Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪੰਜ ਲੱਖ ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲਣ ਦੀ ਆਸ

November 10, 2020 12:59 AM

ਵਾਸ਼ਿੰਗਟਨ, 9 ਨਵੰਬਰ (ਪੋਸਟ ਬਿਊਰੋ)- ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਈਡਨ ਪੰਜ ਲੱਖ ਭਾਰਤੀਆਂ ਸਮੇਤ ਲੱਗਭਗ 1 ਕਰੋੜ 10 ਲੱਖ ਪ੍ਰਵਾਸੀ ਲੋਕਾਂ ਨੂੰ ਅਮਰੀਕੀ ਨਾਗਰਿਕਤਾ ਦੇਣ ਦਾ ਖਾਕਾ ਤਿਆਰ ਕਰਨਗੇ, ਜਿਨ੍ਹਾਂ ਦੇ ਕੋਲ ਦਸਤਾਵੇਜ਼ ਨਹੀਂ ਹਨ। ਇਸ ਤੋਂ ਇਲਾਵਾ ਉਹ ਸਾਲਾਨਾ ਘੱਟੋ-ਘੱਟ 95 ਹਜ਼ਾਰ ਸ਼ਰਨਾਰਥੀਆਂ ਨੂੰ ਅਮਰੀਕਾ `ਚ ਪ੍ਰਵੇਸ਼ ਦਿਵਾਉਣ ਦੀ ਪ੍ਰਣਾਲੀ ਵੀ ਬਣਾਉਣਗੇ।
ਜੋਅ ਬਾਈਡਨ ਦੀ ਟੀਮ ਵੱਲੋਂ ਜਾਰੀ ਕੀਤੇ ਇੱਕ ਪਾਲਿਸੀ ਦਸਤਾਵੇਜ਼ `ਚ ਕਿਹਾ ਗਿਆ ਹੈ ਕਿ ਬਾਈਡਨ ਜਲਦੀ ਹੀ ਕਾਂਗਰਸ `ਚ ਇੱਕ ਇਮੀਗ੍ਰੇਸ਼ਨ ਸੁਧਾਰ ਕਾਨੂੰਨ ਪਾਸ ਕਰਾਉਣ `ਤੇ ਕੰਮ ਸ਼ੁਰੂ ਕਰਨਗੇ, ਜਿਸ ਦੇ ਜ਼ਰੀਏ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਜਾਵੇਗਾ ਅਤੇ ਪੰਜ ਲੱਖ ਤੋਂ ਵੱਧ ਭਾਰਤੀਆਂ ਸਮੇਤ ਲੱਗਭਗ ਇੱਕ ਕਰੋੜ 10 ਲੱਖ ਅਜਿਹੇ ਪ੍ਰਵਾਸੀਆਂ ਨੂੰ ਅਮਰੀਕਾ ਦੀ ਨਾਗਰਿਕਤਾ ਦੇਣ ਦਾ ਖਾਕਾ ਤਿਆਰ ਕੀਤਾ ਜਾਵੇਗਾ, ਜਿਨ੍ਹਾਂ ਕੋਲ ਦਸਤਾਵੇਜ਼ ਨਹੀਂ ਹਨ। ਜਾਰੀ ਦਸਤਾਵੇਜ਼ ਅਨੁਸਾਰ ਅਮਰੀਕਾ ਵਿੱਚ ਸਾਲਾਨਾ 1 ਲੱਖ 25 ਹਜ਼ਾਰ ਸ਼ਰਨਾਰਥੀਆਂ ਨੂੰ ਪ੍ਰਵੇਸ਼ ਦਿਵਾਉਣ ਦਾ ਟੀਚਾ ਨਿਰਧਾਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹ ਸਾਲਾਨਾ ਘੱਟੋ-ਘੱਟ 95 ਹਜ਼ਾਰ ਸ਼ਰਨਾਰਥੀਆਂ ਨੂੰ ਦੇਸ਼ `ਚ ਪ੍ਰਵੇਸ਼ ਦਿਵਾਉਣ ਲਈ ਕਾਂਗਰਸ ਦੇ ਨਾਲ ਮਿਲ ਕੇ ਕੰਮ ਕਰਨਗੇ। ਜੋਅ ਬਾਈਡਨ ਦੀ ਉਚ-ਹੁਨਰਮੰਦ ਵੀਜ਼ਿਆਂ ਦੀ ਗਿਣਤੀ ਵਧਾਉਣ ਦੀ ਯੋਜਨਾ ਹੈ, ਜਿਸ `ਚ ਐਚ-1ਬੀ ਵੀਜ਼ਾ ਸ਼ਾਮਲ ਹੈ। ਇਸ ਤੋਂ ਬਿਨਾ ਉਹ ਗ੍ਰੀਨ ਕਾਰਡ ਲਈ ਦੇਸ਼ਾਂ ਦੇ ਨਿਰਧਾਰਿਤ ਕੋਟੇ ਨੂੰ ਖ਼ਤਮ ਕਰਨ ਬਾਰੇ ਵੀ ਸੋਚ ਰਹੇ ਹਨ। ਬਾਈਡਨ ਦੇ ਇਨ੍ਹਾਂ ਦੋ ਫ਼ੈਸਲਿਆਂ ਦੇ ਅਮਲ `ਚ ਆਉਣ ਨਾਲ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਹੜੇ ਰਾਸ਼ਟਰਪਤੀ ਟਰੰਪ ਦੀਆਂ ਨੀਤੀਆਂ ਕਾਰਨ ਪ੍ਰੇਸ਼ਾਨ ਸਨ। ਇਸ ਦੇ ਨਾਲ ਬਾਈਡਨ ਵੱਲੋਂ ਆਪਣੀ ਡਿਪਟੀ ਕਮਲਾ ਹੈਰਿਸ ਨਾਲ ਟਰੰਪ ਪ੍ਰਸ਼ਾਸਨ ਦੇ ਐਚ-1ਬੀ ਵੀਜ਼ਾ ਧਾਰਕ ਦੇ ਪਤੀ ਜਾਂ ਪਤਨੀ ਦੇ ਵਰਕ ਪਰਮਿਟ ਨੂੰ ਰੱਦ ਕਰਨ ਦੇ ਹੁਕਮ ਨੂੰ ਉਲਟਾਉਣ ਦੀ ਉਮੀਦ ਕੀਤੀ ਜਾ ਰਹੀ ਹੈ, ਜਿਸ ਨੇ ਅਮਰੀਕਾ `ਚ ਵੱਡੀ ਗਿਣਤੀ `ਚ ਭਾਰਤੀ ਪਰਵਾਰਾਂ `ਤੇ ਬੁਰਾ ਪ੍ਰਭਾਵ ਪਾਇਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ