Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ 13 ਨਵੰਬਰ ਨੂੰ ਫਿਰ ਗੱਲਬਾਤ ਦਾ ਸੱਦਾ

November 10, 2020 07:13 AM

ਚੰਡੀਗੜ੍ਹ, 9 ਨਵੰਬਰ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦੇ ਹੋਏ ਪੰਜਾਬ ਦੇ ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਲਗਭਗ ਇਕ ਮਹੀਨੇ ਬਾਅਦ ਇੱਕ ਵਾਰ ਫਿਰ ਗੱਲਬਾਤ ਕਰਨ ਦਾ ਸੱਦਾ ਦੇ ਦਿੱਤਾ ਗਿਆ ਹੈ। ਇਸ ਬਾਰੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀ ਨਰਿੰਦਰ ਸਿੰਘ ਤੋਮਰ ਦੀ ਕਿਸਾਨ ਆਗੂਆਂ ਨਾਲ 13 ਨਵੰਬਰ ਨੂੰ ਮੀਟਿੰਗ ਰੱਖੀ ਗਈ ਹੈ, ਪਰ ਰੇਲਵੇ ਮੰਤਰੀ ਪੀਯੂਸ਼ ਗੋਇਲ ਇਸਮੀਟਿੰਗ ਵਿਚ ਸ਼ਾਮਲ ਹੋਣਗੇ ਜਾਂ ਨਾ ਨਹੀਂ, ਇਸਦਾਅਜੇਫ਼ੈਸਲਾ ਨਹੀਂ ਹੋ ਸਕਿਆ।ਦੂਸਰੇ ਪਾਸੇ 31 ਕਿਸਾਨ ਯੂਨੀਅਨਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਅਜੇ ਤਕ ਮੀਟਿੰਗ ਦਾ ਲਿਖਤੀ ਸੱਦਾ ਤੇ ਏਜੰਡਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਗੱਲਬਾਤ ਦਾ ਸੱਦਾ ਮਿਲਣ ਪਿੱਛੋਂ ਕਿਸਾਨਾਂ ਦੇ ਆਗੂ ਆਪਣੀ ਮੀਟਿੰਗ ਕਰ ਕੇ ਇਸ ਸੱਦੇ ਬਾਰੇ ਕੋਈ ਸਾਂਝਾ ਫੈਸਲਾ ਕਰਨਗੇ, ਪਰ ਜੇ ਸਰਕਾਰ ਗੱਲਬਾਤ ਲਈ ਰਾਜ਼ੀ ਹੈ ਤਾਂ ਰੇਲ ਗੱਡੀਆਂ ਚੱਲ ਪੈਣਗੀਆਂ। ਵਰਨਣ ਯੋਗ ਹੈ ਕਿ ਭਾਰਤ ਦੀਆਂ ਸਭ ਕਿਸਾਨ ਯੂਨੀਅਨਾਂ ਨੇ ਦੇਸ਼ ਪੱਧਰ ਉੱਤੇ ਸੰਘਰਸ਼ ਹੋਰ ਵੀਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ` ਦਾ ਸੱਦਾ ਦਿੱਤਾ ਹੋਇਆ ਹੈ। ਦਿੱਲੀ ਸਰਕਾਰ ਨੇ ਕਿਸਾਨਾਂ ਵੱਲੋਂ 26 ਅਤੇ 27 ਨਵੰਬਰ ਨੂੰ ਕੋਈ ਜਨਤਕ ਸਮਾਗਮ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਤੇ ਇਸ ਮਨਜ਼ੂਰੀ ਲਈ ਕਿਸਾਨ ਆਗੂਆਂ ਦੀਅਰਜ਼ੀ ਵੀ ਰੱਦ ਕਰ ਦਿੱਤੀ ਹੈ।
ਇਸ ਦੌਰਾਨ ਪਤਾ ਲੱਗਾ ਹੈ ਕਿ ਕੇਂਦਰੀ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਕਰਾਉਣ ਲਈ ਭਾਜਪਾ ਦੇ ਕੁਝ ਵੱਡੇ ਆਗੂਆਂ ਦੀ ਭੂਮਿਕਾ ਰਹੀ ਹੈ, ਜਿਨ੍ਹਾਂ ਵਿੱਚ ਪੰਜਾਬ ਭਾਜਪਾ ਦੇ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਹਰਜੀਤ ਸਿੰਘ ਗਰੇਵਾਲ ਤੇ ਹੋਰ ਸ਼ਾਮਲ ਹਨ। ਇਨ੍ਹਾਂ ਨੇ ਐਤਵਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਮੰਤਰੀਆਂ ਦੇ ਨਾਲ ਮੁਲਾਕਾਤ ਕਰ ਕੇ ਕਿਸਾਨ ਮਸਲਾ ਸੁਲਝਾਉਣ ਦੀ ਬੇਨਤੀ ਕੀਤੀ ਸੀ। ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰਾਲੇ ਦੇ ਸੈਕਟਰੀ ਸੰਜੈ ਅਗਰਵਾਲ ਨੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ 14 ਅਕਤੂਬਰ ਨੂੰ ਵੀ ਮੀਟਿੰਗ ਲਈ ਦਿੱਲੀ ਸੱਦਿਆ ਸੀ, ਪਰ ਉਸ ਵਿਚ ਖੇਤੀਬਾੜੀ ਮੰਤਰੀ ਖੁਦ ਨਾ ਹੋਣ ਕਾਰਨ ਮੀਟਿੰਗ ਬੇਨਤੀਜਾ ਰਹੀ ਸੀ।
ਪੰਜਾਬ ਦੇ ਕਿਸਾਨਾਂ ਨੇ ਇਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਸੀ ਅਤੇ ਇਸ ਕਾਰਨ ਉਨ੍ਹਾਂ ਨੇ ਰੇਲਵੇ ਲਾਈਨਾਂ, ਟੌਲ ਪਲਾਜਿ਼ਆਂ ਅਤੇ ਕਾਰੋਪਰੇਟ ਘਰਾਣਿਆਂ ਦੀਆਂ ਕੰਪਨੀਆਂ ਅਤੇ ਦਫ਼ਤਰਾਂ ਦੇ ਨਾਲ ਰਿਲਾਇੰਸ ਦੇ ਪੈਟਰੋਲ ਪੰਪਾਂ ਉੱਤੇਵੀ ਦਿਨ ਰਾਤ ਧਰਨੇ ਸ਼ੁਰੂ ਕਰ ਦਿੱਤੇ ਸਨ। ਇਸ ਸੰਘਰਸ਼ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਹਮਾਇਤ ਵਿੱਚ 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਤਿੰਨ ਬਿੱਲ ਪਾਸ ਕਰ ਦਿੱਤੇ ਸਨ, ਜਿਸ ਪਿੱਛੋਂ ਕਿਸਾਨਾਂ ਨੇ ਮਾਲ ਗੱਡੀਆਂ ਦਾ ਰਸਤਾ ਖੋਲ੍ਹਣ ਲਈ ਰੇਲਵੇ ਪਟੜੀਆਂ ਤੋਂ ਧਰਨੇ ਚੁੱਕ ਲਏ ਸਨ, ਪਰ ਮੁਸਾਫਰ ਗੱਡੀਆਂ ਨਾ ਚੱਲਣ ਦੇਣ ਦੀ ਗੱਲ ਕਹੀ ਸੀ। ਕਿਸਾਨਾਂ ਦੇ ਇਸ ਫੈਸਲੇ ਕਾਰਨ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਵੀਨਹੀਂਸੀ ਚਲਾਈਆਂ। ਅੱਗੋਂ ਫਿਰ ਸਾਰੇ ਦੇਸ਼ ਦੇ ਕਿਸਾਨ ਸੰਗਠਨਾਂ ਨੇ 26 ਅਤੇ 27 ਨਵੰਬਰ ਨੂੰ ‘ਦਿੱਲੀ ਚੱਲੋ` ਦਾ ਸੱਦਾ ਦੇ ਦਿੱਤਾ ਹੈ। ਇਸ ਸੱਦੇ ਨੂੰ ਵੇਖਦੇ ਹੋਏ ਦੇਸ਼ ਦੀ ਰਾਜਧਾਨੀ ਵਿਚ ਕਿਸਾਨਾਂ ਦੇ ਇਕੱਠ ਨੂੰ ਟਾਲਣ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਫੜਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ