Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਦਬਾਅ ਹੇਠ ਪਾਕਿ ਨੇ ਕਰਤਾਰਪੁਰ ਪ੍ਰਾਜੈਕਟ ਦਾ ਨਾਂਅ ਬਦਲਿਆ, ਪਰ ਮਕਸਦ ਉਹੀ ਰਹੇਗਾ

November 08, 2020 01:35 AM

ਲਾਹੌਰ, 7 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਸਰਕਾਰ ਨੇ ਇੱਕ ਵਾਰ ਫਿਰ ਤੋਂ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਕੇਸ ਵਿੱਚ ਪਲਟੀ ਮਾਰੀ ਹੈ। ਉਸ ਨੇ ਇਸ ਪ੍ਰਾਜੈਕਟ ਦਾ ਨਾਂ ‘ਪ੍ਰਾਜੈਕਟ ਬਿਜਨੈਸ ਪਲਾਨ` ਤੋਂ ਬਦਲਦੇ ਹੋਏ ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਰੱਖ ਦਿੱਤਾ ਹੈ। ਨਾਂਅ ਵਿੱਚ ਸੁਧਾਰ ਦਾ ਨਵਾਂ ਐਕਟ ਜਾਰੀ ਕੀਤਾ ਗਿਆ ਹੈ, ਪਰ ਅਜੇ ਵੀ ਇਸ ਪ੍ਰਾਜੈਕਟ ਵਿੱਚੋਂ ਸਿੱਖਾਂ ਨੂੰ ਬਾਹਰ ਰੱਖਿਆ ਗਿਆ ਹੈ ਅਤੇ ਇਸ ਵਿੱਚ ਸਾਰੇ 9 ਮੈਂਬਰ ਮੁਸਲਿਮ ਭਾਈਚਾਰੇ ਤੋਂਹਨ ਅਤੇ ਮਕਸਦ ਅਜੇ ਵੀ ਦੇਸ਼ ਦੀ ਆਮਦਨ ਵਿੱਚ ਇਜ਼ਾਫਾ ਕਰਨਾ ਹੈ।
ਅਸਲ ਵਿੱਚ ਪਾਕਿਸਤਾਨ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਫੀਸ ਦੇ ਰੂਪ ਵਿੱਚ ਹਰੇਕ ਸਾਲ 555 ਕਰੋੜ ਪਾਕਿਸਤਾਨੀ ਰੁਪਏ ਦੀ ਆਮਦਨ ਦੇਖ ਰਹੀ ਸੀ। ਉਸ ਨੇ ਕਰਤਾਰਪੁਰ ਗਲੀਆਰਾ ਅਤੇ ਗੁਰਦੁਆਰਾ ਸਾਹਿਬ `ਤੇ ਰਕਮ ਖਰਚ ਕੀਤੀ ਸੀ, ਜਿਸ ਬਾਰੇ ਉਥੇ ਦੀ ਸਰਕਾਰ `ਤੇ ਸਵਾਲ ਉਠਣ ਲੱਗੇ ਹਨ। ਪਾਕਿਸਤਾਨ ਸਰਕਾਰ ਪਾਕਿਸਤਾਨ ਤੋਂ ਗੁਰਦੁਆਰਾ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਤੋਂ ਪ੍ਰਤੀ ਵਿਅਕਤੀ 200 ਪਾਕਿਸਤਾਨੀ ਰੁਪਏ ਅਤੇ ਭਾਰਤ ਤੋਂ ਆਉਂਣ ਵਾਲੇ ਸ਼ਰਧਾਲੂਆਂ ਤੋਂ 20 ਡਾਲਰ ਫੀਸ ਲੈਂਦੀ ਹੈ। ਉਸ ਦੇ ਨਵੇਂ ਫ਼ੈਸਲੇ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਵਪਾਰਕ ਰੂਪ ਵਿੱਚ ਲਿਆ ਜਾ ਰਿਹਾ ਹੈ। ਇਸ ਸਬੰਧੀ ਭਾਰਤ ਦੇ ਮੀਡੀਆ ਸਮੇਤ ਦੇਸ਼-ਵਿਦੇਸ਼ ਵਿੱਚ ਵਸੇ ਸਿੱਖਾਂ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਕਰਤਾਰਪੁਰ ਗਲੀਆਰਾ ਖੋਲ੍ਹਣ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐਸ ਆਈ ਨੂੰ ਮਰਜ਼ੀ ਮੁਤਾਬਕ ਨਤੀਜੇ ਨਹੀਂ ਮਿਲੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ