Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਅਮਰੀਕੀ ਸਾਇੰਟਿਸਟ ਫੌਚੀ ਨੇ ਕਿਹਾ: ਮੈਨੂੰ ਮੌਤ ਦੀਆਂ ਧਮਕੀਆਂ ਮਿਲਦੀਆਂ ਨੇ, ਧੀਆਂ ਨੂੰ ਪ੍ਰੇਸ਼ਾਨਕੀਤਾ ਜਾ ਰਿਹੈ

November 09, 2020 12:48 AM

ਸਾਨਫਰਾਂਸਿਸਕੋ, 8 ਨਵੰਬਰ (ਪੋਸਟ ਬਿਊਰੋ)- ਅਮਰੀਕਾ ਦੇ ਪ੍ਰਮੁੱਖ ਸਿਹਤ ਵਿਗਿਆਨੀ ਡਾ. ਐਂਥਨੀ ਫੌਚੀ ਨੇ ਕਿਹਾ ਕਿ ਉਸ ਨੂੰ ਮੌਤ ਦੀਆਂ ਧਮਕੀਆਂ ਮਿਲੀਆਂ ਅਤੇ ਉਸ ਦੀਆਂ ਧੀਆਂ ਨੂੰ ਕੋਰੋਨਾ ਵਾਇਰਸ ਬਾਰੇ ਉਚ-ਪ੍ਰੋਫਾਈਲ ਦੇ ਬਿਆਨਾਂ ਦੇ ਨਤੀਜੇ ਕਾਰਨ ਪ੍ਰੇਸ਼ਾਨ ਕੀਤਾ ਗਿਆ ਹੈ।
ਡਾਕਟਰ ਫੌਚੀ ਨੇ ਕਿਹਾ ਕਿ ਮੇਰੇ ਅਤੇ ਮੇਰੇ ਪਰਵਾਰ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣਾ ਅਤੇ ਮੇਰੀਆਂ ਧੀਆਂ ਨੂੰ ਤੰਗ ਕਰਨਾ ਇਸ ਹਾਲਤ ਵੱਲ ਡਰਾਵਾ ਹੈ, ਜਿੱਥੇ ਮੈਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ।ਵਾਈਟ ਹਾਊਸ ਕੋਰੋਨਾ ਵਾਇਰਸ ਟਾਸਕ ਫੋਰਸ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਫੌਚੀ ਨੇ ਧਮਕੀਆਂ ਅਤੇ ਪ੍ਰੇਸ਼ਾਨੀਆਂ ਬਾਰੇ ਹੋਰ ਵੇਰਵੇ ਨਹੀਂ ਦਿੱਤੇ, ਪਰ ਏਨਾ ਕਿਹਾ ਕਿ ਉਹ, ਉਸ ਦੀ ਪਤਨੀ ਅਤੇ ਉਸ ਦੀਆਂ ਤਿੰਨ ਧੀਆਂ ਜੋ ਤਿੰਨ ਵੱਖ-ਵੱਖ ਸ਼ਹਿਰਾਂ ਵਿੱਚ ਹਨ, ਤਣਾਅ ਦੇ ਮਾਹੌਲ `ਚੋਂ ਲੰਘ ਰਹੇ ਹਨ। ਉਨ੍ਹਾਂ ਹਾਰਵਰਡ ਯੂਨੀਵਰਸਿਟੀ ਵੱਲੋਂ ਸਪਾਂਸਰ ਕੀਤੇ ਇੱਕ ਆਨਲਾਈਨ ਫਾਰਮ ਦੌਰਾਨ ਇਹ ਟਿੱਪਣੀ ਕੀਤੀ, ਜਿਹੜਾ ਸੀ ਐਨ ਐਨ ਦੇ ਡਾ. ਸੰਜੇ ਗੁਪਤਾ ਵੱਲੋਂ ਚਲਾਇਆ ਜਾਂਦਾ ਸੀ। ਫੌਚੀ ਨੇ 1984 ਤੋਂ ਰਾਸ਼ਟਰੀ ਐਲਰਜੀ ਅਤੇ ਛੂਤ ਦੀਆਂ ਬਿਮਾਰੀਆਂ ਦੇ ਇਲਾਜ ਤੇ ਬਚਾਓ ਲਈ ਅਗਵਾਈ ਕੀਤੀ ਹੈ ਅਤੇ ਜਨਤਕ ਸਿਹਤ ਦੇ ਕੇਸਾਂ ਬਾਰੇ ਛੇ ਰਾਸ਼ਟਰਪਤੀਆਂ ਨੂੰ ਸਲਾਹ ਦਿੱਤੀ ਹੈ। ਪਿਛਲੇ ਕੁਝ ਮਹੀਨਿਆਂ `ਚ ਉਸ ਨੇ ਕਈ ਵਾਰ ਅਜਿਹੇ ਬਿਆਨ ਦਿੱਤੇ ਹਨ, ਜੋ ਰਾਸ਼ਟਰਪਤੀ ਟਰੰਪ ਦੇ ਖਿਲਾਫ ਜਾਂਦੇ ਸਨ।ਉਨ੍ਹਾਂ ਕਿਹਾ ਕਿ ਮੈਂ ਆਪਣੇ ਸੁਫਨੇ ਵਿੱਚ ਕਲਪਨਾ ਵੀ ਨਹੀਂ ਕੀਤੀ ਸੀ ਕਿ ਕਈ ਲੋਕ ਉਨ੍ਹਾਂ ਚੀਜ਼ਾਂ ਦਾ ਇਤਰਾਜ਼ ਕਰਦੇ ਹਨ, ਜੋ ਸ਼ੁੱਧ ਜਨਤਕ ਸਿਹਤ ਦੇ ਸਿਧਾਂਤ ਦੇ ਖਿਲਾਫ ਇੰਨੇ ਖੜ੍ਹੇ ਹਨ। ਦੂਜੇ ਪਾਸੇ ਸੋਸ਼ਲ ਮੀਡੀਆ ਨੇ ਹਿੰਸਾ ਭੜਕਾਉਣ ਵਾਲੀਆਂ ਪੋਸਟਾਂ ਉਤੇ ਸਖਤ ਕਾਰਵਾਈ ਕੀਤੀ ਹੈ। ਫੇਸਬੁਕ ਨੇ ਟਰੰਪ ਦੇ ਪ੍ਰਸ਼ੰਸਕਾਂ ਉਤੇ ‘ਚੋਰੀ ਨੂੰ ਰੋਕੋ` ਵਾਲੇ ਪੇਜ ਨੂੰ ਹਟਾ ਦਿੱਤਾ ਅਤੇ ਸਟੀਵ ਬੈਨਨ ਨੂੰ ਸੋਸ਼ਲ ਮੀਡੀਆ ਉੱਤੇ ਡਾ. ਫੌਚੀ ਦੇ ਸਿਰ ਕਲਮ ਕਰਨ ਦੀ ਪੋਸਟ ਪਾਉਣ ਕਾਰਨ ਹਟਾ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ