Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਦਿੱਲ ਹਿਲਾਉਣ ਵਾਲੇ ਹਾਦਸੇ ਵਿੱਚ ਵੀ ਦਿਲ ਬਚ ਗਿਆ

November 11, 2020 01:31 AM

ਲਾਸ ਏਂਜਲਸ, 10 ਨਵੰਬਰ (ਪੋਸਟ ਬਿਊਰੋ)- ਅਜਿਹਾ ਫਿਲਮਾਂ ਵਿੱਚ ਹੁੰਦਾ ਹੈ, ਪਰ ਅਸਲ ਜ਼ਿੰਦਗੀ ਵਿੱਚ ਪਹਿਲੀ ਵਾਰ ਹੋਇਆ ਹੈ। ਲਾਸ ਏਂਜਲਸ ਵਿੱਚ ਹੈਲੀਕਾਪਟਰ ਐਂਬੂਲੈਂਸ ਉਤੇ ਲਿਆਂਦਾ ਜਾ ਰਿਹਾ ਦਿੱਲ ਟਰਾਂਸਪਲਾਂਟ ਤੋਂ ਪਹਿਲਾਂ ਹਾਦਸੇ ਦਾ ਸ਼ਿਕਾਰ ਹੋ ਗਿਆ, ਪਰ ਸਿਹਤ ਮੁਲਾਜ਼ਮਾਂ ਅਤੇ ਫਾਇਰ ਬ੍ਰਿਗੇਡ ਮੁਲਾਜ਼ਮਾਂ ਦੀ ਸਮਝਦਾਰੀ ਅਤੇ ਹੁਸ਼ਿਆਰੀ ਸਦਕਾ ਉਸ ਨੂੰ ਤੁਰੰਤ ਟਰਾਂਸਪਲਾਂਟ ਦੀ ਉਡੀਕ ਕਰਦੇ ਮਰੀਜ਼ ਤੱਕ ਪਹੁੰਚਾ ਦਿੱਤਾ ਗਿਆ।
ਅਸਲ ਵਿੱਚ ਹੈਲੀਕਾਪਟਰ ਨੇ ਟਰਾਂਸਪਲਾਂਟ ਦੇ ਲਈ ਦਿੱਲ ਲੈ ਕੇ ਸੈਨ ਡਿਏਗੋ ਤੋਂ ਪੂਰਬੀ ਲਾਸ ਏਂਜਲਸ ਦੇ ਲਈ ਉਡਾਣ ਭਰੀ ਸੀ ਤਾਂ ਦੁਪਹਿਰ ਕਰੀਬ 3.15 ਵਜੇ ਹਸਪਤਾਲ ਦੀ ਛੱਤ ਉਤੇ ਬਣੇ ਹੈਲੀਪੈਡ `ਤੇ ਲੈਂਡਿੰਗ ਤੋਂ ਪਹਿਲਾਂ ਉਹ ਅਚਾਨਕ ਘੁੰਮਣ ਲੱਗਾ ਅਤੇ ਕ੍ਰੈਸ਼ ਹੋ ਗਿਆ। ਅੱਠ ਸੀਟਰ ਅਗਸਤਾ ਵੈਸਟਲੈਂਡ ਹੈਲੀਕਾਪਟਰ ਦੇ ਪਰਖੱਚੇ ਪੂਰੀ ਛੱਤ `ਤੇ ਫੈਲ ਗਏ। ਖੁਸ਼ਕਿਸਮਤੀ ਨਾਲ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ। ਝਟਾਪਟ ਪਹੁੰਚੇ ਬਚਾਅ ਮੁਲਾਜ਼ਮ ਨੇ ਹਾਈਡ੍ਰੋਲਿਕ ਜੰਤਰ ਨਾਲ ਹੈਲੀਕਾਪਟਰ ਨੂੰ ਕੱਟਿਆ ਅਤੇ ਦਿੱਲ ਵਾਲਾ ਬਾਕਸ ਕੱਢਿਆ, ਜੋ ਅੰਦਰ ਸੁਰੱਖਿਅਤ ਪਿਆ ਸੀ। ਉਨ੍ਹਾਂ ਨੇ ਬਾਕਸ ਦੂਸਰੇ ਸਿਹਤ ਮੁਲਾਜ਼ਮ ਨੂੰ ਦਿੱਤਾ ਅਤੇ ਉਹ ਆਪਰੇਸ਼ਨ ਥੀਏਟਰ ਵੱਲ ਭੱਜਣ ਦੇ ਲਈ ਤੇਜ਼ੀ ਨਾਲ ਮੁੜਿਆ, ਪਰ ਹੈਲੀਕਾਪਟਰ ਦੇ ਮਲਬੇ ਨਾਲ ਟਕਰਾ ਕੇ ਡਿੱਗ ਪਿਆ। ਦਿੱਲ ਵਾਲਾ ਬਾਕਸ ਵੀ ਜ਼ਮੀਨ ਉਤੇ ਡਿੱਗ ਗਿਆ। ਖੁਸ਼ਕਿਸਮਤੀ ਨਾਲ ਦਿਲ ਫਿਰ ਵੀ ਸੁਰੱਖਿਅਤ ਰਿਹਾ। ਸਿਹਤ ਮੁਲਾਜ਼ਮ ਨੇ ਤੁਰੰਤ ਆਪਣੇ ਆਪ ਨੂੰ ਸੰਭਾਲਿਆ ਅਤੇ ਫਿਰ ਅਪਰੇਸ਼ਨ ਥੀਏਟਰ ਵੱਲ ਦੌੜ ਪਿਆ। ਇਸ ਦੇ ਬਾਅਦ ਦਿੱਲ ਨੂੰ ਸਫਲਤਾ ਪੂਰਵਕ ਟਰਾਂਸਪਲਾਂਟ ਕਰ ਦਿੱਤਾ ਗਿਆ। ਹਸਪਤਾਲ ਦੇ ਸਟਾਫ ਨੇ ਕਿਹਾ ਕਿਹੈਲੀਕਾਪਟਰ ਹਾਦਸੇ ਦੌਰਾਨ ਅਜਿਹਾ ਲੱਗਾ ਸੀ, ਜਿਵੇਂ ਭੂਚਾਲ ਦਾ ਝਟਕਾ ਆਇਆ ਹੋਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ