Welcome to Canadian Punjabi Post
Follow us on

24

January 2021
ਪੰਜਾਬ

27 ਕਰੋੜ ਦੀ ਹੈਰੋਇਨ ਸਮੇਤ ਸਾਬਕਾ ਅਕਾਲੀ ਸਰਪੰਚ ਤੇ ਤਿੰਨ ਸਾਥੀ ਗ੍ਰਿਫਤਾਰ

November 09, 2020 01:06 AM

* 21 ਲੱਖ ਨਕਦੀ, ਹਥਿਆਰ ਅਤੇ ਅੱਠ ਮਹਿੰਗੀਆਂ ਕਾਰਾਂ ਵੀ ਬਰਾਮਦ

ਲੁਧਿਆਣਾ, 8 ਨਵੰਬਰ (ਪੋਸਟ ਬਿਊਰੋ)- ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਸਾਬਕਾ ਅਕਾਲੀ ਸਰਪੰਚ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਫੜ ਕੇ ਉਨ੍ਹਾਂ ਕੋਲੋਂ 27 ਕਰੋੜ ਰੁਪਏ ਦੀ ਹੇਰੋਇਨ, ਹਥਿਆਰ, 21 ਲੱਖ ਰੁਪਏ ਦੇ ਕਰੀਬ ਨਕਦੀ ਅਤੇ ਅੱਠ ਮਹਿੰਗੀਆਂ ਕਾਰਾਂ ਬਰਾਮਦ ਕੀਤੀਆਂ ਹਨ।
ਇਸ ਬਾਰੇ ਐਸ ਟੀ ਐਫ ਦੇ ਆਈ ਜੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕਾਬੂ ਕੀਤੇ ਦੋਸ਼ੀਆਂ ਵਿੱਚ ਗੁਰਦੀਪ ਸਿੰਘ ਪਿੰਡ ਰਾਓ ਰਵੇਜ ਸਿੰਘ, ਮਹਾਂਵੀਰ ਕਾਲੋਨੀ, ਇਕਬਾਲ ਸਿੰਘ ਪਿੰਡ ਰਾਣੋ ਅਤੇ ਰਣਦੀਪ ਸਿੰਘ ਉਰਫ ਰਾਣਾ ਵਾਸੀ ਖੰਨਾ ਸ਼ਾਮਲ ਹਨ। ਪੁਲਸ ਨੇ ਇਨ੍ਹਾਂ ਕੋਲੋਂ ਪੰਜ ਕਿਲੋ 392 ਗਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 27 ਕਰੋੜ ਰੁਪਏ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 315 ਬੋਰ ਦੀ ਰਿਵਾਲਵਰ ਵੀ ਮਿਲੀ ਹੈ। ਪੁਲਸ ਨੇ ਇਨ੍ਹਾਂ ਨੂੰ ਇੱਕ ਦਿਨ ਪਹਿਲਾਂ ਲੁਧਿਆਣਾ-ਜਗਰਾਉਂ ਸੜਕ `ਤੇ ਨਾਨਕਸਰ ਕੋਲੋਂਗ੍ਰਿਫਤਾਰ ਕੀਤਾ ਸੀ। ਦੋਸ਼ੀ ਗੁਰਦੀਪ ਸਿੰਘ ਮਹਿੰਗੀਆਂ ਕਾਰਾਂ ਰੱਖਣ ਦਾ ਸ਼ੌਕੀਨ ਹੈ ਅਤੇ ਹਮੇਸ਼ਾਂ ਆਪਣੇ ਨਾਲ ਗੰਨਮੈਨ ਲੈ ਕੇ ਚੱਲਦਾ ਸੀ। ਉਨ੍ਹਾਂ ਦੱਸਿਆ ਕਿ ਇਹ ਸਾਰਾ ਨੈਟਵਰਕ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਤਨਵੀਰ ਸਿੰਘ ਬੇਦੀ ਆਸਟਰੇਲੀਆ ਤੋਂ ਚਲਾ ਰਿਹਾ ਸੀ। ਤਨਵੀਰ ਸਿੰਘ ਮੂਲ ਰੂਪ ਵਿੱਚ ਬਟਾਲੇ ਦਾ ਵਾਸੀ ਹੈ।
ਪੁਲਸ ਨੇ ਕੱਲ੍ਹ 28 ਕਿਲੋ ਹੈਰੋਇਨ ਅਤੇ ਛੇ ਕਿਲੋ ਆਈਸ ਵੀ ਬਰਾਮਦ ਕੀਤੀ ਸੀ। ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪੁੱਛ-ਪੜਤਾਲ ਤੋਂ ਬਾਅਦ ਇਨ੍ਹਾਂ ਦੇ ਸਾਥੀਆਂ ਨੂੰ ਫੜਿਆ ਹੈ। ਜਾਣਕਾਰ ਸੂਤਰਾਂ ਅਨੁਸਾਰ ਫੜੇ ਗਏ ਗੁਰਦੀਪ ਸਿੰਘ ਦੇ ਕਈ ਪਾਰਟੀਆਂ ਦੇ ਉਚ ਰਾਜਸੀ ਆਗੂਆਂ ਅਤੇ ਪੁਲਸ ਦੇ ਉਚ ਅਧਿਕਾਰੀਆਂ ਨਾਲ ਨੇੜਲੇ ਸੰਬੰਧ ਹਨ। ਐਸ ਟੀ ਐਫ ਇਨ੍ਹਾਂ ਪੁਲਸ ਅਧਿਕਾਰੀਆਂ `ਤੇ ਵੀ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਫੜੇ ਗਏ ਦੋਸ਼ੀਆਂ ਨੂੰ ਕੱਲ੍ਹ ਦੇਰ ਸ਼ਾਮ ਅਦਾਲਤ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਨ੍ਹਾਂ ਦਾ ਚਾਰ ਦਿਨਾ ਪੁਲਸ ਰਿਮਾਂਡ ਦੇ ਦਿੱਤਾ। ਪੁਲਸ ਵੱਲੋਂਕੱਲ੍ਹ ਰਾਤ ਇਨ੍ਹਾਂ ਕਾਬੂ ਕੀਤੇ ਦੋਸ਼ੀਆਂ ਦਾ ਡੋਪ ਟੈਸਟ ਵੀ ਕਰਵਾਇਆ, ਜਿਸ ਵਿੱਚ ਗੁਰਦੀਪ ਸਿੰਘ, ਰਵੇਜ ਸਿੰਘ ਅਤੇ ਰਣਦੀਪ ਸਿੰਘ ਉਰਫ ਰਾਣੀ ਦਾ ਟੈਸਟ ਪਾਜ਼ੀਟਿਵ ਨਿਕਲਿਆ ਹੈ। ਚੌਥੇ ਦੋਸ਼ੀ ਇਕਬਾਲ ਸਿੰਘ ਦੀ ਰਿਪੋਰਟ ਨੈਗੇਟਿਵ ਆਈ ਹੈ। ਪੁਲਸ ਅਨੁਸਾਰ ਇਹ ਤਿੰਨੇ ਦੋਸ਼ੀ ਖੁਦ ਵੀ ਨਸ਼ਾ ਕਰਨ ਦੇ ਆਦੀ ਹਨ।ਪੁਲਸ ਵੱਲੋਂ ਪੜਤਾਲ ਦੌਰਾਨ ਫੜੇ ਗਏ ਗੁਰਦੀਪ ਸਿੰਘ ਦੇ ਇੱਕ ਐਸ ਪੀ ਰੈਂਕ ਦੇ ਅਧਿਕਾਰੀ ਨਾਲ ਸੰਬੰਧਾਂ ਦਾ ਖੁਲਾਸਾ ਹੋਇਆ ਹੈ। ਉਹ ਅਧਿਕਾਰੀ ਵੱਲੋਂ ਸਮੇਂ-ਸਮੇਂ ਰਾਣੋ ਨੂੰ ਕਾਇਦੇ ਕਾਨੂੰਨ ਦੇ ਉਲਟ ਸਰਕਾਰੀ ਗੰਨਮੈਨ ਦਿੱਤੇ ਜਾਂਦੇ ਹਨ, ਜਿਸ ਦੇ ਪਰਦੇ ਹੇਠ ਉਹ ਨਸ਼ਾ ਇੱਕ ਤੋਂ ਦੂਜੀ ਥਾਂ ਤੱਕ ਪਹੁੰਚਾਉਂਦਾ ਸੀ। ਪੁਲਸ ਉਚ ਅਧਿਕਾਰੀਆਂ ਵੱਲੋਂ ਇਸ ਐਸ ਪੀ `ਤੇ ਵੀ ਕਾਰਵਾਈ ਕਰਨ ਲਈ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਹੈ ਅਤੇ ਇਸ ਲਈ ਸਰਕਾਰ ਤੋਂ ਵੀ ਪ੍ਰਵਾਨਗੀ ਲਈ ਜਾ ਰਹੀ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਅਮਰਿੰਦਰ ਸਿੰਘ ਦਾ ਐਲਾਨ ਸੰਘਰਸ਼ ਵਿੱਚ ਮਾਰੇ ਗਏ ਹਰ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਤੇ ਨੌਕਰੀ ਮਿਲੇਗੀ
ਰਜ਼ੀਆ ਸੁਲਤਾਨਾ ਵੱਲੋਂ ਜਲ ਸਪਲਾਈ ਦੇ ਸਾਰੇ ਪ੍ਰੋਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਵੱਲੋਂ ਪੀ.ਆਈ.ਡੀ.ਬੀ. ਨੂੰ ਸਾਰੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼; ਮੁੱਖ ਸਕੱਤਰ ਨੂੰ ਅੰਮ੍ਰਿਤਸਰ ਪ੍ਰੋਟੋਕੋਲ ਅਫਸਰ ਲਈ ਤਜਵੀਜ਼ ’ਤੇ ਕੰਮ ਕਰਨ ਲਈ ਆਖਿਆ
ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ
ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਨਾ ਕਰਨ ਉੱਤੇ ਹਾਈ ਕੋਰਟ ਨੂੰ ਨਾਰਾਜ਼ਗੀ
ਡੇਰਾਬੱਸੀ ਵਿੱਚ ਮੁਰਗੀਆਂ ਵਿੱਚ ਬਰਡ ਫਲੂ ਫੈਲਣ ਦੀ ਪੁਸ਼ਟੀ
ਕਿਸਾਨੀ ਸੰਘਰਸ਼ ਦਾ ਮੁੱਦਾ ਗੁਜਰਾਤ ਦੇ ਉਪ ਮੁੱਖ ਮੰਤਰੀ ਸਮੇਤ 4 ਭਾਜਪਾ ਆਗੂਆਂ ਨੂੰ ਕਾਨੂੰਨੀ ਨੋਟਿਸ ਨਿਕਲਿਆ
'ਆਪ' ਨੇ ਜਸਟਿਸ ਜੋਰਾ ਸਿੰਘ (ਰਿਟਾ.) ਸੂਬਾ ਲੀਗਲ ਸੈੱਲ ਦੇ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 35 ਸਥਾਨਾਂ 'ਤੇ 320 ਉਮੀਦਵਾਰਾਂ ਦਾ ਐਲਾਨ
ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕੇ