Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਫਾਈਜ਼ਰ ਵੈਕਸੀਨ ਕੋਰੋਨਾ `ਚ 90 ਫ਼ੀਸਦੀ ਤੋਂਵੱਧ ਅਸਰਦਾਰ

November 11, 2020 01:34 AM

ਨਿਊਯਾਰਕ, 10 ਨਵੰਬਰ (ਪੋਸਟ ਬਿਊਰੋ)- ਅਮਰੀਕੀ ਦਵਾ ਕੰਪਨੀ ਫਾਈਜ਼ਰ ਅਤੇ ਜਰਮਨ ਦੀ ਬਾਇਓਟੈਕ ਕੰਪਨੀ ਬਾਇਓਐਨਟੈਕ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਬਣਾਈ ਗਈ ਵੈਕਸੀਨ ਕੋਵਿਡ-19 ਨੂੰ ਰੋਕਣ ਲਈ 90 ਫ਼ੀਸਦੀ ਤੋਂਵੱਧ ਅਸਰਦਾਰ ਹੈ। ਇਸ ਦਾਅਵੇ ਦੀ ਹਰ ਪਾਸੇ ਚਰਚਾ ਹੈ।
ਫਾਈਜ਼ਰ ਦੇ ਚੇਅਰਮੈਨ ਅਤੇ ਸੀ ਈ ਓ ਅਲਬਰਟ ਬੌਰਲਾ ਨੇ ਕਿਹਾ ਹੈ ਕਿ ਕੱਲ੍ਹ ਦਾ ਦਿਨ ਵਿਗਿਆਨ ਅਤੇ ਮਨੁੱਖਤਾ ਲਈ ਇੱਕ ਮਹਾਨ ਦਿਨ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਤੀਜੇ ਪੜਾਅ ਦੇ ਟੈਸਟ ਤੋਂ ਕੋਵਿਡ-19 ਨੂੰ ਰੋਕਣ ਦੇ ਲਈ ਸਾਡੇ ਟੀਕੇ ਦੀ ਸਮਰੱਥਾ ਦਾ ਪਤਾ ਲੱਗਾ ਹੈ। ਕੰਪਨੀ ਨੇ ਦੱਸਿਆ ਕਿ ਅਮਰੀਕਾ ਅਤੇ 5 ਹੋਰ ਦੇਸ਼ਾਂ `ਚੋਂ ਚੁਣੇ ਗਏ 94 ਵਲੰਟੀਅਰਾਂ `ਤੇ ਕੀਤੇ ਅਧਿਐਨ `ਚ ਪਤਾ ਲੱਗਾ ਹੈ ਕਿ ਇਹ ਦਵਾਈ ਇਸ ਬਿਮਾਰੀ ਨੂੰ ਰੋਕਣ `ਚ 90 ਫ਼ੀਸਦੀ ਤੋਂ ਜ਼ਿਆਦਾ ਕਾਮਯਾਬ ਰਹੀ। ਜੇ ਬਾਕੀ ਡਾਟਾ ਵੀ ਇਹ ਸੰਕੇਤ ਦਿੰਦਾ ਹੈ ਕਿ ਵੈਕਸੀਨ ਸੁਰੱਖਿਅਤ ਹੈ ਤਾਂ ਇਸ ਮਹੀਨੇ ਦੇ ਖ਼ਤਮ ਹੋਣ ਤੋਂ ਪਹਿਲਾਂ ਹੀ ਕੰਪਨੀ ‘ਹੈਲਥ ਰੈਗੂਲੇਟਰਜ਼` ਤੋਂ ਵੈਕਸੀਨ ਨੂੰ ਵੇਚਣ ਦੀ ਇਜਾਜ਼ਤ ਲਈ ਬਿਨੈ ਕਰੇਗੀ। ਨਾਲ ਹੀ ਕੰਪਨੀ ਵੱਲੋਂ ਕਿਹਾ ਗਿਆ ਕਿ ਸਪਲਾਈ ਸਬੰਧੀ ਅੰਦਾਜਿਆਂ ਦੇ ਆਧਾਰ `ਤੇ 2020 `ਚ ਵਿਸ਼ਵ ਪੱਧਰ `ਤੇ 5 ਕਰੋੜ ਵੈਕਸੀਨ ਖ਼ੁਰਾਕ ਅਤੇ 2021 `ਚ 130 ਕਰੋੜ ਖ਼ੁਰਾਕ ਤੱਕ ਦੀ ਸਪਲਾਈ ਕੀਤੇ ਜਾਣ ਦੀ ਉਮੀਦ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ