Welcome to Canadian Punjabi Post
Follow us on

30

November 2020
ਪੰਜਾਬ

30 ਕਿਸਾਨ ਜੱਥੇਬੰਦੀਆਂ ਵੱਲੋਂ ਭਲਕੇ ਦਿੱਲੀ ਵਿਖੇ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਦਾ ਫੈਸਲਾ

November 12, 2020 04:35 PM

* 26-27 ਨਵੰਬਰ ਨੂੰ ਟਰੈਕਟਰ-ਟਰਾਲੀਆਂ ਰਾਹੀਂ ਦਿੱਲੀ ਜਾਣਗੇ ਕਾਫ਼ਲੇ
* ਦੀਵਾਲੀ ਮੌਕੇ ਮਸ਼ਾਲਾਂ ਜਗਾਉਂਦਿਆਂ ਮੋਰਚਿਆਂ `ਤੇ ਡਟੇ ਰਹਿਣਗੇ ਕਿਸਾਨ

ਚੰਡੀਗੜ੍ਹ, 12 ਨਵੰਬਰ (ਪੋਸਟ ਬਿਊਰੋ): 30 ਕਿਸਾਨ-ਜੱਥੇਬੰਦੀਆਂ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਾਂਝੀ-ਮੀਟਿੰਗ ਦੌਰਾਨ ਕੇਂਦਰ-ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕੀਤਾ ਗਿਆ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਰੀਬ 5 ਘੰਟੇ ਲੰਬੀ ਵਿਚਾਰ-ਚਰਚਾ ਹੋਈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਵਿਖੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਮੀਟਿੰਗ ਲਈ ਤਿੰਨ ਬੁਲਾਰੇ- ਡਾ. ਦਰਸ਼ਨਪਾਲ, ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਤੈਅ ਕੀਤੇ ਗਏ ਹਨ, ਜਦੋਂਕਿ ਮੀਟਿੰਗ ਦੌਰਾਨ ਸਾਰੀਆਂ 30 ਕਿਸਾਨ-ਜੱਥੇਬੰਦੀਆਂ ਦੀ ਸ਼ਮੂਲੀਅਤ ਹੋਵੇਗੀ। ਬੁਰਜ਼ਗਿੱਲ ਨੇ ਦੱਸਿਆ ਕਿ ਕਿਸਾਨ-ਜਥੇਬੰਦੀਆਂ ਨੇ ਦੇਸ਼-ਭਰ ਦੀਆਂ ਕਰੀਬ 500 ਜਥੇਬੰਦੀਆਂ ਦੀ ਅਗਵਾਈ 'ਚ 26-27 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਦਿੱਤੇ ਦਿੱਲੀ-ਚੱਲੋ ਦੇ ਸੱਦੇ 'ਤੇ ਵੀ ਤਿਆਰੀਆਂ ਦਾ ਸਮੀਖਿਆ ਕੀਤੀ ਅਤੇ ਟਰੈਕਟਰ-ਟਰਾਲੀਆਂ ਦੇ ਵੱਡੇ ਕਾਫ਼ਲਿਆਂ ਨਾਲ ਲੱਖਾਂ ਦੀ ਗਿਣਤੀ 'ਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ। ਸਾਰੀਆਂ ਜਥੇਬੰਦੀਆਂ ਨੇ ਦਿੱਲੀ-ਪੁਲਿਸ ਵੱਲੋਂ ਕਿਸਾਨਾਂ ਦੇ ਇਕੱਠ ਸਬੰਧੀ ਕਰੋਨਾ ਦਾ ਹਵਾਲਾ ਦਿੰਦਿਆਂ ਪਾਬੰਦੀਆਂ ਮੜ੍ਹਨ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਬਿਹਾਰ ਚੋਣਾਂ ਵੇਲ਼ੇ ਭਾਜਪਾ ਵੱਡੀਆਂ-ਵੱਡੀਆਂ ਰੈਲੀਆਂ ਕੀਤੀਆਂ ਗਈਆਂ, ਪਰ ਹੁਣ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਪਾਬੰਦੀਆਂ ਮੜ੍ਹੀਆਂ ਜਾ ਰਹੀਆਂ ਹਨ। ਪਰ ਦੇਸ਼ ਦੇ ਕਿਸਾਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਮੂੰਹ ਤੋੜ ਜਵਾਬ ਦੇਣਗੇ। ਮੀਟਿੰਗ ਦੌਰਾਨ ਕਿਸਾਨ-ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਦੀਵਾਲੀ ਮੌਕੇ ਵੀ ਕਿਸਾਨ ਪੱਕੇ-ਮੋਰਚਿਆਂ 'ਤੇ ਡਟੇ ਰਹਿਣਗੇ, ਮੋਰਚਿਆਂ 'ਤੇ ਮਸ਼ਾਲਾਂ ਜਗਾਉਂਦਿਆਂ, ਦੀਵਾਲੀ ਮਨਾਉਂਦਿਆਂ ਘੋਲ਼ ਨੂੰ ਚੜ੍ਹਦੀਕਲਾ 'ਚ ਰੱਖਿਆ ਜਾਵੇਗਾ। ਕਿਸਾਨ-ਜਥੇਬੰਦੀਆਂ ਨੇ ਪੰਜਾਬ-ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਤੁਰੰਤ ਜਾਰੀ ਕਰਵਾਈ ਜਾਵੇ ਅਤੇ ਰੇਟ ਘੱਟੋ-ਘੱਟ 350 ਰੁਪਏ ਤੈਅ ਹੋਵੇ। ਜਥੇਬੰਦੀਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਨਜ਼ਬੰਦ ਬੁੱਧੀਜੀਵੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸਰਕਾਰ ਆਲੋਚਕਾਂ ਦੀਆਂ ਆਵਾਜ਼ਾਂ ਨੂੰ ਦਬਾਉਣਾ ਬੰਦ ਕਰੇ। ਜਥੇਬੰਦੀਆਂ ਦੀ ਅਗਲੀ ਮੀਟਿੰਗ 18 ਨਵੰਬਰ ਨੂੰ ਮੁੜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਹੋਵੇਗੀ।

Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਪਟਨ ਅਮਰਿੰਦਰ ਨੇ ਕਿਹਾ: ਕਾਲ ਰਿਕਾਰਡ ਜਾਰੀ ਕਰਨ ਕਰ ਕੇ ਖੱਟਰ ਦਾ ਪਾਖੰਡ ਜ਼ਾਹਰ ਹੋ ਗਿਐ
ਸ਼ੂਟਿੰਗ ਰੇਂਜ ਵਿੱਚ ਚੱਲੀ ਗੋਲੀ ਟਰੈਕਟਰ ਡਰਾਈਵਰ ਦੇ ਸਰੀਰ ਵਿੱਚੋਂ ਆਰ-ਪਾਰ ਹੋਈ
ਬਲਾਤਕਾਰ ਦਾ ਦੋਸ਼ੀ 10 ਸਾਲਾਂ ਬਾਅਦ ਯੂ ਕੇ ਭੇਜਿਆ ਜਾਵੇਗਾ
ਪੀ ਜੀ ਆਈ ਚੰਡੀਗੜ੍ਹ ਨੂੰ ਲਗਾਤਾਰ ਚੌਥੇ ਸਾਲ ਅੰਗ-ਦਾਨ ਵਿੱਚ ‘ਬੈਸਟ ਹਸਪਤਾਲ` ਦਾ ਐਵਾਰਡ
ਦਿੱਲੀ ਧਰਨੇ ਨੂੰ ਜਾਂਦੇ ਮਾਨਸਾ ਜ਼ਿਲੇ ਦੇ ਕਿਸਾਨ ਦੀ ਹਾਦਸੇ ਵਿੱਚ ਮੌਤ
ਵਾਲੀਬਾਲ ਦੀ ਸਾਬਕਾ ਨੈਸ਼ਨਲ ਕਪਤਾਨ ਮਨਪ੍ਰੀਤ ਵੱਲੋਂ ਖ਼ੁਦਕੁਸ਼ੀ
ਲੁੱਟ ਦੀ ਵਾਰਦਾਤ ਦੌਰਾਨ ਟੱਕਰ ਨਾਲ ਪਤੀ ਦੀ ਬਾਈਕ ਤੋਂ ਡਿੱਗੀ ਔਰਤ ਦੀ ਮੌਤ
ਬੈਂਕ ਦੀ ਕੈਸ਼ ਕ੍ਰੈਡਿਟ ਲਿਮਿਟ ਵਧਾਉਣ ਲਈ 1600 ਕਰੋੜ ਰੁਪਏ ਦੀ ਫਰਜ਼ੀ ਬਿਲਿੰਗ
ਮਿਊਂਸੀਪਲ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਫਰਵਰੀ ਵਿਚ ਹੋਣਗੀਆਂ ਚੋਣਾਂ
ਕਿਸਾਨਾਂ 'ਤੇ ਹੋਏ ਤਸ਼ਦੱਦ ਵਿਰੁਧ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ