Welcome to Canadian Punjabi Post
Follow us on

02

July 2025
 
ਪੰਜਾਬ

ਬਲਬੀਰ ਸਿੱਧੂ ਨੇ 35 ਮੈਡੀਕਲ ਅਧਿਕਾਰੀਆਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ

November 12, 2020 04:44 PM

ਚੰਡੀਗੜ੍ਹ, 12 ਨਵੰਬਰ (ਪੋਸਟ ਬਿਊਰੋ): ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 35 ਮੈਡੀਕਲ ਅਫ਼ਸਰਾਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ’ ਯੋਜਨਾ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਇਸ ਉਦੇਸ਼ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਅੱਜ 35 ਮੈਡੀਕਲ ਅਫ਼ਸਰ (ਡੈਂਟਲ) ਭਰਤੀ ਕੀਤੇ ਗਏ ਹਨ। ਉਹ ਆਪਣੀਆਂ ਸੇਵਾਵਾਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਦੇਣਗੇ।
ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਾਲ ਹੀ ਵਿੱਚ, 107 ਮਾਹਰ ਡਾਕਟਰਾਂ ਅਤੇ 375 ਮੈਡੀਕਲ ਅਫਸਰ (ਜਨਰਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਨ੍ਹਾਂ ਡਾਕਟਰਾਂ ਵਿਚ 19 ਈ.ਐਨ.ਟੀ., 32 ਪੈਥੋਲੋਜੀ, 7 ਮੈਡੀਸਨ, 18 ਅੱਖਾਂ ਦੇ ਮਾਹਰ, 4 ਮਨੋਰੋਗ ਮਾਹਰ, 11 ਚਮੜੀ ਅਤੇ 16 ਹੱਡਿਆਂ ਦੇ ਮਾਹਰਾਂ ਦੇ ਨਾਲ ਨਾਲ 375 ਮੈਡੀਕਲ ਅਫ਼ਸਰ (ਜਨਰਲ) ਭਰਤੀ ਕੀਤੇ ਗਏ ਹਨ।
ਇਸ ਤੋਂ ਇਲਾਵਾ, ਸਿਹਤ ਵਿਭਾਗ ਪੰਜਾਬ ਅਧੀਨ 2017 ਤੋਂ 2019 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀਆਂ 7000 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ 3940 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ, ਡਾਇਰੈਕਟਰ ਪ੍ਰਕਿਓਰਮੈਂਟ ਰਾਜੇਸ਼ ਸ਼ਰਮਾ, ਸਹਿਕਾਰੀ ਬੈਂਕ, ਮੋਹਾਲੀ ਦੇ ਡਾਇਰੈਕਟਰ ਸ੍ਰੀ ਹਰਕੇਸ਼ ਚੰਦ ਸ਼ਰਮਾ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ