Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਪੰਜਾਬ

ਬਲਬੀਰ ਸਿੱਧੂ ਨੇ 24 ਬੀ.ਐੱਲ.ਐੱਸ. ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

November 12, 2020 04:47 PM

ਚੰਡੀਗੜ੍ਹ, 12 ਨਵੰਬਰ (ਪੋਸਟ ਬਿਊਰੋ): ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 24 ਬੀ.ਐੱਲ.ਐੱਸ. ਫੋਰਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਫੋਰਸ ਮੋਟਰਜ਼ ਤੋਂ 61 ਅਤੇ ਟਾਟਾ ਮੋਟਰਜ਼ ਤੋਂ 20 ਐਂਬੂਲੈਂਸਾਂ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ‘ਮੇਕ ਇਨ ਪੰਜਾਬ’ ਨੀਤੀ ਨੂੰ ਧਿਆਨ ਵਿੱਚ ਰੱਖਦਿਆਂ ਮੈਸਰਜ਼ ਐੱਸ.ਐੱਮ.ਐੱਲ. ਆਈ.ਐੱਸ.ਯੂ.ਜੈਡ.ਯੂ. ਲਿਮਟਿਡ ਤੋਂ 77 ਐਂਬੂਲੈਂਸਾਂ ਖਰੀਦੀਆਂ ਗਈਆਂ ਸਨ। ਜ਼ਿਕਰਯੋਗ ਹੈ ਕਿ ਹੁਣ ਸਾਰੇ 22 ਜਿ਼ਲ੍ਹਿਆਂ ਵਿਚ ਏ.ਐੱਲ.ਐੱਸ. ਐਂਬੂਲੈਂਸਾਂ ਹਨ ਜੋ ਜੀਵਨ ਰੱਖਿਅਕ ਉਪਕਰਣਾਂ ਜਿਵੇਂ ਵੈਂਟੀਲੇਟਰਾਂ, ਡੀਫਾਇਬ੍ਰਲੇਟਰਜ਼, ਮਲਟੀ-ਪੈਰਾ ਪੈਸ਼ੇਂਟ ਮੋਨੀਟਰ, ਸਕਸ਼ਨ ਮਸ਼ੀਨ, ਨਿਬਿਯੂਲਾਈਜ਼ਰਜ਼ ਆਦਿ ਨਾਲ ਪੂਰੀ ਤਰ੍ਹਾਂ ਲੈਸ ਹਨ। ਇਹ ਐਂਬੂਲੈਂਸਾਂ ਮਹਾਂਮਾਰੀ ਨਾਲ ਪੀੜਤ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਥੰਮ੍ਹਾਂ ਵਿਚੋਂ ਇੱਕ ਸਾਬਤ ਹੋ ਰਹੀਆਂ ਹਨ। ਇਸ ਸਮੇਂ ਜਦੋਂ ਪਾਜ਼ੇਟਿਵ ਮਰੀਜ਼ਾਂ ਦੇ ਵੱਧਣ ਦੀ ਉਮੀਦ ਕੀਤੀ ਜਾ ਰਹੀ ਹੈ ਤਾਂ ਇਹਨਾਂ ਨਵੀਆਂ ਐਂਬੂਲੈਂਸਾਂ ਨਾਲ ਮਹਾਂਮਾਰੀ ਵਿਰੁੱਧ ਲੜਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਇਹ ਐਂਬੂਲੈਸਾਂ ਰਣਨੀਤਕ ਥਾਵਾਂ 'ਤੇ ਲਗਾਈਆਂ ਗਈਆਂ ਹਨ ਅਤੇ '108' ਈ.ਆਰ.ਐਸ. ਨਾਲ ਜੁੜੀਆਂ ਹੋਈਆਂ ਹਨ। ਇਹ ਨਵੀਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਸਾਹ ਅਤੇ ਹੋਰ ਗੰਭੀਰ ਬੀਮਾਰੀਆਂ ਵਾਲੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਕਾਰਗਰ ਸਿੱਧ ਹੋਣਗੀਆਂ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਇਹ ਸੁਨਿਸ਼ਚਿਤ ਕਰ ਰਹੇ ਹਾਂ ਕਿ ਐਮਰਜੈਂਸੀ ਦੀ ਸਥਿਤੀ ਵਿਚ ਸ਼ਹਿਰੀ ਖੇਤਰਾਂ ਵਿਚ 20 ਮਿੰਟਾਂ ਅਤੇ ਪੇਂਡੂ ਖੇਤਰਾਂ ਵਿਚ 30 ਮਿੰਟਾਂ 'ਚ ਐਂਬੂਲੈਂਸਾਂ ਪਹੁੰਚ ਜਾਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ