Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਟੋਰਾਂਟੋ/ਜੀਟੀਏ

ਨੌਰਥ ਯੌਰਕ ਵਿੱਚ ਦਿਨ ਦਿਹਾੜੇ ਚੱਲੀ ਗੋਲੀ, 2 ਹੋਰਨਾਂ ਸਮੇਤ 12 ਤੇ 17 ਸਾਲਾ ਲੜਕੇ ਜ਼ਖ਼ਮੀ

November 09, 2020 06:41 AM

ਨੌਰਥ ਯੌਰਥ, 8 ਨਵੰਬਰ (ਪੋਸਟ ਬਿਊਰੋ) : ਟੋਰਾਂਟੋ ਦੇ ਉੱਤਰੀ ਸਿਰੇ ਵੱਲ ਦਿਨ ਦਿਹਾੜੇ ਚੱਲੀ ਗੋਲੀ ਤੋਂ ਬਾਅਦ ਇੱਕ 12 ਸਾਲਾ ਲੜਕਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਤੇ 17 ਸਾਲਾ ਲੜਕੇ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ|
ਟੋਰਾਂਟੋ ਪੁਲਿਸ ਚੀਫ ਜੇਮਜ਼ ਰੈਮਰ ਨੇ ਦੱਸਿਆ ਕਿ ਸ਼ਨਿੱਚਰਵਾਰ ਦੁਪਹਿਰ 2:20 ਉੱਤੇ ਦੋ ਮਸ਼ਕੂਕਾਂ ਨੇ ਇੱਕ ਚੱਲਦੀ ਗੱਡੀ ਉੱਤੇ ਘੱਟੋ ਘੱਟ 30 ਗੋਲੀਆਂ ਚਲਾਈਆਂ| ਉਨ੍ਹਾਂ ਦੱਸਿਆ ਕਿ ਗੱਡੀ ਵਿੱਚ ਸਵਾਰ ਦੋ ਵਿਕਅਤੀ ਤੇ ਇੱਕ 17 ਸਾਲਾ ਲੜਕਾ ਜ਼ਖ਼ਮੀ ਹੋ ਗਏ| ਦੋਵਾਂ ਵਿਅਕਤੀਆਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ| 12 ਸਾਲਾ ਲੜਕਾ ਤਾਂ ਆਪਣੀ ਮਾਂ ਨਾਲ ਸ਼ਾਪਿੰਗ ਕਰਨ ਲਈ ਆਇਆ ਸੀ ਤੇ ਘਟਨਾ ਵਾਲੀ ਥਾਂ ਉੱਤੇ ਮੌਜੂਦ ਸੀ| ਉਸ ਨੂੰ ਬਾਹਰ ਖੜ੍ਹੇ ਨੂੰ ਹੀ ਗੋਲੀ ਲੱਗ ਗਈ|
ਰੈਮਰ ਨੇ ਆਖਿਆ ਕਿ ਇਹ ਘਟਨਾ ਗੈਂਗ ਨਾਲ ਸਬੰਧਤ ਵੀ ਹੋ ਸਕਦੀ ਹੈ ਪਰ ਪੁਲਿਸ ਨੂੰ ਅਜੇ ਹੋਰ ਵੇਰਵਿਆਂ ਉੱਤੇ ਕੰਮ ਕਰਨਾ ਬਾਕੀ ਹੈ| ਉਨ੍ਹਾਂ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ|  

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ