Welcome to Canadian Punjabi Post
Follow us on

24

January 2021
ਪੰਜਾਬ

ਬੀਮਾ ਕੰਪਨੀਆਂ ਵੱਲੋਂ ਕਿਸਾਨਾਂ ਦੀ ਲੁੱਟ 'ਚ ਕੈਪਟਨ ਸਰਕਾਰ ਹਿੱਸੇਦਾਰ : ਸਰਬਜੀਤ ਕੌਰ ਮਾਣੂੰਕੇ

November 12, 2020 04:31 PM

-ਬੇਲਗ਼ਾਮ ਬੀਮਾ ਕੰਪਨੀ ਦੇ ਲੋਟੂ ਫ਼ਰਮਾਨਾਂ ਨੂੰ ਤੁਰੰਤ ਰੱਦ ਕਰੇ ਸਰਕਾਰ


ਚੰਡੀਗੜ੍ਹ, 12 ਨਵੰਬਰ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਈ ਘਨੱਈਆ ਸਿਹਤ ਸੇਵਾ ਸਕੀਮ ਨਾਲ ਜੁੜੇ ਕਿਸਾਨਾਂ 'ਤੇ ਬੀਮਾ ਕੰਪਨੀ ਵੱਲੋਂ ਕਰੋੜਾਂ ਰੁਪਏ ਦੇ ਵਾਧੂ ਚਪਤ ਲਗਾਏ ਜਾਣ ਲਈ ਅਮਰਿੰਦਰ ਸਿੰਘ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੀ ਉਪ ਨੇਤਾ  ਸਰਬਜੀਤ ਕੌਰ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਲਾਹਣਤ ਪਾਉਂਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਰਗੜ ਰਹੀਆਂ ਬੀਮਾ ਕੰਪਨੀਆਂ ਨਾਲ ਹਿੱਸੇਦਾਰ ਬਣਨ ਦੀ ਥਾਂ ਇਨ੍ਹਾਂ ਬੇਲਗ਼ਾਮ ਬੀਮਾ ਕੰਪਨੀਆਂ ਨੂੰ ਨੱਥ ਪਾਵੇ।
'ਆਪ' ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਸਰਕਾਰ ਦੀ ਇਸ ਤੋਂ ਵੱਡੀ ਨਾਲਾਇਕੀ ਕੀ ਹੋ ਸਕਦੀ ਹੈ ਕਿ ਪੁਰਾਣੀ ਬੀਮਾ ਕੰਪਨੀ ਦੇ ਅੱਧ ਵੱਟਿਓ ਭੱਜ ਜਾਣ ਨਾਲ ਜਿੱਥੇ ਪ੍ਰੀਮੀਅਰ ਭਰੇ ਜਾਣ ਦੇ ਬਾਵਜੂਦ ਕਿਸਾਨ 6 ਮਹੀਨਿਆਂ ਤੋਂ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝੇ ਚੱਲੇ ਆ ਰਹੇ ਹਨ, ਉੱਥੇ ਸਰਕਾਰ ਵੱਲੋਂ ਨਵੀਂ ਸਹੇੜੀ ਬੀਮਾ ਕੰਪਨੀ ਨੇ ਸਿੱਧਾ 60 ਫ਼ੀਸਦੀ ਪ੍ਰੀਮੀਅਰ ਵਧਾ ਦਿੱਤਾ ਹੈ। ਜਿਸ ਨਾਲ ਕਰੀਬ ਡੇਢ ਲੱਖ ਲਾਭਪਾਤਰੀ ਕਿਸਾਨਾਂ 'ਤੇ 19 ਕਰੋੜ ਰੁਪਏ ਦਾ ਵਾਧੂ ਭਾਰ ਪੈ ਗਿਆ ਹੈ। ਜੋ ਪੂਰੀ ਤਰਾਂ ਬੇਲੋੜਾ ਅਤੇ ਗ਼ੈਰਵਾਜਬ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੀਮਾ ਕੰਪਨੀ ਦੇ ਲੋਟੂ ਫ਼ਰਮਾਨਾਂ ਨੂੰ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ।
ਮਾਣੂੰਕੇ ਨੇ ਸਰਕਾਰ ਦੀ ਨੀਅਤ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਸ ਭ੍ਰਿਸ਼ਟ ਸਰਕਾਰ 'ਚ ਇਸ ਗੱਲ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਉੱਚ ਪੱਧਰੀ ਮਿਲੀਭੁਗਤ ਨਾਲ ਹਿੱਸਾ-ਪੱਤੀ ਤੈਅ ਕਰਕੇ ਬੀਮਾ ਕੰਪਨੀ ਨੂੰ ਕਿਸਾਨਾਂ ਨੂੰ ਲੁੱਟਣ ਦੀ ਖੁੱਲ ਦੇ ਦਿੱਤੀ ਗਈ ਹੋਵੇ ਕਿਉਂਕਿ ਪ੍ਰਾਈਵੇਟ ਹਸਪਤਾਲਾਂ ਸਮੇਤ ਖੇਤੀਬਾੜੀ ਸੰਦਾਂ 'ਤੇ ਮਿਲਦੀ ਸਬਸਿਡੀ 'ਚ ਅਜਿਹਾ ਮਾਫ਼ੀਆ ਪਹਿਲਾਂ ਹੀ ਸਰਗਰਮ ਹੈ।
ਸਰਬਜੀਤ ਕੌਰ ਮਾਣੂੰਕੇ ਨੇ ਪੰਜਾਬ 'ਚ ਸਰਕਾਰੀ ਸਿਹਤ ਸੇਵਾਵਾਂ 'ਚ ਕ੍ਰਾਂਤੀਕਾਰੀ ਸੁਧਾਰ ਦੀ ਮੰਗ ਕਰਦਿਆਂ ਕੈਪਟਨ ਸਰਕਾਰ ਨੂੰ ਨਸੀਹਤ ਦਿੱਤੀ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਸਿਹਤ ਮਾਡਲ ਅਪਣਾਉਣਾ ਚਾਹੀਦਾ ਹੈ। ਜਿੱਥੇ ਸਰਕਾਰੀ ਹਸਪਤਾਲਾਂ 'ਚ ਹਰੇਕ ਵਰਗ ਲਈ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਲਈ ਜੇਕਰ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਵਧੀਆ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ ਤਾਂ ਨਿੱਜੀ ਕੰਪਨੀਆਂ ਨਾ ਕਿਸਾਨਾਂ (ਲੋਕਾਂ) ਨੂੰ ਲੁੱਟ ਸਕਣਗੀਆਂ ਅਤੇ ਨਾ ਹੀ ਸਰਕਾਰੀ ਖ਼ਜ਼ਾਨੇ ਨੂੰ ਚਪਤ ਲੱਗੇਗੀ।

Have something to say? Post your comment
ਹੋਰ ਪੰਜਾਬ ਖ਼ਬਰਾਂ
ਅਮਰਿੰਦਰ ਸਿੰਘ ਦਾ ਐਲਾਨ ਸੰਘਰਸ਼ ਵਿੱਚ ਮਾਰੇ ਗਏ ਹਰ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਤੇ ਨੌਕਰੀ ਮਿਲੇਗੀ
ਰਜ਼ੀਆ ਸੁਲਤਾਨਾ ਵੱਲੋਂ ਜਲ ਸਪਲਾਈ ਦੇ ਸਾਰੇ ਪ੍ਰੋਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਵੱਲੋਂ ਪੀ.ਆਈ.ਡੀ.ਬੀ. ਨੂੰ ਸਾਰੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼; ਮੁੱਖ ਸਕੱਤਰ ਨੂੰ ਅੰਮ੍ਰਿਤਸਰ ਪ੍ਰੋਟੋਕੋਲ ਅਫਸਰ ਲਈ ਤਜਵੀਜ਼ ’ਤੇ ਕੰਮ ਕਰਨ ਲਈ ਆਖਿਆ
ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ
ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਨਾ ਕਰਨ ਉੱਤੇ ਹਾਈ ਕੋਰਟ ਨੂੰ ਨਾਰਾਜ਼ਗੀ
ਡੇਰਾਬੱਸੀ ਵਿੱਚ ਮੁਰਗੀਆਂ ਵਿੱਚ ਬਰਡ ਫਲੂ ਫੈਲਣ ਦੀ ਪੁਸ਼ਟੀ
ਕਿਸਾਨੀ ਸੰਘਰਸ਼ ਦਾ ਮੁੱਦਾ ਗੁਜਰਾਤ ਦੇ ਉਪ ਮੁੱਖ ਮੰਤਰੀ ਸਮੇਤ 4 ਭਾਜਪਾ ਆਗੂਆਂ ਨੂੰ ਕਾਨੂੰਨੀ ਨੋਟਿਸ ਨਿਕਲਿਆ
'ਆਪ' ਨੇ ਜਸਟਿਸ ਜੋਰਾ ਸਿੰਘ (ਰਿਟਾ.) ਸੂਬਾ ਲੀਗਲ ਸੈੱਲ ਦੇ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 35 ਸਥਾਨਾਂ 'ਤੇ 320 ਉਮੀਦਵਾਰਾਂ ਦਾ ਐਲਾਨ
ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕੇ