Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਕੋਵਿਡ-19 ਦੇ ਮਾਮਲਿਆਂ ਵਿੱਚ ਹੋ ਰਹੇ ਰਿਕਾਰਡ ਵਾਧੇ ਨਾਲ ਸਿੱਝਣ ਲਈ ਪਾਬੰਦੀਆਂ ਵਿੱਚ ਢਿੱਲ ਨਾ ਦਿੱਤੀ ਜਾਵੇ : ਟਰੂਡੋ

November 11, 2020 05:42 AM

ਓਟਵਾ, 10 ਨਵੰਬਰ (ਪੋਸਟ ਬਿਊਰੋ) : ਦੇਸ਼ ਭਰ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਹੋ ਰਹੇ ਰਿਕਾਰਡ ਵਾਧੇ ਨੂੰ ਲੈ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਾਫੀ ਚਿੰਤਤ ਹਨ|
ਜਸਟਿਨ ਟਰੂਡੋ ਵੱਲੋਂ ਪ੍ਰੀਮੀਅਰਜ਼ ਤੇ ਮੇਅਰਜ਼ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਬਲਿਕ ਹੈਲਥ ਦੀ ਹਿਫਾਜ਼ਤ ਲਈ ਹੁਣੇ ਕਾਰਵਾਈ ਕਰਨ ਤੇ ਸਿਰਫ ਅਰਥਚਾਰੇ ਲਈ ਕੁੱਝ ਇਲਾਕਿਆਂ ਵਿੱਚ ਲਾਈਆਂ ਪਾਬੰਦੀਆਂ ਵਿੱਚ ਢਿੱਲ ਨਾ ਦੇਣ| ਟਰੂਡੋ ਨੇ ਮੰਗਲਵਾਰ ਨੂੰ ਆਖਿਆ ਕਿ ਜੇ ਤੁਹਾਨੂੰ ਲੱਗਦਾ ਹੈ ਕਿ ਤੁਹਾਡੇ ਲੋਕਾਂ ਲਈ ਸਹਿਯੋਗ ਵਿੱਚ ਸਾਡੇ ਵੱਲੋਂ ਕੋਈ ਕਮੀ ਰਹਿ ਗਈ ਹੈ ਤਾਂ ਸਾਨੂੰ ਦੱਸਿਆ ਜਾਵੇ| ਅਸੀਂ ਪਹਿਲੇ ਦਿਨ ਤੋਂ ਲੈ ਕੇ ਜਿਸ ਤਰ੍ਹਾਂ ਤੁਹਾਡੇ ਨਾਲ ਕੰਮ ਕਰਦੇ ਆਏ ਹਾਂ ਉਸ ਤਰ੍ਹਾਂ ਅੱਗੇ ਵੀ ਕਰਦੇ ਰਹਾਂਗੇ|
ਉਨ੍ਹਾਂ ਆਖਿਆ ਕਿ ਫੈਡਰਲ ਸਰਕਾਰ ਨੇ ਇਸ ਔਖੀ ਘੜੀ ਵਿੱਚ ਕੈਨੇਡੀਅਨਾਂ ਦੀ ਹਰ ਪੱਖੋਂ ਮਦਦ ਕਰਨ ਦਾ ਜਿਹੜਾ ਵਾਅਦਾ ਕੀਤਾ ਹੈ ਅਸੀਂ ਉਸ ਨੂੰ ਹਰ ਹਾਲ ਨਿਭਾਵਾਂਗੇ, ਫਿਰ ਭਾਵੇਂ ਇਸ ਲਈ ਕਿੰਨਾ ਸਮਾਂ ਹੀ ਕਿਉਂ ਨਾ ਲੱਗੇ| ਮੈਨੀਟੋਬਾ ਵਿੱਚ ਫਰਸਟ ਨੇਸ਼ਨਜ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਇਜਾਫੇ ਤੋਂ ਬਾਅਦ ਫੈਡਰਲ ਸਰਕਾਰ ਐਂਟੀ ਕਰੋਨਾਵਾਇਰਸ ਕੋਸ਼ਿਸ਼ਾਂ ਲਈ 61 ਮਿਲੀਅਨ ਡਾਲਰ ਹੋਰ ਖਰਚ ਰਹੀ ਹੈ|
ਮੈਨੀਟੋਬਾ ਦੇ ਪ੍ਰੀਮੀਅਰ ਬ੍ਰਾਇਨ ਪੈਲਿਸਤਰ ਦਾ ਕਹਿਣਾ ਹੈ ਕਿ ਇਸ ਸਮੇਂ ਕੋਵਿਡ-19 ਨਾਲ ਸਿੱਝਣ ਲਈ ਪ੍ਰੋਵਿੰਸ ਨਾਜ਼ੁਕ ਦੌਰ ਵਿੱਚੋਂ ਲੰਘ ਰਹੀ ਹੈ ਤੇ ਉਨ੍ਹਾਂ ਵੱਲੋਂ ਵੱਧ ਰਹੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ| ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਸੋਸ਼ਲ ਤੇ ਧਾਰਮਿਕ ਇੱਕਠਾ ਦੇ ਨਾਲ ਨਾਲ ਰੈਸਟੋਰੈਂਟਸ, ਮਿਊਜ਼ੀਅਮਜ਼, ਥਿਏਟਰਜ਼ ਤੇ ਮਨੋਰੰਜਨ ਦੀਆਂ ਹੋਰ ਗਤੀਵਿਧੀਆਂ ਉੱਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ