Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਕੁਈਨ ਸਟਰੀਟ ਵੈਸਟ ਤੇ ਨਾਇਗਰਾ ਸਟਰੀਟ ਉੱਤੇ ਇੱਕ ਵਿਅਕਤੀ ਨੂੰ ਮਾਰੀ ਗਈ ਗੋਲੀ

November 09, 2020 06:39 AM

ਟੋਰਾਂਟੋ, 8 ਨਵੰਬਰ (ਪੋਸਟ ਬਿਊਰੋ) : ਟੋਰਾਂਟੋ ਦੇ ਟ੍ਰਿਨਿਟੀ ਬੈੱਲਵੁੱਡਜ਼ ਇਲਾਕੇ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ| ਇਹ ਜਾਣਕਾਰੀ ਪੁਲਿਸ ਨੇ ਦਿੱਤੀ|
ਪੁਲਿਸ ਨੇ ਸ਼ਾਮੀਂ 5:35 ਉੱਤੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਕੁਈਨ ਸਟਰੀਟ ਵੈਸਟ ਤੇ ਨਾਇਗਰਾ ਸਟਰੀਟ ਇਲਾਕੇ ਵਿੱਚ ਲੋਕਾਂ ਨੂੰ ਇੱਕ ਦੂਜੇ ਉੱਤੇ ਗੋਲੀ ਚਲਾਉਂਦਿਆਂ ਵੇਖਣ ਦੀਆਂ ਰਿਪੋਰਟਾਂ ਮਿਲੀਆਂ ਹਨ| ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲਿਆ|
ਈ ਐਮ ਐਸ ਨੇ ਦੱਸਿਆ ਕਿ ਉਨ੍ਹਾਂ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ| ਪੁਲਿਸ ਨੂੰ ਮੌਕੇ ਤੋਂ ਗੋਲੀਆਂ ਦੇ ਕਈ ਖੋਲ ਵੀ ਬਰਾਮਦ ਹੋਏ| ਜਾਂਚਕਾਰ ਇਸ ਮਾਮਲੇ ਵਿੱਚ ਇੱਕ ਮਸ਼ਕੂਕ ਦੀ ਭਾਲ ਕਰ ਰਹੇ ਹਨ|
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਹਿਸਾਬ ਨਾਲ ਮਸ਼ਕੂਕ ਪੰਜ ਫੁੱਟ ਅੱਠ ਇੰਚ ਲੰਮਾ ਦਰਮਿਆਨੀ ਕੱਦਕਾਠੀ ਵਾਲਾ ਵਿਅਕਤੀ ਹੈ| ਉਸ ਨੇ ਆਪਣੇ ਮੂੰਹ ਉੱਤੇ ਕਾਲੇ ਰੰਗ ਦਾ ਬੈਨਡਾਨਾ ਪਾਇਆ ਹੋਇਆ ਸੀ ਤੇ ਕਾਲੇ ਰੰਗ ਦੀ ਹੀ ਵੈਸਟ ਪਾਈ ਹੋਈ ਸੀ| ਉਸ ਕੋਲ ਹੈਂਡਗੰਨ ਵੀ ਸੀ| ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ