Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਪਗੇ੍ਰਡ ਕੀਤੇ ਹਸਨ ਅਬਦਾਲ ਰੇਲਵੇ ਸਟੇਸ਼ਨ ਦਾ ਇਮਰਾਨ ਖ਼ਾਨ ਵੱਲੋਂ ਉਦਘਾਟਨ

November 11, 2020 01:32 AM

ਅੰਮ੍ਰਿਤਸਰ, 10 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਲਹਿੰਦੇ ਪੰਜਾਬ ਦੇ ਅਟਕ ਜ਼ਿਲ੍ਹੇ ਵਿਚ ਅਪਗ੍ਰੇਡ ਕੀਤੇ ਹਸਨ ਅਬਦਾਲ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਸਨ ਅਬਦਾਲ ਰੇਲਵੇ ਸਟੇਸ਼ਨ ਅਪਗ੍ਰੇਡ ਹੋਣ ਨਾਲ ਆਮ ਯਾਤਰੂਆਂ ਅਤੇ ਸਿੱਖ ਸ਼ਰਧਾਲੂਆਂ ਨੂੰ ਬਿਹਤਰ ਤੇ ਵਧੀਆ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਅੰਗਰੇਜ਼ ਦੇ ਦੌਰ `ਚ ਬਣੇ ਉਕਤ ਇਤਿਹਾਸਕ ਰੇਲਵੇ ਸਟੇਸ਼ਨ ਦੀ 127 ਸਾਲਾਂ ਬਾਅਦ ਨਵ-ਉਸਾਰੀ ਕਰਵਾਈ ਗਈ ਹੈ। ਇਸ ਮੌਕੇ ਸੰਘੀ ਰੇਲਵੇ ਮੰਤਰੀ ਸ਼ੇਖ਼ ਰਾਸ਼ੀਦ ਨੇ ਦੱਸਿਆ ਕਿ ਸ੍ਰੀ ਪੰਜਾ ਸਾਹਿਬ ਦੇ ਨਾਂਅ ਨਾਲ ਜਾਣੇ ਜਾਂਦੇ ਹਸਨ ਅਬਦਾਲ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਅਤੇ ਇਸ ਦੀ ਗੁਰਦੁਆਰਾ ਸਾਹਿਬ ਦੀ ਤਰਜ਼ `ਤੇ ਕੀਤੀ ਉਸਾਰੀ `ਤੇ 30 ਕਰੋੜ ਰੁਪਏ ਦੀ ਲਾਗਤ ਆਈ ਹੈ।
ਉਨ੍ਹਾਂ ਨੇ ਕਿਹਾ ਕਿ ਭਾਰਤ ਤੋਂ ਗੁਰਪੁਰਬ ਅਤੇ ਹੋਰਨਾਂ ਦਿਹਾੜਿਆਂ `ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ `ਤੇ ਆਉਣ ਵਾਲੀ ਸਿੱਖ ਸੰਗਤ ਦੇ ਠਹਿਰਨ ਲਈ ਰੇਲਵੇ ਸਟੇਸ਼ਨ ਦੇ ਅੰਦਰ ਕਈ ਕਮਰੇ ਵੀ ਉਸਾਰੇ ਗਏ ਹਨ। ਇਸ ਦੇ ਨਾਲ ਹੀ ਇੱਕ ਵਿਸ਼ਾਲ ਹਾਲ ਕੀਰਤਨ ਲਈ ਸੁਰੱਖਿਅਤ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਸਾਹਮਣੇ ਪਾਸੇ ਪੰਜ-ਤਾਰਾ ਹੋਟਲ ਦੀ ਉਸਾਰੀ ਲਈ ਜਮੀਨ ਰਾਖਵੀਂ ਰੱਖੀ ਗਈ ਹੈ। ਜਿੱਥੇ ਜਲਦੀ ਹੀ ਲੱਗਭਗ 1000 ਕਮਰਿਆਂ ਵਾਲੇ ਪੰਜ-ਮੰਜ਼ਿਲਾਂ ਹੋਟਲ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ