀਆ ਉੱਤੇ ਫੋਟੋਆਂ ਪਾਉਣ ਪਿੱਛੋਂ ਮੇਕਅੱਪ ਆਰਟਿਸਟ ਵੱਲੋਂ ਖ਼ੁਦਕੁਸ਼ੀ

November 08, 2020 01:24 AM

ਜਲੰਧਰ, 7 ਨਵੰਬਰ (ਪੋਸਟ ਬਿਊਰੋ)- ਮੇਕਅੱਪ ਆਰਟਿਸਟ ਰੇਣੂ ਸ਼ਰਮਾ ਪਤਨੀ ਰੁਪੇਸ਼ ਸ਼ਰਮਾ ਵਾਸੀ ਸ਼ਿਵ ਨਗਰ ਨੇ ਬੀਤੀ ਰਾਤ ਸੋਸ਼ਲ ਮੀਡੀਆ `ਤੇ ਆਪਣੀਆਂ ਕਰਵਾਚੌਥ ਦੀਆਂ ਤਸਵੀਰਾਂ ਪਾਉਣ ਤੋਂ ਕੁਝ ਘੰਟੇ ਬਾਅਦ ਖ਼ੁਦਕੁਸ਼ੀ ਕਰ ਲਈ। 2 ਬੱਚਿਆਂ ਦੀ ਮਾਂ ਰੇਣੂ ਵੱਲੋਂ ਅਜਿਹਾ ਕੀਤੇ ਜਾਣ ਦਾ ਕਾਰਨ ਦਿਮਾਗ਼ੀ ਪ੍ਰੇਸ਼ਾਨੀ ਦੱਸਿਆ ਗਿਆ ਹੈ।
ਇਸ ਕੇਸ ਦੀ ਜਾਂਚ ਕਰ ਰਹੇ ਥਾਣਾ ਡਵੀਜ਼ਨ ਨੰਬਰ 7 ਦੇ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਰਾਤ ਕਰੀਬ 1.30 ਵਜੇ ਰੁਪੇਸ਼ ਸ਼ਰਮਾ ਨੇ ਫੋਨ ਉੱਤੇ ਪੁਲਸ ਨੇ ਦੱਸਿਆ ਕਿ ਉਸਦੀ ਪਤਨੀ ਰੇਣੂ ਸ਼ਰਮਾ ਨੇ ਪੱਖੇ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਸ ਨੇ ਮੌਕੇ ਉਤੇ ਪਹੁੰਚ ਕੇ ਰੇਣੂ ਸ਼ਰਮਾ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਕੀਤੀ ਜਾਂਚ ਦੌਰਾਨ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਰੁਪੇਸ਼ ਸ਼ਰਮਾ ਦੇ ਬਿਆਨਾਂ ਉੱਤੇ ਸੀ ਆਰ ਪੀ ਸੀ ਦੀ ਧਾਰਾ 174 ਹੇਠ ਕਾਰਵਾਈ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਰੇਣੂ ਸ਼ਰਮਾ ਦੇ ਦੋਵੇਂ ਬੱਚੇ ਵਿਦੇਸ਼ ਵਿੱਚ ਪੜ੍ਹ ਰਹੇ ਹਨ। ਉਸ ਦਾ ਪਤੀ ਕੰਪਿਊਟਰ ਦਾ ਕਾਰੋਬਾਰ ਕਰਦਾ ਹੈ। ਰਾਤ ਉਸ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਕਰਵਾਚੌਥ `ਤੇ ਖ਼ਿਚਵਾਈਆਂ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ `ਤੇ ਪਾਈਆਂ ਸਨ, ਜਿਸ ਦੇ ਕੁਮੈਂਟ ਆਉਣ ਉਤੇ ਉਸ ਵੱਲੋਂ ਵਾਪਸ ਜਵਾਬ ਵੀ ਦਿੱਤੇ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ