Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਹੁਣ ਦੇਸ਼ ਨੂੰ ਸਿਹਤਮੰਦ ਬਣਾਉਣ ਦਾ ਸਮਾਂ ਹੈ : ਬਾਇਡਨ

November 09, 2020 06:47 AM

ਬਲੂਮਬਰਗ, 8 ਨਵੰਬਰ (ਪੋਸਟ ਬਿਊਰੋ) : ਅਮਰੀਕਾ ਦੇ 46ਵੇਂ ਰਾਸ਼ਟਰਪਤੀ ਚੁਣੇ ਗਏ ਜੋਅ ਬਾਇਡਨ ਨੇ ਜਿੱਤਣ ਤੋਂ ਬਾਅਦ ਆਖਿਆ ਕਿ ਦੇਸ਼ ਦੇ ਲੋਕਾਂ ਨੇ ਸਾਡੇ ਹੱਕ ਵਿੱਚ ਫਤਵਾ ਦਿੱਤਾ ਹੈ| ਉਨ੍ਹਾਂ ਆਖਿਆ ਕਿ ਉਹ ਵੰਡੀਆਂ ਪਾਉਣ ਵਾਲੇ ਨਹੀਂ ਸਗੋਂ ਦੇਸ਼ ਨੂੰ ਇੱਕਜੁੱਟ ਕਰਕੇ ਰੱਖਣ ਵਾਲੇ ਰਾਸ਼ਟਰਪਤੀ ਬਣਨਗੇ| ਉਨ੍ਹਾਂ ਇਹ ਵੀ ਆਖਿਆ ਕਿ ਉਹ ਸਟੇਟਸ ਨੂੰ ਰਿਪਬਲਿਕਨਾਂ ਦੀ ਬਹੁਗਿਣਤੀ ਜਾਂ ਡੈਮੋਕ੍ਰੈਟਸ ਦੀ ਬਹੁਗਿਣਤੀ ਦੇ ਅਧਾਰ ਉੱਤੇ ਨਹੀਂ ਵੇਖਣਗੇ ਸਗੋਂ ਯੂਨਾਈਟਿਡ ਸਟੇਟਸ ਵਜੋਂ ਹੀ ਵੇਖਣਗੇ|
ਉਨ੍ਹਾਂ ਆਖਿਆ ਕਿ ਸਾਨੂੰ ਇੱਕ ਦੂਜੇ ਨੂੰ ਇੱਕ ਮੌਕਾ ਦੇਣਾ ਚਾਹੀਦਾ ਹੈ| ਹੁਣ ਅਮਰੀਕਾ ਦੇ ਜ਼ਖ਼ਮ ਭਰਨ ਤੇ ਇਸ ਨੂੰ ਸਿਹਤਮੰਦ ਕਰਨ ਦਾ ਸਮਾਂ ਆ ਗਿਆ ਹੈ| ਉਹ ਸਾਡੇ ਦੁਸ਼ਮਣ ਨਹੀਂ ਹਨ, ਉਹ ਸਾਰੇ ਅਮੈਰੀਕਨਜ਼ ਹਨ| ਬਾਇਡਨ ਨੇ ਸੱਭ ਤੋਂ ਪਹਿਲਾਂ ਸੋਮਵਾਰ ਨੂੰ ਹੀ ਸਾਇੰਟਿਸਟਸ ਤੇ ਮਾਹਿਰਾਂ ਦੀ ਟੀਮ ਦੀ ਚੋਣ ਕਰਨ ਦਾ ਵਾਅਦਾ ਕੀਤਾ ਤਾਂ ਕਿ ਕਰੋਨਾਵਾਇਰਸ ਮਹਾਂਮਾਰੀ ਨਾਲ ਨਜਿੱਠਿਆ ਜਾ ਸਕੇ| ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਸਿਆਸਤ ਦੇ ਹਿਸਾਬ ਨਾਲ ਨਹੀਂ ਸਗੋਂ ਵਿਗਿਆਨ ਦੇ ਹਿਸਾਬ ਨਾਲ ਫੈਸਲੇ ਲਏ ਜਾਣਗੇ|
ਸਟੇਜ ਉੱਤੇ ਬਾਇਡਨ ਦਾ ਬੜੇ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਗਿਆ| ਸਮਰਥਕਾਂ ਨੇ ਗੱਡੀਆਂ ਦੇ ਹਾਰਨ ਵਜਾ ਕੇ ਬਾਇਡਨ ਦਾ ਸਵਾਗਤ ਕੀਤਾ| ਲੋਕਾਂ ਨੇ ਡਾਂਸ ਕੀਤਾ ਤੇ ਕਈ ਥਾਂਵਾਂ ਉੱਤੇ ਬਾਇਡਨ ਦੀ ਜਿੱਤ ਦੀ ਖੁਸ਼ੀ ਵਿੱਚ ਪਟਾਕੇ ਵੀ ਚਲਾਏ ਗਏ|ਇਸ ਦੌਰਾਨ 56 ਸਾਲਾ ਉੱਪ ਰਾਸ਼ਟਰਪਤੀ ਕਮਲਾ ਹੈਰਿਸ, ਜੋ ਕਿ ਉੱਪ ਰਾਸ਼ਟਰਪਤੀ ਬਣਨ ਵਾਲੀ ਪਹਿਲੀ ਬਲੈਕ ਤੇ ਇੰਡੀਅਨ ਅਮੈਰੀਕਨ ਮਹਿਲਾ ਹੈ, ਨੇ ਵੀ ਸਟੇਜ ਉੱਤੇ ਪਹੁੰਚ ਕੇ ਬਾਇਡਨ ਨੂੰ ਵਧਾਈ ਦਿੱਤੀ| ਸਾਰਿਆਂ ਨੇ ਮਾਸਕ ਵੀ ਪਾਏ ਹੋਏ ਸਨ|
ਇਸ ਮੌਕੇ ਹੈਰਿਸ ਨੇ ਆਖਿਆ ਕਿ ਸਾਡੀ ਜਮਹੂਰੀਅਤ ਦੀ ਹਿਫਾਜ਼ਤ ਕਰਨ ਲਈ ਸੰਘਰਸ਼ ਕਰਨਾ ਪਵੇਗਾ| ਸਾਨੂੰ ਕੁਰਬਾਨੀ ਵੀ ਦੇਣੀ ਹੋਵੇਗੀ ਪਰ ਇਸ ਵਿੱਚ ਵੀ ਵੱਖਰੀ ਖੁਸ਼ੀ ਹੈ| ਅਸੀਂ ਬਿਹਤਰ ਭਵਿੱਖ ਦਾ ਨਿਰਮਾਣ ਕਰਾਂਗੇ|ਉਨ੍ਹਾਂ ਆਖਿਆ ਕਿ ਹੋ ਸਕਦਾ ਹੈ ਕਿ ਉਹ ਇਸ ਮੁਕਾਮ ਤੱਕ ਪਹੁੰਚਣ ਵਾਲੀ ਪਹਿਲੀ ਮਹਿਲਾ ਹੋਵੇ ਪਰ ਉਹ ਆਖਰੀ ਨਹੀਂ ਹੋਵੇਗੀ|  

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ