Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕਾਰਪੋਰੇਟ ਘਰਾਣਿਆਂ ਦੇ ਵੱਡੇ ਪ੍ਰੋਜੈਕਟਾਂ ਨੂੰ ਸੁਰੱਖਿਆ ਦਿੱਤੀ

November 11, 2020 06:47 AM

ਚੰਡੀਗੜ੍ਹ, 10 ਨਵੰਬਰ, (ਪੋਸਟ ਬਿਊਰੋ)-ਭਾਰਤ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਲੜ ਰਹੀਆਂ ਕਿਸਾਨ ਜਥੇਬੰਦੀਆਂ ਇਸ ਦੇ ਨਾਲ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਵੀ ਕਰਦੀਆਂ ਹਨ। ਇਸ ਨੂੰ ਵੇਖ ਕੇ ਪੰਜਾਬ ਸਰਕਾਰ ਨੇ ਇਸ ਰਾਜ ਅੰਦਰ ਚੱਲਦੇ ਕਾਰਪੋਰੇਟ ਘਰਾਣਿਆਂ ਦੇ ਵੱਡੇ ਪ੍ਰੋਜੈਕਟਾਂ ਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸਐਸ ਪੀ ਨੂੰ ਆਦੇਸ਼ ਜਾਰੀ ਕਰਕੇ ਉਨ੍ਹਾਂ ਨੂੰ ਅਜਿਹੇ ਪ੍ਰੋਜੈਕਟਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਪ੍ਰਬੰਧ ਕਰਨ ਨੂੰ ਕਿਹਾ ਹੈ ਤਾਂ ਜੋ ਕਿਸੇ ਵੀ ਕਿਸਮ ਦਾ ਜਾਨੀ-ਮਾਲੀ ਨੁਕਸਾਨ ਹੋਣ ਤੋਂ ਰੋਕਿਆ ਜਾ ਸਕੇ।ਬੀਤੇ ਕਈ ਦਿਨਾਂ ਤੋਂ ਕਿਸਾਨਾਂ ਨੇ ਇਨ੍ਹਾਂ ਪ੍ਰੋਜੈਕਟਾਂ ਵੱਲ ਨੂੰ ਜਾਂਦੇ ਰੇਲ ਮਾਰਗਾਂ ਨੂੰ ਰੋਕਿਆ ਹੋਇਆ ਸੀ ਤੇ ਮਾਲ ਗੱਡੀਆਂ ਦੀ ਆਵਾਜਾਈ ਰੁਕਣ ਨਾਲ ਇਨ੍ਹਾਂ ਪ੍ਰੋਜੈਕਟਾਂ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ ਅਤੇ ਇਹ ਠੱਪ ਪਏ ਹਨ। ਪਿਛਲੇ ਡੇਢ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕਰ ਰਹੀਆਂ ਹਨ। ਇਸ ਕਾਰਨ ਕਾਰਪੋਰੇਟ ਘਰਾਣਿਆਂ ਨੂੰ ਡਰ ਸੀ ਕਿ ਪੰਜਾਬ ਵਿਚਲੇ ਕਿਸਾਨ ਸੰਘਰਸ਼ ਦੇ ਦੌਰਾਨ ਉਨ੍ਹਾਂ ਦੇ ਪ੍ਰੋਜੈਕਟਾਂ ਦਾ ਕੋਈ ਨੁਕਸਾਨ ਨਾ ਹੋਵੇ। ਇਸ ਚਿੰਤਾ ਕਾਰਨ ਉਨ੍ਹਾਂ ਨੇ ਪੰਜਾਬ ਸਰਕਾਰ ਤੋਂਆਪਣੇ ਪ੍ਰਾਜੈਕਟਾਂ ਲਈ ਸੁਰੱਖਿਆ ਦੀ ਮੰਗ ਪੇਸ਼ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ