Welcome to Canadian Punjabi Post
Follow us on

02

July 2025
 
ਪੰਜਾਬ

ਦੀਵਾਲੀ ਮੌਕੇ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਪਟਾਕਿਆਂ ਉੱਤੇ ਪਾਬੰਦੀ

November 10, 2020 07:24 AM

ਚੰਡੀਗੜ੍ਹ, 9 ਨਵੰਬਰ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ ਜੀ ਟੀ) ਵੱਲੋਂ ਹੁਕਮਾਂ ਕਾਰਨ ਪਿਛਲੇ ਸਾਲ ਜਿਨ੍ਹਾਂ ਸ਼ਹਿਰਾਂ ਦੀ ਹਵਾ ਖਰਾਬ ਦੱਸੀ ਗਈ ਸੀ, ਜਾਂ ਦੂਜੇ ਸ਼ਬਦਾਂ ਵਿੱਚ ਏਕਿਊਆਈ ਪੱਧਰ 200 ਨਾਲੋਂ ਵੀ ਉੱਪਰ ਸੀ, ਉਨ੍ਹਾਂ ਸ਼ਹਿਰਾਂ ਵਿੱਚ ਇਸ ਸਾਲ ਪਟਾਕੇ ਚਲਾਉਣ ਉੱਤੇ ਪਾਬੰਦੀ ਲਾਗੂ ਰਹੇਗੀ।
ਪੰਜਾਬ ਸਰਕਾਰ ਦੀ ਚੀਫ ਸੈਕਟਰੀ ਵਿਨੀ ਮਹਾਜਨ ਨੇ ਸਾਫ਼ ਕਿਹਾ ਹੈ ਕਿ ਐੱਨ ਜੀਟੀ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਿਛਲੇ ਸਾਲ ਦਾ ਡਾਟਾ ਦੇਣ ਲਈ ਕਿਹਾ ਹੈ, ਜਿਸਦੇ ਆਧਾਰ ਉੱਤੇ ਕਿਸ ਸ਼ਹਿਰ ਵਿੱਚ ਪਟਾਕੇ ਚਲਾਉਣ ਉੱਤੇ ਪਾਬੰਦੀ ਲਾਉਣੀ ਹੈ, ਇਹ ਆਦੇਸ਼ ਜਾਰੀ ਹੋਣਗੇ। ਪਿਛਲੇ ਸਾਲ ਨਵੰਬਰ ਦੇ ਪਹਿਲੇ ਹਫ਼ਤੇ ਬਠਿੰਡਾ, ਰੋਪੜ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਹਵਾ ਦੀ ਗੁਣਵੱਤਾ ਖਰਾਬ ਸੀ। ਇਸ ਲਈ ਐੱਨ ਜੀ ਟੀ ਦੇ ਆਦੇਸ਼ ਮੁਤਾਬਕ ਇਨ੍ਹਾਂ ਸ਼ਹਿਰਾਂ ਵਿੱਚ ਇਸ ਵਾਰੀ ਪਟਾਕੇ ਚਲਾਉਣ ਤੇ ਵੇਚਣ ਉੱਤੇ ਪਾਬੰਦੀ ਰਹੇਗੀ, ਪਰ ਆਖ਼ਰੀ ਫ਼ੈਸਲਾ ਅਜੇ ਨਹੀਂ ਕੀਤਾ ਗਿਆ।
ਵਰਨਣ ਯੋਗ ਹੈ ਕਿ ਬੀਤੇ ਸ਼ਨਿਚਰਵਾਰ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਐੱਨ ਜੀਟੀ ਨੂੰ ਭੇਜੇ ਪੱਤਰ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ ਇਸ ਸਾਲ ਸਾਰੇ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਮਾਡਰੇਟ ਹੈ ਤੇ ਇਸ ਦਾ ਕੋਈ ਸ਼ਹਿਰ ਨੈਸ਼ਨਲ ਕੈਪੀਟਲ ਰੀਜਨ ਵਿੱਚਨਹੀਂ ਆਉਂਦਾ, ਇਸ ਲਈ ਪੰਜਾਬ ਵਿੱਚ ਪਟਾਕੇ ਚਲਾਉਣ ਉੱਤੇ ਪਾਬੰਦੀ ਲਾਉਣ ਦੀ ਲੋੜ ਨਹੀਂ, ਪਰ ਫਿਰ ਵੀ ਇਸ ਬਾਰੇ ਐੱਨਜੀਟੀ ਕੋਈ ਆਦੇਸ਼ ਜਾਰੀ ਕਰੇ ਤਾਂ ਸੂਬਾ ਸਰਕਾਰ ਲਾਗੂ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ