Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਟਰੂਡੋ ਨੂੰ ਕੋਵਿਡ-19 ਸਬੰਧੀ ਵੈਕਸੀਨ 2021 ਦੇ ਸ਼ੁਰੂ ਵਿੱਚ ਮਿਲਣ ਦੀ ਆਸ

November 10, 2020 05:20 AM

ਓਟਵਾ, 9 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕੋਵਿਡ-19 ਵੈਕਸੀਨ ਅਗਲੇ ਸਾਲ ਤੱਕ ਕੈਨੇਡਾ ਨੂੰ ਮਿਲ ਜਾਵੇਗੀ| ਪਰ ਇਸ ਦੇ ਨਾਲ ਹੀ ਉਨ੍ਹਾਂ ਇਹ ਚੇਤਾਵਨੀ ਵੀ ਦਿੱਤੀ ਕਿ ਜਿਸ ਤਰ੍ਹਾਂ ਕਈ ਪ੍ਰੋਵਿੰਸਾਂ ਵਿੱਚ ਕਰੋਨਾਵਾਇਰਸ ਦੇ ਮਾਮਲਿਆਂ ਵਿੱਚ ਇਜਾਫਾ ਵੇਖਣ ਨੂੰ ਮਿਲ ਰਿਹਾ ਹੈ ਉਸ ਤੋਂ ਨਹੀਂ ਲੱਗਦਾ ਕਿ ਵੈਕਸੀਨ ਮਿਲਣ ਤੋਂ ਬਾਅਦ ਵੀ ਇਸ ਵਾਇਰਸ ਉੱਤੇ ਫੌਰੀ ਤੌਰ ਉੱਤੇ ਠੱਲ੍ਹ ਪਾਈ ਜਾ ਸਕੇ|
ਟਰੂਡੋ ਨੇ ਆਖਿਆ ਕਿ ਫਾਈਜ਼ਰ ਵੱਲੋਂ ਤਿਆਰ ਵੈਕਸੀਨ ਦੇ ਕਲੀਨਿਕਲ ਟ੍ਰਾਇਲ ਕਾਫੀ ਸਫਲ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਕਾਫੀ ਹੌਸਲਾ ਮਿਲਿਆ ਹੈ ਪਰ ਇਸ ਦੌਰਾਨ ਜੇ ਕਿਸੇ ਨੂੰ ਵਾਇਰਸ ਹੁੰਦਾ ਹੈ ਤਾਂ ਉਸ ਦੀ ਮਦਦ ਕਰਨੀ ਔਖੀ ਹੋਵੇਗੀ| ਓਟਵਾ ਵਿੱਚ ਗੱਲ ਕਰਦਿਆਂ ਟਰੂਡੋ ਨੇ ਆਖਿਆ ਕਿ ਹੋਰ ਵੈਕਸੀਨ ਤਿਆਰ ਕਰਨ ਵਾਲੀਆਂ ਕੰਪਨੀਆਂ ਵੱਲੋਂ ਵੀ ਬਿਹਤਰ ਨਤੀਜਿਆਂ ਦੀ ਗੱਲ ਕੀਤੀ ਜਾ ਰਹੀ ਹੈ|
ਉਨ੍ਹਾਂ ਆਖਿਆ ਕਿ ਸਾਡੇ ਵਿਗਿਆਨੀ ਸਖ਼ਤ ਮਿਹਨਤ ਕਰ ਰਹੇ ਹਨ ਜਿਸ ਕਾਰਨ ਸਾਡੀ ਆਸ ਪੱਕੀ ਹੋਈ ਹੈ| ਪਰ ਸਾਨੂੰ ਆਪਣੇ ਵੱਲੋਂ ਵੀ ਕੋਸ਼ਿਸ਼ ਜਾਰੀ ਰੱਖਣੀ ਹੋਵੇਗੀ| ਸਾਨੂੰ ਮਜ਼ਬੂਤ ਰਹਿੰਦਿਆਂ ਹੋਇਆਂ ਕੁੱਝ ਹੋਰ ਮਹੀਨਿਆਂ ਦਾ ਸਮਾਂ ਕੱਢਣਾ ਹੋਵੇਗਾ ਤੇ ਓਨੇ ਚਿਰ ਨੂੰ ਸਾਨੂੰ ਵੈਕਸੀਨ ਮਿਲ ਹੀ ਜਾਵੇਗੀ| ਜ਼ਿਕਰਯੋਗ ਹੈ ਕਿ ਕੈਨੇਡਾ ਨੇ ਕਈ ਸਪਲਾਇਰਜ਼ ਤੋਂ ਵੈਕਸੀਨ ਦੀਆਂ 300 ਮਿਲੀਅਨ ਡੋਜ਼ਿਜ਼ ਦੇ ਅਧਿਕਾਰ ਖਰੀਦੇ ਹਨ ਤੇ ਫਾਈਜ਼ਰ ਨਾਲ ਵੀ 20 ਮਿਲੀਅਨ ਡੋਜ਼ਿਜ਼ ਦਾ ਕਰਾਰ ਹੋਇਆ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ