Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਕਿਸਾਨਾਂ ਦੇ ਲੰਬੇ ਹੁੰਦੇ ਜਾ ਰਹੇ ਅੰਦੋਲਨ ਨਾਲ ਪੰਜਾਬ ਦੀ ਭਾਜਪਾ ਵਿੱਚ ਬੇਚੈਨੀ ਵਧਣ ਲੱਗੀ

November 10, 2020 01:12 AM

ਚੰਡੀਗੜ੍ਹ, 9 ਨਵੰਬਰ (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਾਲੇ ਮਾਮਲੇ ਦਾ ਅਜੇ ਤੱਕ ਕੋਈ ਹੱਲ ਨਾ ਨਿਕਲਣ ਕਰਕੇ ਕਿਸਾਨਾਂ ਦਾ ਅੰਦੋਲਨ ਲੰਬਾ ਹੁੰਦਾ ਜਾ ਰਿਹਾ ਹੈ। ਦੂਜੇ ਪਾਸੇ ਇਸ ਨਾਲ ਪੰਜਾਬ ਭਾਜਪਾ ਦੇ ਕਈ ਆਗੂਆਂ ਦੀ ਬੇਚੈਨੀ ਵਧ ਰਹੀ ਹੈ ਤੇ ਕੁਝ ਆਪਣੀ ਨਾਰਾਜ਼ਗੀ ਜਨਤਕ ਤੌਰ `ਤੇ ਜ਼ਾਹਰ ਕਰ ਚੁੱਕੇ ਹਨ ਕਿ ਪੰਜਾਬ ਦੀ ਸਹੀ ਸਥਿਤੀ ਕੇਂਦਰ ਕੋਲ ਨਹੀਂ ਰੱਖੀ ਜਾ ਰਹੀ। ਕਈ ਸੀਨੀਅਰ ਆਗੂ ਇਹ ਕਹਿਣ ਵਾਲੇ ਆਗੂਆਂ ਦਾ ਸਮਰਥਨ ਕਰ ਰਹੇ ਹਨ ਕਿ ਖੇਤੀ ਕਾਨੂੰਨ ਦੇ ਵਿਵਾਦ ਵਿੱਚ ਸਿੱਧਾ ਕੁਝ ਕੇਂਦਰੀ ਆਗੂਆਂ ਦਾ ਦਖ਼ਲ ਹੈ।
ਇਸ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਭਾਵੇਂ ਖੇਤੀ ਕਾਨੂੰਨਾਂ ਦੇ ਕੇਸ ਵਿੱਚ ਹਾਈਕਮਾਨ ਕੋਲ ਸਹੀ ਸਥਿਤੀ ਨਾ ਦੱਸਣ ਦਾ ਮੁੱਦਾ ਉਠਾਇਆ ਸੀ, ਪਰ ਚਰਚਾ ਇਹ ਹੈ ਕਿ ਅੰਦਰਖਾਤੇ ਕਈ ਹੋਰ ਆਗੂ ਵੀ ਇਸ ਖੇਤੀ ਕਾਨੂੰਨਾਂ ਕਰਕੇ ਕਾਫ਼ੀ ਨਾਰਾਜ਼ ਹਨ। ਸੂਤਰਾਂ ਮੁਤਾਬਕ ਹਾਈਕਮਾਨ ਲਗਾਤਾਰ ਸਥਿਤੀ `ਤੇ ਅੱਖ ਰੱਖ ਰਹੀ ਹੈ। ਪਤਾ ਲੱਗਾ ਹੈ ਕਿ ਅਕਤੂਬਰ ਦੇ ਦੂਜੇ ਹਫ਼ਤੇ ਚੰਡੀਗੜ੍ਹ ਵਿੱਚ ਹੋਈ ਇਕ ਮੀਟਿੰਗ ਵਿੱਚ ਇਸ ਕਾਨੂੰਨ ਨੂੰ ਕਿਸਾਨਾਂ ਵਾਸਤੇ ਸਹੀ ਨਾ ਦੱਸਣ ਵਾਲੇ ਆਗੂਆਂ ਦੀ ਗੱਲ ਚਾਹੇ ਸੁਣੀ ਗਈ ਸੀ, ਪਰ ਉਸ ਉੱਤੇ ਅਮਲ ਨਹੀਂ ਹੋਇਆ ਅਤੇ ਉਨ੍ਹਾ ਨਾਰਾਜ਼ ਆਗੂਆਂ ਨੇ ਪਾਰਟੀ ਛੱਡ ਦਿੱਤੀ ਸੀ। ਖੇਤੀ ਕਾਨੂੰਨਾਂ ਦੇ ਹੱਕ ਵਿੱਚ ਪੇਂਡੂ ਪਿਛੋਕੜ ਵਾਲੇ ਕੁਝ ਭਾਜਪਾ ਆਗੂਆਂ ਵੱਲੋਂ ਅਸਤੀਫ਼ੇ ਦੇਣ ਤੋਂ ਬਾਅਦ ਹੋਰ ਵੀ ਕਈ ਆਗੂਆਂ ਨੇ ਕਿਸਾਨਾਂ ਦੀ ਗੱਲ ਸੁਣਨ ਦੀ ਮੰਗ ਕੀਤੀ ਹੈ, ਪਰ ਹਾਈ ਕਮਾਨ ਇਸ ਬਾਰੇ ਅਜੇ ਤੱਕ ਚੁੱਪ ਹੈ। ਦੱਸਿਆ ਜਾਂਦਾ ਹੈ ਕਿ ਕੁਝ ਹਫ਼ਤੇ ਪਹਿਲਾਂ ਪੰਜਾਬ ਭਾਜਪਾ ਦੀ ਇੱਕ ਉਚ ਪੱਧਰੀ ਮੀਟਿੰਗ ਵਿੱਚ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰਨ ਵਾਲੇ ਇੱਕ ਆਗੂ ਨੂੰ ਇੱਕ ਵੱਡੇ ਆਗੂ ਦੀ ਟਿੱਪਣੀ ਤੋਂ ਕਾਫ਼ੀ ਨਿਰਾਸ਼ਾ ਹੋਈ ਸੀ ਤੇ ਉਸ ਨੇ ਪਾਰਟੀ ਛੱਡ ਦਿੱਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ