Welcome to Canadian Punjabi Post
Follow us on

02

July 2025
 
ਪੰਜਾਬ

ਪੰਥਕ ਅਕਾਲੀ ਲਹਿਰ ਵੱਲੋਂ ਸ੍ਰੀ ਦਰਬਾਰ ਸਾਹਿਬ ਸਾਹਮਣੇ ਧਰਨਾ

November 09, 2020 01:02 AM

* ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲੱਭਣ ਤੱਕ ਰੋਸ ਕਰਨ ਦਾ ਐਲਾਨ

ਅੰਮ੍ਰਿਤਸਰ, 8 ਨਵੰਬਰ (ਪੋਸਟ ਬਿਊਰੋ)- ਅਪਰੇਸ਼ਨ ਬਲਿਊ ਸਟਾਰਤੋਂ ਬਾਅਦ ਸਿੱਖ ਰੈਫਰੈਂਸ ਲਾਇਬਰੇਰੀ ਤੋਂ ਗੁੰਮ ਹੋਏ ਪੁਰਾਤਨ ਸਰੂਪਾਂ ਅਤੇ ਹੁਕਮਨਾਮਿਆਂ ਅਤੇ ਸਾਲ 2016 ਵਿੱਚ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦਾ ਅਕਾਲਤ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲਤੋਂ ਹਿਸਾਬ ਮੰਗਣ ਲਈ ਪੰਥਕ ਲਹਿਰ ਸੰਸਥਾ ਦੇ ਮੁਖੀ ਅਤੇ ਅਕਾਲ ਤਖਤ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਰੋਸ ਮਾਰਚ ਕੱਢਣ ਪਿੱਛੋਂ ਸ੍ਰੀ ਦਰਬਾਰ ਸਾਹਿਬ ਦੀ ਘੰਟਾ ਘਰ ਡਿਓੜੀ ਸਾਹਮਣੇ ਪਲਾਜ਼ਾ ਵਿਖੇ ਕਰੀਬ ਸਾਢੇ ਤਿੰਨ ਘੰਟੇ ਰੋਸ ਧਰਨਾ ਦਿੱਤਾ ਗਿਆ, ਜਿਸ ਵਿੱਚ ਚੋਖੀ ਸੰਗਤ ਹਾਜ਼ਰ ਸੀ।
ਇਸ ਮੌਕੇ ਧਰਨੇ ਵਿੱਚ ਸ਼ਾਮਲ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਰਣਜੀਤ ਸਿੰਘ ਨੇ ਲਾਪਤਾ ਕੀਤੇ ਪਾਵਨ ਸਰੂਪਾਂ ਲਈ ਬਾਦਲ ਪਰਵਾਰ, ਗੋਬਿੰਦ ਸਿੰਘਲੌਂਗੋਵਾਲ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਸੱਦਾ ਦਿੱਤਾ ਕਿ ਬਾਦਲ ਪਰਵਾਰ ਨੂੰ ਗੁਰੂ ਘਰਾਂ `ਚੋਂ ਬਾਹਰ ਕਰਨ ਅਤੇ ਪਿੰਡਾਂ ਵਿੱਚ ਬਾਦਲ-ਮਜੀਠੀਆ ਪਰਵਾਰਾਂ ਦਾ ਬਾਈਕਾਟ ਕਰਨ ਲਈ ਸੰਗਤਾਂ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਸਿੱਖ ਰੈਫਰੈਂਸ ਲਾਇਬਰੇਰੀ ਵਿੱਚੋਂ ਦੋ ਸੌ ਦੇ ਕਰੀਬ ਹੱਥ ਲਿਖਤ ਪਾਵਨ ਗ੍ਰੰਥ, 28 ਅਸਲ ਹੁਕਮਨਾਮੇ ਅਤੇ ਦੋ ਅਸਲ ਜਨਮ ਸਾਖੀਆਂ, ਜੋ ਸਾਡੀ ਕੌਮ ਦਾ ਸਰਮਾਇਆ ਹਨ ਤੇ ਜੋ ਅਪਰੇਸ਼ਨ ਬਲਿਊ ਸਟਾਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਸੀ ਬੀ ਆਈ ਨੇ ਵਾਪਸ ਕਰ ਦਿੱਤੇ ਸਨ, ਉਹ ਅੱਜ ਗੁੰਮ ਹਨ, ਜਿਸ ਦਾ ਹਿਸਾਬ ਸਿੱਖ ਪੰਥ ਨੂੰ ਦੇਣਾ ਪਵੇਗਾ।ਉਨ੍ਹਾਂ ਦੋਸ਼ ਲਾਇਆ ਕਿ 328 ਲਾਪਤਾ ਸਰੂਪ ਕੇਸ ਵਿੱਚ ਵੀ ਈਸ਼ਰ ਸਿੰਘ ਤੋਂ ਕਰਵਾਈ ਜਾਂਚ ਰਿਪੋਰਟ ਨੂੰ ਬਾਦਲ ਪਰਵਾਰ ਨੂੰ ਬਚਾਉਣ ਲਈ ਬਦਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਜਾਂਚ ਕਮਿਸ਼ਨ ਤੋਂ ਪੜਤਾਲ ਸੰਨ 2012 ਤੋਂ 2015 ਤੱਕ ਕਰਵਾਈ ਗਈ, ਜਦੋਂ ਕਿ ਇਹ ਸੰਨ 2016 ਤੋਂ 2020 ਤੱਕ ਹੋਣੀ ਚਾਹੀਦੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਪ੍ਰਿੰਟਿੰਗ ਪ੍ਰੈਸ ਵਿੱਚ 12 ਲੱਖ ਰੁਲਦੇ ਪਏ ਪਾਵਨ ਅੰਗਾਂ ਦੀਆਂ ਤਸਵੀਰਾਂ ਵੀ ਉਨ੍ਹਾਂ ਪਾਸ ਹਨ, ਜੋ ਬਹੁਤ ਵੱਡੀ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਪੰਥ ਇਹ ਵੀ ਹਿਸਾਬ ਮੰਗਦਾ ਹੈ ਕਿ ਕੈਨੇਡਾ ਵਿਖੇ ਛਾਪੇ ਗਏ ਪਾਵਨ ਸਰੂਪਾਂ ਦੀ ਇਜਾਜ਼ਤ ਕਿਸ ਨੇ ਦਿੱਤੀ। ਇਸ ਧਰਨੇ `ਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਭਾਈ ਮੋਹਕਮ ਸਿੰਘ, ਸਰਬਜੀਤ ਸਿੰਘ ਘੁੰਮਣ, ਸਤਨਾਮ ਸਿੰਘ ਮਨਾਵਾਂ, ਹਰਿਆਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਤਰਲੋਕ ਸਿੰਘ ਤੇ ਸਤਿਕਾਰ ਕਮੇਟੀ ਦੇ ਮੁਖੀ ਬਲਬੀਰ ਸਿੰਘ ਮੁੱਛਲ ਵੀ ਹਾਜ਼ਰ ਸਨ।
ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਧਰਨੇ ਦੌਰਾਨ ਲਾਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਹੈ ਕਿ ਰਣਜੀਤ ਸਿੰਘ ਝੂਠੀ ਬਿਆਨਬਾਜ਼ੀ ਕਰ ਕੇ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ, ਜਦ ਕਿ ਸ਼੍ਰੋਮਣੀ ਕਮੇਟੀ ਦਾ ਕੰਮ ਬਿਲਕੁਲ ਪਾਰਦਰਸ਼ੀ ਤੇ ਨਿਯਮਾਂ ਅਨੁਸਾਰ ਹੈ। ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਕੌਮ ਅੰਦਰ ਦੁਬਿਧਾ ਤੇ ਫੁੱਟ ਪਾਉਣ ਦਾ ਯਤਨ ਨਾ ਕਰਨ, ਕਿਉਂਕਿ ਇਹ ਕੌਮ ਦੇ ਭਲੇ ਵਿੱਚ ਨਹੀਂ। ਉਨ੍ਹਾਂ ਕਿਹਾ ਕਿ ਪਬਲੀਕੇਸ਼ਨ ਵਿਭਾਗ ਵਿੱਚੋਂ ਪਾਵਨ ਸਰੂਪਾਂ ਦੀ ਭੇਟਾ ਗਬਨ ਕਰਨ ਵਾਲੇ ਅਤੇ ਇਸ ਨਾਲ ਸਬੰਧਤ ਹੋਰ ਦੋਸ਼ੀਆਂ ਉੱਤੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਖਤ ਕਾਰਵਾਈ ਕੀਤੀ ਜਾ ਚੁੱਕੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ