Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਮੌੜ ਮੰਡੀ ਧਮਾਕੇ ਬਾਰੇ ਹਾਈਕੋਰਟ ਨੇ ਰਿਪੋਰਟ ਮੰਗ ਲਈ

November 11, 2020 01:48 AM

ਚੰਡੀਗੜ੍ਹ, 10 ਨਵੰਬਰ (ਪੋਸਟ ਬਿਊਰੋ)- ਮੌੜ ਮੰਡੀ ਧਮਾਕਾ ਕੇਸ ਵਿੱਚ ਹਾਈਕੋਰਟ ਦੇ ਹੁਕਮਾਂ ਮੁਤਾਬਕ ਕਾਰਵਾਈ ਨਾ ਹੋਣ ਵਿਰੁੱਧ ਹੁਕਮ ਅਦੂਲੀ ਪਟੀਸ਼ਨ `ਤੇ ਸੁਣਵਾਈ ਕਰਦੇ ਹੋਏ ਕੋਰਟ ਦੀ ਜਸਟਿਸ ਨਿਰਮਲਜੀਤ ਕੌਰ ਨੇ ਪੰਜਾਬ ਸਰਕਾਰ ਨੂੰ ਇਸ ਬਾਰੇ ਜਵਾਬ ਦਾਇਰ ਕਰਨ ਦੀ ਹਦਾਇਤ ਕੀਤੀ ਹੈ। ਬੈਂਚ ਨੇ ਸਰਕਾਰ ਨੂੰ 19 ਜਨਵਰੀ ਤੱਕ ਅਦਾਲਤ ਵਿੱਚ ਇਸ ਬਾਰੇ ਸਟੇਟਸ ਰਿਪੋਰਟ ਦੇਣ ਦਾ ਹੁਕਮ ਕੀਤਾ ਹੈ।
ਪਾਤੜਾਂ ਦੇ ਵਾਸੀ ਗੁਰਜੀਤ ਸਿੰਘ ਵੱਲੋਂ ਵਕੀਲ ਮਹਿੰਦਰ ਜੋਸ਼ੀ ਦੇ ਰਾਹੀਂ ਪਾਈ ਪਟੀਸ਼ਨ `ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਇਹ ਹੁਕਮ ਕੀਤੇ ਹਨ। ਪਟੀਸ਼ਨ ਵਿੱਚ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ, ਏ ਡੀ ਜੀ ਪੀ ਈਸ਼ਵਰ ਸਿੰਘ, ਆਈ ਜੀ ਅਮਿਤ ਪ੍ਰਸਾਦ, ਆਈ ਜੀ ਅਰੁਣ ਮਿੱਤਲ ਅਤੇ ਬਠਿੰਡਾ ਦੇ ਐਸ ਐਸ ਪੀ ਨਾਨਕ ਸਿੰਘ ਵਿਰੁੱਧ ਹੁਕਮ ਅਦੂਲੀ ਦੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਦਾ ਦੋਸ਼ ਹੈ ਕਿ ਇਸ ਕੇਸ ਦੀ ਜਾਂਚ ਲਈ ਬਣੀ ਐਸ ਆਈ ਟੀ ਨੇ ਹਾਈਕੋਰਟ ਦੇ ਹੁਕਮਾਂ ਮੁਤਾਬਕ ਸਹੀ ਜਾਂਚ ਨਹੀਂ ਕੀਤੀ। 2017 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਕੀਤੇ ਜਾ ਰਹੇ ਪ੍ਰਚਾਰ ਦੌਰਾਨ ਹੋਏ ਬੰਬ ਧਮਾਕੇ ਸਬੰਧੀ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਮੁੱਖ ਦੋਸ਼ੀ ਗ੍ਰਿਫਤਾਰ ਨਹੀਂ ਕੀਤਾ ਗਿਆ। ਮੁੱਖ ਦੋਸ਼ੀ ਗੁਰਤੇਜ ਸਿੰਘ, ਅਵਤਾਰ ਸਿੰਘ ਤੇ ਅਮਰੀਕ ਸਿੰਘ ਪੁਲਸ ਦੀ ਗ੍ਰਿਫਤ ਤੋਂ ਹਾਲੇ ਬਾਹਰ ਹਨ। ਇਹ ਸਭ ਡੇਰਾ ਸਿਰਸਾ ਨਾਲ ਜੁੜੇ ਹੋਏ ਹਨ। ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸ ਆਈ ਟੀ ਨੇ ਅਦਾਲਤ ਵਿੱਚ ਜਿਹੜਾ ਚਲਾਨ ਪੇਸ਼ ਕੀਤਾ, ਉਹ ਅਧੂਰਾ ਸੀ, ਇਸ ਬਾਰੇ ਕਿਹਾ ਗਿਆ ਹੈ ਕਿ ਹਾਲੇ ਮੁੱਖ ਦੋਸ਼ੀ ਗ੍ਰਿਫਤਾਰ ਨਹੀਂ ਹੋਇਆ ਅਤੇ ਜਾਂਚ ਜਾਰੀ ਹੈ। ਪਟੀਸ਼ਨਰ ਮੁਤਾਬਕ ਇਸ ਸਾਲ ਸਤੰਬਰ ਵਿੱਚ ਹਾਈਕੋਰਟ ਨੇ ਐਸ ਆਈ ਟੀ ਨੂੰ ਦੋ ਹਫਤਿਆਂ ਵਿੱਚ ਮੁੱਖ ਦੋਸ਼ੀ ਨੂੰ ਫੜਨ ਦੇ ਹੁਕਮ ਕੀਤੇ ਹਨ। ਇਸ ਦੇ ਬਾਵਜੂਦ ਐਸ ਆਈ ਟੀ ਹਾਲੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕਰ ਸਕੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ