Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਆਪਣੇ ਆਪ ਨੂੰ ‘ਗੁਰੂ ਗੋਬਿੰਦ ਸਿੰਘ ਦਾ ਅਵਤਾਰ’ ਦੱਸਣ ਵਾਲਾ ਠੱਗ ਗ੍ਰਿਫ਼ਤਾਰ

November 11, 2020 06:42 AM

ਸੰਗਰੂਰ, 10 ਨਵੰਬਰ, (ਪੋਸਟ ਬਿਊਰੋ)-ਇਸ ਜਿ਼ਲੇ ਵਿੱਚ ਮੂਨਕ ਨੇੜਲੇ ਪਿੰਡ ਬੱਲਰਾਂ ਦੇ ਮਲਕੀਤ ਸਿੰਘ ਨਾਂ ਦੇ ਇਕ ਵਿਅਕਤੀ ਵੱਲੋਂ ਆਪਣੇ ਯੂ-ਟਿਊਬ ਚੈਨਲ ਉੱਤੇ ਆਡੀਓ ਅਤੇ ਵੀਡੀਓ ਰਾਹੀਂ ਖ਼ੁਦ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੱਸ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਲਾਉਣ ਦਾ ਖੁਲਾਸਾ ਹੋਇਆ ਹੈ। ਇਸਆਦਮੀ ਨੇ ਆਪਣੀ ਵੀਡੀਓ ਚੈਨਲ ਰਾਹੀਂ ਇਹ ਦਾਅਵਾ ਕੀਤਾ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਉਸ ਕੋਲ ਮਨੁੱਖੀ ਰੂਪ ਵਿਚ ਘਰ ਆਉਂਦੇ-ਜਾਂਦੇ ਹਨ ਤੇ ਗੁਰੂ ਗੋਬਿੰਦ ਸਿੰਘ ਜੀ, ਮਾਤਾ ਸਾਹਿਬ ਕੌਰ ਅਤੇ ਸਾਹਿਬਜ਼ਾਦਿਆਂ ਨੇ ਇਨਸਾਨੀ ਅਵਤਾਰ ਵਿੱਚ ਸੰਸਾਰ ਵਿਚ ਆਉਣ ਦਾ ਵਾਅਦਾ ਕੀਤਾ ਹੈ। ਪੁਲਿਸ ਨੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਚਮਾਰਹੇੜੀ ਦੇ ਕਥਾ-ਵਾਚਕ ਭਗਵਾਨ ਸਿੰਘ ਦੇ ਬਿਆਨਾਂਉੱਤੇ ਉਕਤ ਵਿਅਕਤੀ ਵਿਰੁੱਧ ਬੇਅਦਬੀ ਦੀਆਂ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਕਰ ਕੇ ਉਸ ਦੀ ਗ੍ਰਿਫਤਾਰੀ ਦੇ ਬਾਅਦ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।
ਸ਼ਿਕਾਇਤਕਰਤਾ ਭਗਵੰਤ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਮਲਕੀਤ ਸਿੰਘ ਨੇ ਆਪਣਾ ਯੂ-ਟਿਊਬਚੈਨਲ ਬਣਾਇਆ ਹੋਇਆ ਹੈ, ਜਿਸ ਤੋਂ ਉਹ ਲੋਕਾਂ ਵਿਚਪ੍ਰਚਾਰ ਕਰਦਾ ਹੈ ਕਿ ਉਹ ਗੁਰੂ ਗੋਬਿੰਦ ਸਿੰਘ ਦਾ ਅਵਤਾਰ ਹੈ। ਉਸ ਦਾ ਕਹਿਣਾ ਹੈ ਕਿ ਸਾਹਿਬਜ਼ਾਦੇ ਅਤੇ ਮਾਤਾ ਸਾਹਿਬ ਕੌਰ ਇਨਸਾਨੀ ਰੂਪ ਵਿਚ ਉਸ ਕੋਲ ਆਉਂਦੇ ਰਹਿੰਦੇ ਹਨ ਅਤੇ ਉਹ ਆਪੋ ਵਿਚ ਗੱਲਬਾਤ ਵੀ ਕਰਦੇ ਹਨ। ਮਲਕੀਤ ਸਿੰਘ ਬੱਲਰਾਂ ਇਲਾਕੇ ਵਿਚ ਬਿਜਲੀ ਦੇ ਜਨਰੇਟਰਾਂ ਦੀਆਂ ਮੋਟਰਾਂ ਬੰਨ੍ਹਣ ਦਾ ਕੰਮ ਕਰਦਾ ਹੈ ਅਤੇ ਆਪਣੇ ਘਰ ਨੂੰ ਲੋਕਾਂ ਵਿਚਾਲੇ ‘ਸੱਚਖੰਡ ਅਕਾਲ ਨਿਵਾਸ’ ਦੱਸ ਕੇ ਗਲਤ ਕਿਸਮ ਦਾ ਪ੍ਰਚਾਰ ਕਰਦਾ ਹੈ। ਮਲਕੀਤ ਸਿੰਘ ਦਾ ਦਾਅਵਾ ਹੈ ਕਿ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਅੰਮ੍ਰਿਤਸਰ ਅਤੇ ਅਨੰਦਪੁਰ ਸਾਹਿਬ ਵੀ ਗਿਆ ਸੀ, ਪਰ ਓਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਕਮਰਾ ਨਹੀਂ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ