Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਦੋ ਮਹੀਨੇ ਕਿਸਾਨ ਸੰਘਰਸ਼ ਚੱਲਣ ਪਿੱਛੋਂ ਸੰਨੀ ਦਿਓਲ ਨੂੰ ਪੰਜਾਬ ਦੀ ਯਾਦ ਆਈ

November 12, 2020 06:36 AM

* ਕੈਪਟਨ ਨੂੰ ਰੇਲ ਲਾਈਨਾਂ ਖਾਲੀ ਕਰਾਉਣ ਲਈ ਲਿਖਿਆ
* ਕਿਸਾਨਾਂ ਨੂੰ ਦਿੱਲੀ ਮੀਟਿੰਗ ਵਿੱਚ ਜਾਣ ਦੀ ਅਪੀਲ


ਗੁਰਦਾਸਪੁਰ, 11 ਨਵੰਬਰ, (ਪੋਸਟ ਬਿਊਰੋ)- ਗੁਰਦਾਸਪੁਰ ਪਾਰਲੀਮੈਂਟਰੀ ਹਲਕੇ ਤੋਂ ਲੋਕ ਸਭਾ ਮੈਂਬਰ ਅਤੇ ਅਭਿਨੇਤਾ ਸੰਨੀ ਦਿਓਲ ਨੂੰ ਵੀ ਪੰਜਾਬ ਦੇ ਹਾਲਾਤ ਦੀ ਯਾਦ ਆ ਗਈ ਹੈ। ਦੋ ਮਹੀਨੇ ਕਿਸਾਨ ਸੰਘਰਸ਼ ਚੱਲਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਨੀ ਦਿਓਲ ਨੇ ਇਕ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚਸੰਨੀ ਦਿਓਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰੇਲ ਟਰੈਕ ਖਾਲੀ ਕਰਾਉਣ ਵਾਸਤੇ ਕਿਹਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਵਿੱਚ ਲਗਭਗ 50 ਦਿਨਾਂ ਤੋਂ ਅੰਦੋਲਨ ਚੱਲ ਰਿਹਾ ਹੈ ਅਤੇ ਰੇਲਾਂ ਰੋਕਣ ਦੇ ਨਾਲ ਕਈ ਥਾਵਾਂ ਉੱਤੇ ਸੜਕ ਆਵਾਜਾਈ ਵੀ ਰੋਕੀ ਗਈ ਹੈ, ਜਿਸ ਦਾ ਬੁਰਾ ਪ੍ਰਭਾਵ ਸੂਬੇ ਦੇ ਵਪਾਰ-ਕਾਰੋਬਾਰ, ਕਿਸਾਨਾਂ, ਆਮ ਲੋਕਾਂ ਤੇ ਸਰਕਾਰ ਦੀ ਆਮਦਨ ਉੱਤੇ ਪੈ ਰਿਹਾ ਹੈ। ਪੰਜਾਬ ਦੀ ਅਰਥਵਿਵਸਥਾ ਬੂਰੀ ਤਰ੍ਹਾਂ ਹਿੱਲ ਗਈ ਹੈ ਅਤੇ ਵਪਾਰ, ਕਾਰੋਬਾਰ, ਉਦਯੋਗ ਦੇ ਨਾਲ ਐਕਸਪੋਰਟ ਖਤਮ ਹੋਣ ਕੰਢੇ ਉੱਤੇ ਹਨ। ਆਪਣੇ ਟਵਿਟਰ ਅਕਾਊਂਟਤੋਂ ਸੰਨੀ ਦਿਓਲ ਨੇ ਲਿਖਿਆ ਕਿ ਪੰਜਾਬ ਦੇ ਸਮੁੱਚੇ ਵਿਕਾਸ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਹੈ ਕਿ ਰੇਲਵੇ ਬੋਰਡ ਦੀਆਂ ਲੋੜਾਂ ਮੁਤਾਬਕ ਰੇਲ ਟਰੈਕ ਖਾਲੀ ਕਰਵਾਏ ਜਾਣ ਤਾਂ ਜੋ ਪੰਜਾਬੀਆਂ ਅਤੇ ਪੰਜਾਬ ਦਾ ਆਰਥਿਕ ਨੁਕਸਾਨ ਨਾ ਹੋਵੇ। ਉਨ੍ਹਾਂ ਇਹ ਵੀ ਕਿਹਾ ਹੈ ਕਿ ਅੰਦੋਲਨ ਕਰਨ ਦਾ ਲੋਕਤੰਤਰੀ ਹੱਕ ਹੈ, ਪਰ ਪੰਜਾਬ ਸਰਕਾਰ ਦੀਇਹ ਜ਼ਿੰਮੇਵਾਰੀ ਹੈ ਕਿ ਇਸ ਨਾਲ ਹੋਰ ਨਾਗਰਿਕਾਂ ਦੀ ਆਮਦਨ ਦੇ ਸਾਧਨ ਨਾ ਰੁਕਣ।
ਇਹੀ ਨਹੀਂ, ਇਸ ਮੌਕੇ ਸੰਨੀ ਦਿਓਲ ਨੇ ਖੇਤੀ ਕਾਨੂੰਨਾਂਕਾਰਨ ਨਾਰਾਜ਼ ਹੋਏੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਂਅ ਵੀਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਸਾਨ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ 13 ਨਵੰਬਰ ਨੂੰ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਦਿੱਲੀ ਵਿੱਚ ਗੱਲਬਾਤ ਵਿੱਚ ਹਿੱਸਾ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰ ਦੇ ਸੱਦੇਦਾ ਫੈਸਲਾ ਕਰਨ ਲਈ ਕਿਸਾਨ ਸੰਗਠਨਾਂ ਨੇ ਬੈਠਕ ਸੱਦੀ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਦੇ ਹਾਲਾਤ ਦਾ ਧਿਆਨ ਰੱਖ ਕੇ ਸੰਗਠਨਾਂ ਦੇ ਆਗੂ ਇਹ ਸੱਦਾਮੰਨ ਲੈਣ ਤੇ ਬੈਠਕ ਵਿੱਚ ਜ਼ਰੂਰ ਜਾਣ। ਉਨ੍ਹਾਂ ਲਿਖਿਆ ਕਿ ਇਤਿਹਾਸ ਗਵਾਹ ਹੈ ਕਿ ਵੱਡੀ ਤੋਂ ਵੱਡੀ ਸਮੱਸਿਆ, ਵਿਵਾਦ ਤੇ ਮੰਗਾਂ ਦਾ ਹੱਲ ਗੱਲਬਾਤ ਨਾਲ ਨਿਕਲਿਆ ਹੈ, ਇਸ ਲਈ ਕਿਸਾਨ ਇਸ ਸੱਦੇ ਨੂੰ ਰੱਦ ਨਾ ਕਰਨ। ਸੰਨੀ ਦਿਓਲ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਹਿੱਤ ਚਿੰਤਕ ਹਨ ਅਤੇ ਕੇਂਦਰ ਸਰਕਾਰ ਸਭ ਨਾਲ ਗੱਲ ਕਰਕੇ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਕਰਨ ਦੀ ਇੱਛਾ ਤੇ ਨੀਤ ਰੱਖਦੀ ਹੈ। ਇਸੇ ਕਾਰਨ ਪਹਿਲਾਂ ਖੇਤੀ ਤੇ ਕਿਸਾਨ ਭਲਾਈ ਮੰਤਰਾਲੇ ਦੇ ਸੱਦੇ ਉੱਤੇ ਸੰਗਠਨਾਂ ਦੀ ਅਧਿਕਾਰੀਆਂ ਨਾਲ ਬੈਠਕ ਹੋਈ ਸੀ ਅਤੇਅੱਗੋਂ ਕੇਂਦਰੀ ਮੰਤਰੀਆਂ ਅਤੇ ਕਿਸਾਨ ਸੰਗਠਨਾਂ ਵਿਚਾਲੇ ਬੈਠਕ ਦਿੱਲੀ ਵਿੱਚਸੱਦੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ