Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਇਰਾਨ ਵੱਲੋਂ ਬਾਈਡਨ ਨੂੰ ਐਟਮੀ ਸਮਝੌਤਾ ਮੁੜ ਲਾਗੂ ਕਰਨ ਦਾ ਹੋਕਾ

November 10, 2020 01:02 AM

ਤਹਿਰਾਨ, 9 ਨਵੰਬਰ (ਪੋਸਟ ਬਿਊਰੋ)- ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਈਡਨ ਨੂੰ ਪੁਰਾਣੀਆਂ ਗਲਤੀਆਂ ਸੁਧਾਰ ਕੇ ਸਾਲ 2015 ਵਿੱਚ ਹੋਇਆ ਤਹਿਰਾਨ ਐਟਮੀ ਸਮਝੌਤਾ ਬਹਾਲ ਕਰਨ ਦਾ ਹੋਕਾ ਦਿੱਤਾ ਹੈ। ਇਹ ਖਬਰ ਸਰਕਾਰੀ ਨਿਊਜ਼ ਏਜੰਸੀ ਨੇ ਦਿੱਤੀ ਹੈ।
ਸਰਕਾਰੀ ਨਿਊਜ਼ ਏਜੰਸੀ ਆਈ ਆਰ ਐਨ ਏ ਅਨੁਸਾਰ ਰੂਹਾਨੀ ਨੇ ਕਿਹਾ, ‘ਅਮਰੀਕਾ ਦੇਨਵੇਂ ਪ੍ਰਸ਼ਾਸਨ ਕੋਲ ਪੁਰਾਣੀਆਂ ਗਲਤੀਆਂ ਨੂੰ ਸੁਧਾਰ ਕੇ ਕੌਮਾਂਤਰੀ ਨਿਯਮਾਂ ਦਾ ਸਤਿਕਾਰ ਕਰਦਿਆਂ ਕੌਮਾਂਤਰੀ ਸਮਝੌਤੇ ਦੀ ਪਾਲਣ ਕਰਨ ਵੱਲ ਪਰਤਣ ਦਾ ਮੌਕਾ ਹੈ।` ਰੂਹਾਨੀ ਨੇ ਕਿਹਾ, “ਆਰਥਿਕ ਜੰਗ ਖਿਲਾਫ ਇਰਾਨ ਦੇ ਲੋਕਾਂ ਵੱਲੋਂ ਦਿਖਾਏ ਗਏ ਜਜ਼ਬੇ ਨੇ ਸਾਬਤ ਕਰ ਦਿੱਤਾ ਹੈ ਕਿ ਅਮਰੀਕਾ ਵੱਲੋਂ ਪਾਇਆ ਗਿਆ ਵੱਧ ਤੋਂ ਵੱਧ ਨੀਤੀਗਤ ਦਬਾਅ ਪੂਰੀ ਤਰ੍ਹਾਂ ਫੇਲ ਸਾਬਤ ਹੋਇਆ।`` ਉਨ੍ਹਾਂ ਕਿਹਾ ਕਿ ਇਰਾਨ ਦੁਨੀਆ ਨਾਲ ਚੰਗੇ ਸੰਬੰਧਾਂ ਵਿੱਚ ਵਿਸ਼ਵਾਸ ਰੱਖਦਾ ਹੈ।
ਵਰਨਣ ਯੋਗ ਹੈ ਕਿ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਹੁੰਦਿਆਂ ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਸਿਖਰ `ਤੇ ਸੀ। ਸਾਲ 2018 ਵਿੱਚ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਰਾਨ ਦਾ ਐਟਮੀਸਮਝੌਤਾ ਰੱਦ ਕਰ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ