Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

‘ਸਰਕਸ’ ਵਿੱਚ ਜੈਕਲੀਨ

November 10, 2020 08:58 AM

ਬਾਲੀਵੁੱਡ ਵਿੱਚ ਆਪਣੇ ਦਮ 'ਤੇ ਇੱਕ ਵੱਖਰੀ ਪਛਾਣ ਬਣਾ ਚੁੱਕੀ ਬੋਲਡ ਅਤੇ ਗਲੈਮਰਸ ਜੈਕਲੀਨ ਫਰਨਾਂਡੀਜ਼ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ, ਕਿਉਂਕਿ ਜਲਦੀ ਹੀ ਉਹ ਰੋਹਿਤ ਸ਼ੈੱਟੀ ਵੱਲੋਂ ਨਿਰਦੇਸ਼ਿਤ ਫਿਲਮ ‘ਸਰਕਸ’ ਦੀ ਸ਼ੂਟਿੰਗ ਕਰਨ ਵਾਲੀ ਹੈ।ਉਸ ਦੀ ਖੁਸ਼ੀ ਇਸ ਲਈ ਵੀ ਵੱਧ ਹੈ ਕਿ ਉਹ ਪਹਿਲੀ ਵਾਰ ਰੋਹਿਤ ਦੀ ਕਿਸੇ ਫਿਲਮ ਵਿੱਚ ਨਜ਼ਰ ਆਉਣ ਵਾਲੀ ਹੈ। ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਜੈਕਲੀਨ ਨੇ ਰੋਹਿਤ ਦੇ ਕੰਮ ਅਤੇ ਉਸ ਦੀ ਪ੍ਰਤਿਭਾ ਦੀ ਤਾਰੀਫ ਕਰਦੇ ਹੋਏ ਕਿਹਾ, ‘‘ਅਜਿਹੀ ਫਿਲਮ ਬਣਾਉਣਾ ਆਸਾਨ ਨਹੀਂ, ਜੋ ਤੁਹਾਡਾ ਮਨੋਰੰਜਨ ਕਰਾਏ, ਤੁਹਾਨੂੰ ਹਸਾਏ ਤੇ ਚੰਗਾ ਮਹਿਸੂਸ ਕਰਾਏ। ਰੋਹਿਤ ਸ਼ਾਇਦ ਪਹਿਲਾ ਅਜਿਹਾ ਵਿਅਕਤੀ ਹੈ ਜਿਨ੍ਹਾਂ ਦਾ ਨਾਂਅ ਮਨੋਰੰਜਕ ਅਤੇ ਕਮਰਸ਼ੀਅਲ ਸਿਨੇਮਾ ਦੇ ਬਾਰੇ ਸੋਚਣ ਤੋਂ ਪਹਿਲਾਂ ਆਉਂਦਾ ਹੈ। ਮੈਂ ਹਮੇਸ਼ਾ ਉਨ੍ਹਾਂ ਦੀਆਂ ਫਿਲਮਾਂ ਨੂੰ ਦੇਖ ਕੇ ਇੰਜੁਆਏ ਕੀਤਾ ਹੈ ਅਤੇ ਇਸ ਵਿੱਚ ਲੱਗਣ ਵਾਲੀ ਸਖਤ ਮਿਹਨਤ ਤੋਂ ਪੂਰੀ ਤਰ੍ਹਾਂ ਵਾਕਿਫ ਹਾਂ। ਉਨ੍ਹਾਂ ਨਾਲ ਕੰਮ ਕਰਨ ਲਈ ਰੋਮਾਂਚਿਤ ਹਾਂ ਅਤੇ ਮੈਂ ਉਨ੍ਹਾਂ ਦੇ ਸੈਟ 'ਤੇ ਜਾਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹਾਂ।”
ਆਪਣੀਆਂ ਫਿਲਮਾਂ ਦੀਆਂ ਤਿਆਰੀਆਂ ਵਿੱਚ ਸਖਤ ਮਿਹਨਤ ਕਰਨ ਵਾਲੀ ਜੈਕਲੀਨ ਇਸ ਫਿਲਮ ਵਿੱਚ ਦੁੱਗਣੀ ਮਿਹਨਤ ਕਰਨ ਲਈ ਤਿਆਰ ਹੈ। ਫਿਲਮ ‘ਸਰਕਸ’ ਦੀ ਸ਼ੂਟਿੰਗ ਜਲਦੀ ਸ਼ੁਰੂ ਹੋਣ ਦੀ ਆਸ ਹੈ। ਫਿਲਮ ਵਿੱਚ ਜੈਕਲੀਨ ਨਾਲ ਰਣਵੀਰ ਸਿੰਘ ਲੀਡ ਰੋਲ ਵਿੱਚ ਦਿੱਸਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ