Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਅਰਨਬ ਗੋਸਵਾਮੀ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ, ਤੁਰੰਤ ਰਿਹਾਈ ਦੇ ਆਦੇਸ਼

November 12, 2020 06:34 AM

ਨਵੀਂ ਦਿੱਲੀ, 11 ਨਵੰਬਰ, (ਪੋਸਟ ਬਿਊਰੋ)- ਰਿਪਬਲਿਕ ਟੀ ਵੀ ਦੇ ਐਡੀਟਰ-ਇਨ-ਚੀਫ਼ ਅਰਨਬ ਗੋਸਵਾਮੀ ਵਲੋਂ ਪੇਸ਼ ਕੀਤੀ ਜ਼ਮਾਨਤ ਦੀ ਅਰਜ਼ੀ ਉੱਤੇ ਸੁਣਵਾਈ ਹੋਣ ਤੋਂ ਬਾਅਦਭਾਰਤ ਦੀ ਸੁਪਰੀਮ ਕੋਰਟ ਨੇ ਬੁੱਧਵਾਰ ਅੱਜ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇੱਕ ਇੰਟੀਰੀਅਰ ਡੈਕੋਰੇਟਰ ਨੂੰ ਖ਼ੁਦਕੁਸ਼ੀ ਲਈ ਉਕਸਾਉਣਦੇ ਕੇਸ ਵਿੱਚ ਅਰਨਬ ਗੋਸਵਾਮੀ ਦੇ ਨਾਲ ਦੂਸਰੇ ਦੋਸ਼ੀ ਨੂੰ ਵੀ ਜ਼ਮਾਨਤ ਮਿਲ ਗਈ ਹੈ। ਕੋਰਟ ਨੇ ਜੇਲ ਪ੍ਰਸ਼ਾਸਨ ਤੇ ਕਮਿਸ਼ਨਰ ਨੂੰ ਆਦੇਸ਼ ਦਾ ਪਾਲਣ ਯਕੀਨੀ ਕਰਨ ਦੇ ਹੁਕਮਾਂ ਨਾਲ ਕਿਹਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਰਿਹਾਈ ਵਿੱਚ 2 ਦਿਨ ਦੇਰੀ ਹੋਵੇ। ਕੋਰਟ ਨੇ ਕਿਹਾ ਕਿ ਜੇ ਅਸੀਂ ਹੇਠਲੀ ਅਦਾਲਤ ਨੂੰ ਜ਼ਮਾਨਤ ਦੀਆਂ ਸ਼ਰਤਾਂ ਲਾਉਣ ਨੂੰ ਕਹਿੰਦੇ ਤਾਂ 2 ਦਿਨ ਲੱਗ ਜਾਂਦੇ, ਇਸ ਲਈ ਅਸੀਂ 50 ਹਜ਼ਾਰ ਰੁਪਏ ਦਾ ਨਿੱਜੀ ਬਾਂਡ ਜੇਲ ਪ੍ਰਸ਼ਾਸਨ ਕੋਲ ਹੀ ਭਰਨ ਲਈ ਕਹਿ ਦਿੱਤਾ ਹੈ।
ਵਰਨਣ ਯੋਗ ਹੈ ਕਿ ਬੰਬੇ ਹਾਈ ਕੋਰਟ ਨੇ ਅਰਨਬ ਗੋਸਵਾਮੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਸੁਪਰੀਮ ਕੋਰਟ ਗਏ ਸਨ।ਮਾਮਲੇ ਦੀ ਸੁਣਵਾਈ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਇੰਦਰਾ ਬੈਨਰਜੀ ਦੀ ਬੈਂਚ ਨੇ ਕੀਤੀ ਹੈ। ਇਸ ਮੌਕੇ ਜਸਟਿਸ ਚੰਦਰਚੂੜ ਨੇ ਕਿਹਾ ਕਿ ਜੇ ਸੂਬਾ ਸਰਕਾਰਾਂ ਲੋਕਾਂ ਨੂੰ ਇੰਜ ਹੀ ਨਿਸ਼ਾਨਾ ਬਣਾਉਂਦੀਆਂ ਹਨ ਤਾਂ ਉਨ੍ਹਾਂ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਨਾਗਰਿਕਾਂ ਦੀ ਆਜ਼ਾਦੀ ਦੀ ਰੱਖਿਆ ਲਈ ਸੁਪਰੀਮ ਕੋਰਟ ਮੌਜੂਦ ਹੈ। ਸੁਪਰੀਮ ਕੋਰਟ ਨੇ ਇਸ ਗੱਲ ਉੱਤੇ ਚਿੰਤਾ ਜ਼ਾਹਰ ਕੀਤੀ ਹੈ ਕਿ ਸੂਬਾ ਸਰਕਾਰਾਂ ਕੁਝ ਲੋਕਾਂ ਨੂੰ ਵਿਚਾਰਧਾਰਾ ਅਤੇ ਵੋਟ ਦੇ ਵਖਰੇਵੇਂਕਾਰਨ ਨਿਸ਼ਾਨਾ ਬਣਾ ਰਹੀਆਂ ਹਨ। ਅਰਨਬ ਦੀ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ, ‘ਅਸੀਂ ਦੇਖ ਰਹੇ ਹਾਂ ਕਿ ਇਕ ਤੋਂ ਬਾਅਦ ਇਕ ਅਜਿਹਾ ਕੇਸਆ ਰਿਹਾ ਹੈ, ਜਿਸ ਵਿੱਚ ਹਾਈ ਕੋਰਟਾਂ ਜ਼ਮਾਨਤ ਨਹੀਂ ਦੇ ਰਹੀਆਂ ਅਤੇ ਉਹ ਲੋਕਾਂ ਦੀ ਆਜ਼ਾਦੀ, ਨਿੱਜੀ ਆਜ਼ਾਦੀ ਦੀ ਰਾਖੀ ਕਰਨ ਤੋਂ ਅਸਫ਼ਲ ਹੋ ਰਹੀਆਂ ਹਨ।`` ਅਦਾਲਤ ਨੇ ਮਹਾਰਾਸ਼ਟਰ ਸਰਕਾਰ ਤੋਂ ਜਾਣਨਾ ਚਾਹਿਆ ਕਿ ਕੀ ਅਰਨਬ ਗੋਸਵਾਮੀ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ ਪੁੱਛਗਿੱਛ ਦੀ ਕੋਈ ਲੋੜ ਸੀ, ਕਿਉਂਕਿ ਉਹ ਨਿੱਜੀ ਆਜ਼ਾਦੀ ਨਾਲ ਸੰਬੰਧਤ ਕੇਸ ਹੈ। ਅਦਲਾਤ ਨੇ ਟਿੱਪਣੀ ਕੀਤੀ ਕਿ ਭਾਰਤੀ ਲੋਕਤੰਤਰ ਅਸਾਧਾਰਨ ਢੰਗ ਨਾਲ ਲਚਕੀਲਾ ਹੈ ਅਤੇ ਮਹਾਰਾਸ਼ਟਰ ਸਰਕਾਰ ਨੂੰ ਇਸ ਸਭ (ਟੀਵੀ ਉੱਤੇ ਅਰਨਬ ਦੇ ਮਿਹਣੇ) ਨੂੰ ਨਜ਼ਰਅੰਦਾਜ਼ ਕਰਨਾ ਚਾਹੀਦਾ ਹੈ।
ਅਰਨਬ ਗੋਸਵਾਮੀ ਨੂੰ ਸਾਲ 2018 ਵਿੱਚਇੱਕ ਇੰਟੀਰੀਅਰ ਡਿਜ਼ਾਈਨਰ ਅਨਵਯ ਨਾਈਕ ਤੇ ਉਨ੍ਹਾਂ ਦੀ ਮਾਂ ਦੀ ਖ਼ੁਦਕੁਸ਼ੀ ਨਾਲ ਸੰਬੰਧਤ ਕੇਸ ਵਿੱਚ ਚਾਰ ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼