Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਹੇਟ ਗਰੁੱਪਜ਼ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ ਲਿਬਰਲ ਸਰਕਾਰ : ਜਗਮੀਤ ਸਿੰਘ

November 11, 2020 05:22 AM

ਓਟਵਾ, 10 ਨਵੰਬਰ (ਪੋਸਟ ਬਿਊਰੋ) : ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਲਿਬਰਲ ਸਰਕਾਰ ਨੂੰ ਹੇਟ ਗਰੁੱਪਜ਼ ਨਾਲ ਸਿੱਝਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ|
ਪਿਛਲੇ ਪੰਜ ਸਾਲਾਂ ਵਿੱਚ ਨਿਓ ਨਾਜ਼ੀ ਗਰੁੱਪਜ਼ ਤੇ ਉਨ੍ਹਾਂ ਵੱਲੋਂ ਆਪਣੀ ਮਾਨਸਿਕਤਾ ਨੂੰ ਜ਼ਾਹਿਰ ਕਰਨ ਵਾਲੇ ਮਸੌਦੇ ਨੂੰ ਆਨਲਾਈਨ ਪਾਏ ਜਾਣ ਦੇ ਮਾਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ| ਮਾਹਿਰਾਂ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਹੇਟ ਗਰੁੱਪਜ਼ ਦੀ ਗਿਣਤੀ 2015 ਤੋਂ ਲੈ ਕੇ ਹੁਣ ਤੱਕ ਤਿੰਨ ਗੁਣਾ ਵੱਧ ਚੁੱਕੀ ਹੈ| ਜਗਮੀਤ ਸਿੰਘ ਨੇ ਆਖਿਆ ਕਿ ਸਤੰਬਰ ਵਿੱਚ ਟੋਰਾਂਟੋ ਦੀ ਮਸਜਿਦ ਤੇ 2017 ਵਿੱਚ ਕਿਊਬਿਕ ਸਿਟੀ ਦੀ ਮਸਜਿਦ ਵਿੱਚ ਹੋਈ ਸ਼ੂਟਿੰਗ ਵਰਗੇ ਘਾਤਕ ਮਾਮਲਿਆਂ ਤੋਂ ਬਾਅਦ ਫੈਡਰਲ ਸਰਕਾਰ ਦੀ ਅਜਿਹੇ ਮੁੱਦੇ ਵਿੱਚ ਦਖਲ ਦੇਣ ਦੀ ਮੰਗ ਹੋਰ ਵੀ ਵੱਧ ਜਾਂਦੀ ਹੈ|
ਅੱਜ ਐਡਵੋਕੇਟਸ ਨਾਲ ਹੋਈ ਵਰਚੂਅਲ ਮੀਟਿੰਗ ਵਿੱਚ ਜਗਮੀਤ ਸਿੰਘ ਨੇ ਨੈਸ਼ਨਲ ਕਾਉਂਸਲ ਆਫ ਕੈਨੇਡੀਅਨ ਮੁਸਲਿਮਜ਼ ਵੱਲੋਂ ਪੇਸ਼ ਕੀਤੇ ਐਕਸ਼ਨ ਪਲੈਨ ਨਾਲ ਸਹਿਮਤੀ ਪ੍ਰਗਟਾਈ ਜਿਸ ਵਿੱਚ ਆਖਿਆ ਗਿਆ ਸੀ ਕਿ ਫੈਡਰਲ ਸਰਕਾਰ ਅਜਿਹਾ ਕਾਨੂੰਨ ਬਣਾਵੇ ਜਿਸ ਤਹਿਤ ਅਧਿਕਾਰੀਆਂ ਨੂੰ ਉਨ੍ਹਾਂ ਸੁਪਰੀਮੇਸਿਸਟ ਜਥੇਬੰਦੀਆਂ ਨੂੰ ਬੰਦ ਕਰਨ ਦੀ ਖੁੱਲ੍ਹ ਹੋਵੇ ਜਿਹੜੀਆਂ ਮਿਲੀਸ਼ੀਆ ਜਾਂ ਅੱਤਵਾਦੀ ਸੋਚ ਨੂੰ ਸ਼ਹਿ ਦਿੰਦੀਆਂ ਹੋਣ|
ਕੈਨੇਡੀਅਨ ਐਂਟੀ ਹੇਟ ਨੈੱਟਵਰਕ ਦੇ ਚੇਅਰ ਬਰਨੀ ਫਾਰਬਰ ਨੇ ਆਖਿਆ ਕਿ ਨੈਸ਼ਨਲ ਲਾਅ ਐਨਫੋਰਸਮੈਂਟ ਏਜੰਸੀਆਂ ਨੂੰ ਐਂਟੀ ਹੇਟ ਕ੍ਰਾਈਮ ਡਵੀਜ਼ਨਾਂ ਕਾਇਮ ਕਰਨੀਆਂ ਚਾਹੀਦੀਆਂ ਹਨ| ਨੈਸ਼ਨਲ ਮੁਸਲਿਮ ਕਾਉਂਸਲ ਨੇ ਦੱਸਿਆ ਕਿ ਇਸ ਸਬੰਧ ਵਿੱਚ ਸੰਭਾਵੀ ਕਦਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਉਨ੍ਹਾਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਬਲਿਕ ਸੇਫਟੀ ਮੰਤਰੀ ਬਿੱਲ ਬਲੇਅਰ ਨਾਲ ਵੀ ਵਰਚੂਅਲੀ ਮੁਲਾਕਾਤ ਕੀਤੀ ਸੀ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼