Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਯੂ ਏ ਈ ਵੱਲੋਂ ਨਿੱਜੀ ਆਜ਼ਾਦੀ ਲਈ ਇਸਲਾਮੀ ਕਾਨੂੰਨਾਂ `ਚ ਵੱਡੀ ਢਿੱਲ

November 09, 2020 12:44 AM

ਦੁਬਈ, 8 ਨਵੰਬਰ (ਪੋਸਟ ਬਿਊਰੋ)- ਸੰਯੁਕਤ ਅਰਬ ਅਮੀਰਾਤ (ਯੂ ਏ ਈ) ਨੇ ਕੱਲ੍ਹ ਇਸਲਾਮੀ ਨਿੱਜੀ ਕਾਨੂੰਨਾਂ ਵਿੱਚ ਵੱਡੀਆਂ ਤਬਦੀਲੀਆਂ ਦਾ ਐਲਾਨ ਕੀਤਾ ਤੇ ਅਣਵਿਆਹੇ ਜੋੜਿਆਂ ਨੂੰ ਇਕੱਠੇ ਰਹਿਣ ਦੀ ਖੁੱਲ੍ਹ ਦੇ ਦਿੱਤੀ ਹੈ ਅਤੇ ਸ਼ਰਾਬ ਪੀਣ ਦੀਆਂ ਪਾਬੰਦੀਆਂ ਵਿੱਚ ਵੀ ਢਿੱਲ ਦਿੱਤੀ ਗਈ ਹੈ।
ਮਾਹਰਾਂ ਦੇ ਮੁਤਾਬਕ ਯੂ ਏ ਈ ਵਿੱਚ ਨਿੱਜੀ ਆਜ਼ਾਦੀ ਦਾ ਦਾਇਰਾ ਵਧਾਉਣਾ ਇਹ ਦਿਖਾਉਂਦਾ ਹੈ ਕਿ ਇਹ ਦੇਸ਼ ਪੱਛਮੀ ਸੈਲਾਨੀਆਂ ਅਤੇ ਕਾਰੋਬਾਰੀਆਂ ਲਈ ਆਪਣੇ ਆਪ ਨੂੰ ਆਕਾਸ਼ ਛੂੰਹਦੀਆਂ ਇਮਾਰਤਾਂ ਵਾਲੇ ਸਥਾਨ ਵਜੋਂ ਸੁਖਾਵਾਂ ਪੇਸ਼ ਕਰਨਾ ਚਾਹੁੰਦਾ ਹੈ, ਪਰ ਇਸ ਦੀ ਕਾਨੂੰਨੀ ਪ੍ਰਣਾਲੀ ਸ਼ਰੀਆ ਕਾਨੂੰਨਾਂ ਉੱਤੇ ਆਧਾਰਤ ਹੈ। ਇਹ ਬਦਲਾਅ ਅਮੀਰਾਤ ਦੇ ਸ਼ਾਸਕਾਂ ਦੇ ਦੇਸ਼ ਵਿੱਚ ਤੇਜ਼ੀ ਨਾਲ ਬਦਲਦੇ ਸਮਾਜ ਨਾਲ ਤਾਲਮੇਲ ਰੱਖਣ ਦੀ ਕੋਸ਼ਿਸ਼ ਵੀ ਜ਼ਾਹਰ ਕਰਦੇ ਹਨ। ਇਹ ਐਲਾਨ ਅਮਰੀਕਾ ਦੀ ਵਿਚੋਲਗੀ ਵਿੱਚ ਯੂ ਏ ਈ ਦੇ ਇਜ਼ਰਾਈਲ ਦੇ ਨਾਲ ਰਿਸ਼ਤਿਆਂ ਨੂੰ ਨਾਰਮਲ ਕਰਨ ਦੇ ਲਈ ਹੋਏ ਸਮਝੌਤੇ ਦੇ ਬਾਅਦ ਕੀਤਾ ਗਿਆ ਹੈ, ਜਿਸ ਨਾਲ ਦੇਸ਼ ਵਿੱਚ ਇਜ਼ਰਾਇਲੀ ਸੈਲਾਨੀ ਅਤੇ ਨਿਵੇਸ਼ ਆਉਣ ਦੀ ਉਮੀਦ ਹੈ। ਇਨ੍ਹਾਂ ਬਦਲਾਵਾਂ ਹੇਠ ਇਸ ਦੇਸ਼ ਵਿੱਚ 21 ਸਾਲ ਜਾਂ ਇਸ ਤੋਂਵੱਧ ਉਮਰ ਦੇ ਲੋਕਾਂ ਦੇ ਲਈ ਸ਼ਰਾਬ ਪੀਣ, ਵੇਚਣ ਅਤੇ ਰੱਖਣ `ਤੇ ਸਜ਼ਾ ਖਤਮ ਕਰ ਦਿੱਤੀ ਗਈ ਹੈ।ਕਾਨੂੰਨੀ ਸੁਧਾਰਾਂ ਦਾ ਐਲਾਨ ਸਰਕਾਰੀ ਡਬਲਯੂ ਏ ਐਮ ਨਿਊਜ਼ ਏਜੰਸੀ `ਤੇ ਕੀਤਾ ਗਿਆ ਅਤੇ ਸਰਕਾਰੀ ਅਖਬਾਰ ਦ ਨੈਸ਼ਨਲ ਵਿੱਚ ਵਿਸਥਾਰ ਨਾਲ ਛਾਪਿਆ ਗਿਆ ਹੈ।
ਇਸ ਤੋਂ ਪਹਿਲਾਂ ਲੋਕਾਂ ਨੂੰ ਸ਼ਰਾਬ ਖਰੀਦਣ, ਲੈ ਕੇ ਜਾਣ ਜਾਂ ਘਰ ਵਿੱਚ ਪੀਣ ਲਈ ਲਾਇਸੈਂਸ ਦੀ ਜ਼ਰੂਰਤ ਹੁੰਦੀ ਸੀ। ਨਵੇਂ ਨਿਯਮਾਂ ਨਾਲ ਮੁਸਲਮਾਨਾਂ ਨੂੰ ਸ਼ਰਾਬ ਪੀਣ ਦੀ ਇਜਾਜ਼ਤ ਮਿਲੇਗੀ ਜਿਨ੍ਹਾਂ `ਤੇ ਇਸ ਦੇ ਲਈ ਲਾਇਸੈਂਸ ਲੈਣ `ਤੇ ਰੋਕ ਸੀ। ਹੋਰਾਂ ਸੋਧਾਂ ਵਿੱਚ ਅਣਵਿਆਹੇ ਜੋੜਿਆਂ ਨੂੰ ਇਕੱਠੇ ਰਹਿਣ ਦੀ ਖੁੱਲ੍ਹ ਦਿੱਤੀ ਗਈ ਹੈ। ਇਹ ਯੂ ਏ ਈ ਵਿੱਚ ਲੰਮੇ ਸਮੇਂ ਤੋਂ ਇੱਕ ਜੁਰਮ ਸੀ। ਸਰਕਾਰ ਨੇ ਆਨਰ ਕਿਲਿੰਗ ਵਾਲੇ ਅਪਰਾਧਾਂ ਨੂੰ ਸੁਰੱਖਿਆ ਨਾ ਦੇਣ ਦਾ ਵੀ ਫੈਸਲਾ ਕੀਤਾ ਹੈ। ਇਹ ਕਬਾਇਲੀ ਰਿਵਾਜ ਹੈ, ਜਿਸ ਵਿੱਚ ਇੱਕ ਪੁਰਸ਼ ਰਿਸ਼ਤੇਦਾਰ ਆਪਣੇ ਪਰਵਾਰ ਦਾ ਅਪਮਾਨ ਹੋਣ `ਤੇ ਜੇ ਔਰਤ `ਤੇ ਹਮਲਾ ਕਰ ਦੇਵੇ ਤਾਂ ਉਹ ਮੁਕੱਦਮੇ ਤੋਂ ਬਚ ਸਕਦਾ ਸੀ। ਇਸ ਦੀ ਕਾਫੀ ਆਲੋਚਨਾ ਕੀਤੀ ਜਾਂਦੀ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ