Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਅਮਰੀਕਾ ਦਾ ਰਾਸ਼ਟਰਪਤੀ ਬਣਨ ਉੱਤੇ ਟਰੂਡੋ ਨੇ ਜੋਅ ਬਾਇਡਨ ਨੂੰ ਦਿੱਤੀ ਵਧਾਈ

November 09, 2020 06:45 AM

ਓਟਵਾ, 8 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਡੈਮੋਕ੍ਰੈਟ ਜੋਅ ਬਾਇਡਨ ਨੂੰ ਅਮਰੀਕਾ ਦਾ ਰਾਸ਼ਟਰਪਤੀ ਬਣਨ ਤੇ ਕਮਲਾ ਹੈਰਿਸ ਨੂੰ ਉੱਪ ਰਾਸ਼ਟਰਪਤੀ ਬਣਨ ਉੱਤੇ ਵਧਾਈ ਦਿੱਤੀ|
ਟਰੂਡੋ ਨੇ ਆਖਿਆ ਕਿ ਦੋਵੇਂ ਦੇਸ਼ ਨਜ਼ਦੀਕੀ ਦੋਸਤ, ਭਾਈਵਾਲ ਤੇ ਸਹਿਯੋਗੀ ਹਨ| ਅਸੀਂ ਅਜਿਹਾ ਰਿਸ਼ਤਾ ਸਾਂਝਾ ਕਰਦੇ ਹਾਂ ਜਿਹੜਾ ਦੁਨੀਆ ਦੇ ਮੰਚ ਉੱਤੇ ਵਿਲੱਖਣ ਹੈ| ਅਸੀਂ ਦੋਵਾਂ ਨਾਲ ਰਲ ਕੇ ਕੰਮ ਕਰਨ ਲਈ ਤਾਂਘਵਾਣ ਹਾਂ|
ਟਰੂਡੋ ਨੇ ਆਖਿਆ ਕਿ ਉਹ ਦੁਨੀਆਂ ਦੀਆਂ ਵੱਡੀਆਂ ਚੁਣੌਤੀਆਂ ਨਾਲ ਰਲ ਕੇ ਸਿੱਝਣ ਦੀ ਆਸ ਰੱਖਦੇ ਹਨ| ਇਸ ਦੌਰਾਨ ਐਨਡੀਪੀ ਆਗੂ ਜਗਮੀਤ ਸਿੰਘ ਤੇ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਵੀ ਜੋਅ ਬਾਇਡਨ ਨੂੰ ਅਮਰੀਕਾ ਦਾ ਰਾਸ਼ਟਰਪਤੀ ਬਣਨ ਤੇ ਕਮਲਾ ਹੈਰਿਸ ਨੂੰ ਉੱਪ ਰਾਸ਼ਟਰਪਤੀ ਬਣਨ ਉੱਤੇ ਵਧਾਈ ਦਿੱਤੀ|
ਸ਼ਨਿੱਚਰਵਾਰ ਸਵੇਰੇ ਬਾਇਡਨ ਨੂੰ ਪੈਨਿਨਸਿਲਵੇਨੀਆ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਜੇਤੂ ਕਰਾਰ ਦੇ ਦਿੱਤਾ ਗਿਆ| ਡੌਨਲਡ ਟਰੰਪ ਨੂੰ ਹਰਾਉਣ ਲਈ ਯੂਐਸ ਇਲੈਕਟੋਰਲ ਕਾਲਜ ਵਿੱਚ ਲੋੜੀਂਦੀਆਂ 270 ਵੋਟਾਂ ਤੋਂ ਵੀ ਵੱਧ ਵੋਟਾਂ ਬਾਇਡਨ ਨੂੰ ਹਾਸਲ ਹੋ ਗਈਆਂ ਸਨ| ਬਾਇਡਨ ਅਮਰੀਕਾ ਦੇ 46ਵੇਂ ਰਾਸਟਰਪਤੀ ਬਣ ਗਏ ਹਨ|
ਟਰੰਪ ਵੱਲੋਂ ਵਾਰੀ ਵਾਰੀ ਕਾਨੂੰਨੀ ਕਾਰਵਾਈ ਕਰਨ ਦੀ ਧਮਕੀ ਦਿੱਤੀ ਗਈ| ਉਨ੍ਹਾਂ ਵਾਰੀ ਵਾਰੀ ਬਿਨਾਂ ਸਬੂਤ ਦੇ ਇਹ ਦੋਸ਼ ਵੀ ਲਾਏ ਕਿ ਵੋਟਾਂ ਦੀ ਗਿਣਤੀ ਵਿੱਚ ਗੜਬੜੀ ਕੀਤੀ ਗਈ ਹੈ| ਬਾਇਡਨ ਦੇ ਰਾਸ਼ਟਰਪਤੀ ਬਣਨ ਨਾਲ ਕੈਨੇਡਾ ਨੂੰ ਹਰ ਮਾਮਲੇ ਵਿੱਚ ਜਿਹੜਾ ਫੂਕ ਫੂਕ ਕੇ ਕਦਮ ਰੱਖਣਾ ਪੈਂਦਾ ਹੈ ਉਸ ਤੋਂ ਨਿਜਾਤ ਮਿਲੇਗੀ| ਜਦੋਂ ਤੋਂ ਟਰੰਪ ਨੇ ਆਫਿਸ ਸਾਂਭਿਆ ਸੀ ਉਦੋਂ ਤੋਂ ਉਹ ਕਿਹੜੇ ਵੇਲੇ ਕੀ ਫੈਸਲਾ ਲੈ ਲੈਣ ਇਸ ਦਾ ਪਤਾ ਹੀ ਨਹੀਂ ਸੀ ਲੱਗਦਾ|
ਟਰੰਪ ਨੇ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਤੇ ਬਾਅਦ ਵਿੱਚ ਵਾਰੀ ਵਾਰੀ ਨਾਫਟਾ ਡੀਲ ਨੂੰ ਖਤਮ ਕਰਨ ਦੀ ਧਮਕੀ ਦਿੱਤੀ| ਕੈਨੇਡਾ ਨੂੰ ਮੈਕਸਿਕੋ ਸਮੇਤ ਨਾਫਟਾ ਦੀ ਥਾਂ ਉੱਤੇ ਅਜਿਹੀ ਡੀਲ ਉੱਤੇ ਸਹਿਮਤੀ ਬਣਾਉਣੀ ਪਈ ਜਿਹੜੀ ਪਿਛਲੀਆਂ ਗਰਮੀਆਂ ਵਿੱਚ ਪ੍ਰਭਾਵੀ ਹੋਈ| ਇੱਥੇ ਹੀ ਬੱਸ ਨਹੀਂ ਟਰੰਪ ਨੇ ਕੈਨੇਡੀਅਨ ਕਿਸਾਨਾਂ ਨੂੰ ਹੀ ਨਹੀਂ ਸਗੋਂ ਟਰੂਡੋ ਨੂੰ ਵੀ ਬੇਇੱਜ਼ਤ ਕੀਤਾ ਤੇ ਕੈਨੇਡਾ ਉੱਤੇ ਸਟੀਲ ਤੇ ਐਲੂਮੀਨੀਅਮ ਟੈਰਿਫ ਲਾਏ| ਟਰੰਪ ਨੇ ਟਰੂਡੋ ਨੂੰ ਜੂਨ 2018 ਵਿੱਚ ਕਿਊਬਿਕ ਵਿੱਚ ਹੋਈ ਜੀ-7 ਆਗੂਆਂ ਦੀ ਸਿਖਰ ਵਾਰਤਾ ਵਿੱਚ ਬੇਈਮਾਨ ਤੇ ਕਮਜ਼ੋਰ ਆਗੂ ਆਖਿਆ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ