Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਭਾਰਤੀ ਏਅਰ ਲਾਈਨਾਂ ਨੂੰ 70 ਫੀਸਦੀ ਮੁਸਾਫਰਾਂ ਦੇ ਨਾਲ ਦੇਸੀ ਉਡਾਣਾਂ ਚਲਾਉਣ ਦੀ ਛੋਟ ਮਿਲੀ

November 12, 2020 06:46 AM

ਨਵੀਂ ਦਿੱਲੀ, 11 ਨਵੰਬਰ, (ਪੋਸਟ ਬਿਊਰੋ)- ਭਾਰਤ ਦੇ ਘਰੇਲੂ ਹਵਾਈ ਯਾਤਰੀਆਂ ਦੀ ਲਗਾਤਾਰ ਵਧ ਰਹੀ ਗਿਣਤੀ ਕਾਰਨ ਕੇਂਦਰ ਸਰਕਾਰ ਨੇ ਅੱਗੇ ਤੋਂ ਭਾਰਤੀ ਏਅਰਲਾਈਨਾਂਨੂੰ ਵਧੇਰੇ ਉਡਾਣਾਂ ਨੂੰ ਖੁੱਲ੍ਹ ਦੇ ਦਿੱਤੀ ਹੈ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਭਾਰਤ ਦੀਆ ਘਰੇਲੂ ਹਵਾਈ ਕੰਪਨੀਆਂ ਨੂੰ ਕੋਰੋਨਾ ਵਾਇਰਸ ਦਾ ਸੰਕਟ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ 70 ਫੀਸਦੀ ਮੁਸਾਫਰਾਂ ਨਾਲ ਉਡਾਣ ਲਈ ਛੋਟ ਦਾ ਐਲਾਨ ਕੀਤਾ ਹੈ। ਇਸ ਵੇਲੇ ਘਰੇਲੂ ਏਅਰਲਾਈਨਾਂ ਨੂੰ 60 ਫੀਸਦੀਮੁਸਾਫਰਾਂਨਾਲ ਉਡਾਣ ਦੀ ਛੋਟ ਹੈ।ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੱਸਿਆ ਹੈ ਕਿ 25 ਮਈ ਨੂੰ 30,000 ਯਾਤਰੀਆਂ ਨਾਲ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਸਨ ਅਤੇ 8 ਨਵੰਬਰ ਨੂੰ ਘਰੇਲੂ ਹਵਾਈ ਯਾਤਰੀਆਂ ਦੀ ਗਿਣਤੀ 2.06 ਲੱਖ ਤੱਕ ਚਲੀ ਗਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਪਿਛਲੇ ਹਫਤੇ ਕਿਹਾ ਸੀ ਕਿ ਘਰੇਲੂ ਏਅਰਲਾਈਨਾਂ 24 ਫਰਵਰੀ 2021 ਤੱਕ ਕੋਰੋਨਾ ਸੰਕਟ ਸ਼ੁਰੂ ਹੋਣ ਤੋਂ ਪਹਿਲਾਂ ਵਾਲੀ ਸਮਰੱਥਾ ਦੇ 60 ਫੀਸਦੀ ਤੱਕ ਉਡਾਣ ਚਲਾ ਸਕਦੀਆਂ ਹਨ। ਫਿਰ ਸਰਕਾਰ ਨੇ ਲਗਾਤਾਰ ਵਧਦੀ ਮੰਗ ਕਾਰਨ ਇਸ ਹੱਦ ਨੂੰ ਵਧਾ ਕੇ 70 ਫੀਸਦੀ ਕਰ ਦਿੱਤਾ ਹੈ। ਸਰਕਾਰ ਨੇ ਤਾਲਾਬੰਦੀ ਵਿਚ ਛੋਟਾਂ ਦੇ ਦੋ ਮਹੀਨੇ ਬਾਅਦ 25 ਮਈ ਤੋਂ ਘਰੇਲੂ ਉਡਾਣ ਸੇਵਾ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ ਸੀ, ਏਅਰਲਾਈਨਾਂ ਨੂੰ ਵੱਧ ਤੋਂ ਵੱਧ 33 ਫੀਸਦੀਮੁਸਾਫਰਾਂ ਨਾਲ ਉਡਾਣਾਂ ਦੀ ਖੁੱਲ੍ਹ ਸੀ। ਇਸ ਤੋਂ ਬਾਅਦ ਮੰਗ ਦਾ ਵਾਧਾ ਹੋਣ ਉੱਤੇ ਸਰਕਾਰ ਨੇ 26 ਜੂਨ ਨੂੰ ਇਹ ਹੱਦ 45 ਫੀਸਦੀਤੇ 2 ਸਤੰਬਰ ਨੂੰ 60 ਫੀਸਦੀ ਕਰ ਦਿੱਤੀ ਸੀ, ਪਰ 2 ਸਤੰਬਰ ਨੂੰ ਕੀਤੇ ਐਲਾਨ ਵਿੱਚ ਸਰਕਾਰ ਨੇ ਇਹ ਨਹੀਂਸੀ ਦੱਸਿਆ ਕਿ ਇਹ ਹੱਦ ਕਦੋਂ ਤੱਕ ਲਾਗੂ ਰਹੇਗੀ। ਇਸ ਤੋਂ ਬਾਅਦ ਪਿਛਲੇ ਹਫ਼ਤੇ ਸਰਕਾਰ ਨੇ ਕਿਹਾ ਸੀ ਕਿ ਇਹ ਹੱਦ 24 ਫਰਵਰੀ 2021 ਤੱਕ ਲਾਗੂ ਰਹੇਗੀ। ਕੇਂਦਰ ਸਰਕਾਰ ਵੱਲੋਂ 70 ਫੀਸਦੀਮੁਸਾਫਰਾਂ ਵਾਲੀਆਂ ਉਡਾਣਾਂ ਚਲਾਉਣ ਦੀ ਆਗਿਆ ਮਿਲਣ ਪਿੱਛੋਂਹਵਾਈ ਕੰਪਨੀਆਂ ਨੂੰ ਆਸ ਹੈ ਕਿ ਛੇਤੀ ਹੀ ਸਰਕਾਰ ਇਸ ਛੋਟ ਨੂੰ ਹੋਰ ਵਧਾ ਦੇਵੇਗੀ ਅਤੇ ਕੋਰੋਨਾ ਸੰਕਟ ਤੋਂ ਪਹਿਲਾਂ ਵਾਂਗ ਘਰੇਲੂ ਉਡਾਣ ਸੇਵਾ ਆਮ ਵਾਲੀ ਹਾਲਤ ਵਿੱਚ ਵਾਪਸ ਆ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ