Welcome to Canadian Punjabi Post
Follow us on

24

January 2021
ਪੰਜਾਬ

ਕੈਪਟਨ ਅਮਰਿੰਦਰ ਨੇ ਰੇਲਵੇ ਵੱਲੋਂ ਮਾਲ ਗੱਡੀਆਂ ਨਾ ਚਲਾਉਣ ਨੂੰ ਸਿਰਫ ਇੱਕ ਢੁੱਚਰ ਦੱਸਿਆ

November 10, 2020 07:19 AM

ਚੰਡੀਗੜ੍ਹ, 9 ਨਵੰਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲਵੇ ਵਿਭਾਗ ਵਲੋਂ ਮਾਲ ਗੱਡੀਆਂ ਚਲਾਉਣ ਨੂੰ ਯਾਤਰੀ ਗੱਡੀਆਂ ਨਾਲ ਜੋੜਨ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਤਰਕਹੀਣ ਢੁੱਚਰ ਕਿਹਾ ਹੈ। ਉਨ੍ਹਾ ਇਹ ਵੀ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਇਸ ਤਰ੍ਹਾਂ ਕਿਸਾਨਾਂ ਦਾ ਗੁੱਸਾ ਵਧਾ ਰਹੀ ਹੈ, ਜੋ ਦੇਸ਼ ਅਤੇ ਆਮ ਜਨਤਾ ਦੇ ਹਿੱਤਾਂ ਲਈ ਪਹਿਲਾਂ ਹੀ ਰੇਲ ਲਾਈਨਾਂ ਖਾਲੀ ਕਰ ਚੁੱਕੇ ਹਨ।
ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਨੂੰ ਯਾਤਰੀ ਰੇਲ ਗੱਡੀਆਂ ਦੀ ਆਵਾਜਾਈ ਦੇ ਨਾਲ ਜੋੜਨ ਦੀ ਕੋਈ ਤੁਕ ਨਹੀਂ ਬਣਦੀ ਅਤੇ ਰੇਲਵੇ ਮਾਲ ਗੱਡੀਆਂ ਰੋਕਣ ਲਈ ਸਿਰਫ ਇੱਕ ਬਹਾਨੇ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਉਣ ਦੇ ਚਾਹਵਾਨ ਯਾਤਰੀ ਆਸ ਪਾਸ ਦੇ ਰਾਜਾਂ, ਜਿਵੇਂ ਹਰਿਆਣਾ ਤੇ ਚੰਡੀਗੜ੍ਹ ਸਟੇਸ਼ਨਾਂ ਤੱਕ ਰੇਲ ਰਾਹੀਂ ਯਾਤਰਾ ਕਰ ਅੱਗੋਂ ਕੁਝ ਘੰਟਿਆਂ ਵਿੱਚ ਸੜਕ ਰਾਹੀਂ ਪੰਜਾਬ ਵਿੱਚ ਆਪਣੇ ਘਰ ਪੁੱਜ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੀਡਰਸ਼ਿਪ ਇਸ ਮੁੱਦੇ ਉੱਤੇ ਪੰਜਾਬ ਵਿਰੋਧੀ ਰੁਖ ਧਾਰਨ ਕਰ ਕੇ ਇਸ ਰਾਜ ਦੇ ਕਿਸਾਨਾਂ ਨੂੰ ਭੜਕਾ ਰਹੀ ਹੈ ਅਤੇ ਮਾਲ ਗੱਡੀਆਂ ਚਾਲੂ ਕਰਾਉਣ ਲਈ ਕੇਂਦਰ ਸਰਕਾਰ ਨੂੰ ਕਹਿਣ ਦੀ ਥਾਂ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਲੋਕਾਂ ਦੀ ਭਲਾਈ ਦੀ ਕੀਮਤ ਉੱਤੇ ਗੰਦੀ ਰਾਜਨੀਤੀ ਕਰ ਰਹੀ ਹੈ।
ਇਹੀ ਨਹੀਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਰਾਜ ਵਿੱਚ ਯਾਤਰੀ ਗੱਡੀਆਂ ਵੀ ਚੱਲਣ ਦੇਣ ਲਈ ਲਾਈਨਾਂ ਖਾਲੀ ਕਰ ਦੇਣ। ਉਨ੍ਹਾਂ ਨੇ ਦਲੀਲ ਦਿੱਤੀ ਕਿ ਤਿਉਹਾਰਾਂ ਦੇ ਮੌਸਮ ਦੌਰਾਨ ਦੂਜੇ ਰਾਜਾਂ ਵਿੱਚ ਫੌਜੀਆਂ ਅਤੇ ਹੋਰ ਮੁਲਾਜ਼ਮਾਂ ਨੂੰ ਆਪਣੇ ਪਰਿਵਾਰ ਕੋਲ ਜਾਣ ਵਿੱਚ ਮੁਸ਼ਕਲ ਆ ਰਹੀ ਹੈ, ਇਸ ਲਈ ਯਾਤਰੀ ਰੇਲ ਚਲਾਉਣਾ ਜ਼ਰੂਰੀ ਹੈ। ਮੁਖ ਮੰਤਰੀ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਲਈ ਤਿਆਰ ਹੋ ਗਈ ਹੈ ਤਾਂ ਕਿਸਾਨਾਂ ਨੂੰ ਵੀ ਯਾਤਰੀ ਰੇਲ ਨੂੰ ਰਸਤਾ ਦੇ ਦੇਣਾ ਚਾਹੀਦਾ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਅਮਰਿੰਦਰ ਸਿੰਘ ਦਾ ਐਲਾਨ ਸੰਘਰਸ਼ ਵਿੱਚ ਮਾਰੇ ਗਏ ਹਰ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਤੇ ਨੌਕਰੀ ਮਿਲੇਗੀ
ਰਜ਼ੀਆ ਸੁਲਤਾਨਾ ਵੱਲੋਂ ਜਲ ਸਪਲਾਈ ਦੇ ਸਾਰੇ ਪ੍ਰੋਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਵੱਲੋਂ ਪੀ.ਆਈ.ਡੀ.ਬੀ. ਨੂੰ ਸਾਰੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼; ਮੁੱਖ ਸਕੱਤਰ ਨੂੰ ਅੰਮ੍ਰਿਤਸਰ ਪ੍ਰੋਟੋਕੋਲ ਅਫਸਰ ਲਈ ਤਜਵੀਜ਼ ’ਤੇ ਕੰਮ ਕਰਨ ਲਈ ਆਖਿਆ
ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ
ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਨਾ ਕਰਨ ਉੱਤੇ ਹਾਈ ਕੋਰਟ ਨੂੰ ਨਾਰਾਜ਼ਗੀ
ਡੇਰਾਬੱਸੀ ਵਿੱਚ ਮੁਰਗੀਆਂ ਵਿੱਚ ਬਰਡ ਫਲੂ ਫੈਲਣ ਦੀ ਪੁਸ਼ਟੀ
ਕਿਸਾਨੀ ਸੰਘਰਸ਼ ਦਾ ਮੁੱਦਾ ਗੁਜਰਾਤ ਦੇ ਉਪ ਮੁੱਖ ਮੰਤਰੀ ਸਮੇਤ 4 ਭਾਜਪਾ ਆਗੂਆਂ ਨੂੰ ਕਾਨੂੰਨੀ ਨੋਟਿਸ ਨਿਕਲਿਆ
'ਆਪ' ਨੇ ਜਸਟਿਸ ਜੋਰਾ ਸਿੰਘ (ਰਿਟਾ.) ਸੂਬਾ ਲੀਗਲ ਸੈੱਲ ਦੇ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 35 ਸਥਾਨਾਂ 'ਤੇ 320 ਉਮੀਦਵਾਰਾਂ ਦਾ ਐਲਾਨ
ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕੇ