Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਰੰਧਾਵਾ ਨੇ ਕਿਹਾ: ਜੇਕਰ ਸੰਨੀ ਦਿਓਲ ਨੂੰ ਕਿਸਾਨਾਂ ਦਾ ਰਤੀ ਭਰ ਵੀ ਹੇਜ ਹੈ ਤਾਂ ਉਹ ਢਾਈ ਕਿਲੋ ਦਾ ਹੱਥ ਕਿਸਾਨਾਂ ਦੇ ਹੱਕ ਵਿੱਚ ਚੁੱਕੇ

November 12, 2020 04:49 PM

* ਸੰਨੀ ਦਿਓਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿੱਚ ਆਉਣ ਦੀ ਨਸੀਹਤ


ਚੰਡੀਗੜ, 12 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਨੀ ਦਿਓਲ ਵੱਲੋਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ ’ਤੇ ਸਖਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਨੂੰ ‘ਰੀਲ’ (ਫਿਲਮੀ) ਜ਼ਿੰਦਗੀ ਤੋਂ ਨਿਕਲ ਕੇ ‘ਰੀਅਲ’ (ਅਸਲੀ) ਜ਼ਿੰਦਗੀ ਜਿਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣਾ ‘ਢਾਈ ਕਿਲੋ ਦਾ ਹੱਥ’ ਕਿਸਾਨਾਂ ਦੇ ਹੱਕ ਵਿੱਚ ਚੁੱਕੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰੰਧਾਵਾ ਨੇ ਕਿਹਾ ਕਿ ਆਪਣੇ ਆਪ ਨੂੰ ਖੇਤਾਂ ਦਾ ਪੁੱਤ ਕਹਾਉਣ ਵਾਲੇ ਅਦਾਕਾਰ ਤੋਂ ਸਿਆਸਤਦਾਨ ਬਣੇ ਸੰਨੀ ਦਿਓਲ ਖੇਤੀ ਵਿਰੋਧੀ ਕਾਨੂੰਨਾਂ ਦੇ ਅਮਲ ਵਿੱਚ ਆਉਣ ਅਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਪੰਜ ਮਹੀਨੇ ਬੀਤ ਜਾਣ ਤੋਂ ਬਾਅਦ ਜਾਗੇ ਹਨ ਪਰ ਹੁਣ ਵੀ ਕਿਸਾਨਾਂ ਦੇ ਹੱਕ ਵਿੱਚ ਬੋਲਣ ਦੀ ਬਜਾਏ ਸਿੱਧੇ ਰੂਪ ਵਿੱਚ ਕਿਸਾਨਾਂ ਦੀ ਦੁਸ਼ਮਣ ਬਣੀ ਕੇਂਦਰ ਸਰਕਾਰ ਦੀ ਬੋਲੀ ਬੋਲ ਰਹੇ ਹਨ।
ਰੰਧਾਵਾ ਨੇ ਅੱਗੇ ਕਿਹਾ ਕਿ ਲੋਕ ਸਭਾ ਮੈਂਬਰ ਨੇ ਗੁਰਦਾਸਪੁਰ ਹਲਕੇ ਦੇ ਲੋਕਾਂ ਖਾਸ ਕਰਕੇ ਕਿਸਾਨਾਂ/ਮਜ਼ਦੂਰਾਂ/ਆੜਤੀਆ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਜਿਨਾਂ ਨੇ ਉਸ ਨੂੰ ਜਿਤਾ ਕੇ ਪਾਰਲੀਮੈਂਟ ਭੇਜਿਆ ਸੀ। ਉਨਾਂ ਕਿਹਾ ਕਿ ਇਹ ਗੱਲ ਹਰ ਕੋਈ ਜਾਣਦਾ ਹੈ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਹੈ ਪਰ ਸੰਨੀ ਦਿਓਲ ਨੇ ਆਪਣੇ ਰਾਜਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇਸ ਸੰਘਰਸ਼ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਸਿੱਧ ਕਰ ਦਿੱਤਾ ਹੈ ਕਿ ਉਹ ਲਿਖੇ-ਲਿਖਾਏ ਡਾਇਲਾਗ ਬੋਲਣ ਵਿੱਚ ਹੀ ਮਾਹਿਰ ਹੈ।
ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਚੋਣਾਂ ਵੇਲੇ ਆਪਣੇ ਆਪ ਨੂੰ ਕਿਸਾਨ ਦਾ ਪੁੱਤ ਹੋਣ ਦੇ ਦਾਅਵਾ ਕਰਨ ਵਾਲਾ ਸੰਨੀ ਦਿਓਲ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਬਣਦਾ ਅਤੇ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਅਪਾਨਤ ਕੀਤੇ ਜਾ ਰਹੇ ਕਿਸਾਨਾਂ ਦੇ ਹੱਕ ਵਿੱਚ ਖੜਦਾ। ਉਨਾਂ ਕਿਹਾ ਕਿ ਪੰਜ ਮਹੀਨਿਆਂ ਬਾਅਦ ਅੱਜ ਉਹ ਕਿਹੜੇ ਮੂੰਹ ਨਾਲ ਕਿਸਾਨਾਂ ਨੂੰ ਸਲਾਹਾਂ ਦੇ ਰਿਹਾ ਹੈ ਜਦੋਂ ਕਿ ਲੋੜ ਵੇਲੇ ਉਹ ਗੁਰਦਾਸਪੁਰ ਛੱਡ ਕੇ ਮੁੰਬਈ ਬੈਠਾ ਰਿਹਾ। ਉਨਾਂ ਕਿਹਾ ਕਿ ਜੇਕਰ ਸੰਨੀ ਦਿਓਲ ਨੂੰ ਪੰਜਾਬ ਦੇ ਕਿਸਾਨਾਂ ਪ੍ਰਤੀ ਰਤੀ ਭਰ ਵੀ ਹੇਜ ਹੈ ਤਾਂ ਉਹ ਦਿੱਲੀ ਬੈਠੇ ਹਾਕਮਾਂ ਕੋਲ ਖੇਤੀ ਕਾਨੂੰਨ ਰੱਦ ਕਰਨ ਅਤੇ ਪੰਜਾਬ ਵਿੱਚ ਲਾਈ ਅਣਐਲਾਨੀ ਆਰਥਿਕ ਨਾਕਾਬੰਦੀ ਹਟਾਉਣ ਲਈ ਚਾਰਾਜੋਈ ਕਰੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ